24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਵਲੋਂ ਟੋਰਾਂਟੋ ਵਿਖੇ ਭਾਰਤ ਦੇ ਕੌਂਸਲ ਜਨਰਲ ਮਹਾਂਵੀਰ ਸਿੰਘਵੀ ਨਾਲ ਕੀਤੀ ਮੁਲਾਕਾਤ

ਫਿਲੌਰ, 22 ਸਤੰਬਰ (ਵਿਪਨ ਗੈਰੀ)-ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਟੋਰਾਂਟੋ ਵਿਖੇ ਭਾਰਤ ਦੇ ਕੌਂਸਲ ਜਨਰਲ ਮਹਾਂਵੀਰ ਸਿੰਘਵੀ ਨਾਲ ਮੁਲਾਕਾਤ ਕੀਤੀ ਅਤੇ ਕੈਨੇਡਾ ਵਿੱਚ ਵੱਸਦੇ ਭਾਰਤੀ ਭਾਈਚਾਰੇ ਨਾਲ ਸੰਬੰਧਿਤ ਅਹਿਮ ਮੁੱਦਿਆਂ ’ਤੇ ਉਸਾਰੂ ਅਤੇ ਸਾਰਥਕ ਵਿਚਾਰ-ਵਟਾਂਦਰਾ ਕੀਤਾ। ਮੁਲਾਕਾਤ ਦੌਰਾਨ ਖਾਸ ਤੌਰ ’ਤੇ ਕੈਨੇਡਾ ਵਿੱਚ ਰਹਿ ਰਹੇ ਭਾਰਤੀ ਵਿਦਿਆਰਥੀਆਂ ਦੀ ਭਲਾਈ, ਸੁਰੱਖਿਆ ਅਤੇ ਉਨ੍ਹਾਂ ਵੱਲੋਂ ਦਰਪੇਸ਼ ਚੁਣੌਤੀਆਂ ਬਾਰੇ ਵਿਚਾਰ ਕੀਤਾ ਗਿਆ।

ਭਾਰਤ ਦੇ ਕੌਂਸਲ ਜਨਰਲ ਮਹਾਂਵੀਰ ਸਿੰਘਵੀ ਨਾਲ ਮੁਲਾਕਾਤ ਕਰਨ ਮੌਕੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ। 23-09-2026
ਫਿਲੌਰ, 22 ਸਤੰਬਰ (ਵਿਪਨ ਗੈਰੀ)-ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਟੋਰਾਂਟੋ ਵਿਖੇ ਭਾਰਤ ਦੇ ਕੌਂਸਲ ਜਨਰਲ ਮਹਾਂਵੀਰ ਸਿੰਘਵੀ ਨਾਲ ਮੁਲਾਕਾਤ ਕੀਤੀ ਅਤੇ ਕੈਨੇਡਾ ਵਿੱਚ ਵੱਸਦੇ ਭਾਰਤੀ ਭਾਈਚਾਰੇ ਨਾਲ ਸੰਬੰਧਿਤ ਅਹਿਮ ਮੁੱਦਿਆਂ ’ਤੇ ਉਸਾਰੂ ਅਤੇ ਸਾਰਥਕ ਵਿਚਾਰ-ਵਟਾਂਦਰਾ ਕੀਤਾ। ਮੁਲਾਕਾਤ ਦੌਰਾਨ ਖਾਸ ਤੌਰ ’ਤੇ ਕੈਨੇਡਾ ਵਿੱਚ ਰਹਿ ਰਹੇ ਭਾਰਤੀ ਵਿਦਿਆਰਥੀਆਂ ਦੀ ਭਲਾਈ, ਸੁਰੱਖਿਆ ਅਤੇ ਉਨ੍ਹਾਂ ਵੱਲੋਂ ਦਰਪੇਸ਼ ਚੁਣੌਤੀਆਂ ਬਾਰੇ ਵਿਚਾਰ ਕੀਤਾ ਗਿਆ। ਵਿਧਾਇਕ ਚੌਧਰੀ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਨੂੰ ਆਪਣੇ ਹੱਕਾਂ ਅਤੇ ਜ਼ਿੰਮੇਵਾਰੀਆਂ ਬਾਰੇ ਸਹੀ ਜਾਣਕਾਰੀ ਮਿਲਣੀ ਅਤੇ ਲੋੜ ਪੈਣ ’ਤੇ ਉਨ੍ਹਾਂ ਨੂੰ ਸਮੇਂ ਸਿਰ ਸਹਾਇਤਾ ਉਪਲੱਬਧ ਕਰਵਾਉਣਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੇ ਕੌਂਸਲੇਟ, ਭਾਰਤੀ ਵਿਦਿਆਰਥੀ ਸੰਸਥਾਵਾਂ, ਵਿੱਦਿਅਕ ਅਦਾਰਿਆਂ, ਭਾਈਚਾਰਕ ਸੰਗਠਨਾਂ ਅਤੇ ਸਬੰਧਿਤ ਕੈਨੇਡੀਅਨ ਅਧਿਕਾਰੀਆਂ ਵਿਚਕਾਰ ਬਿਹਤਰ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਵਿਧਾਇਕ ਚੌਧਰੀ ਨੇ ਕਿਹਾ ਕਿ ਇਹ ਜਾਣ ਕੇ ਉਤਸ਼ਾਹ ਮਿਲਿਆ ਹੈ ਕਿ ਭਾਰਤ ਦੇ ਕੌਂਸਲ ਜਨਰਲ ਵੱਲੋਂ ਭਾਰਤੀ ਵਿਦਿਆਰਥੀ ਭਾਈਚਾਰੇ ਦੀਆਂ ਚਿੰਤਾਵਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਹੱਲ ਲਈ ਸਰਗਰਮ ਕਦਮ ਚੁੱਕੇ ਜਾ ਰਹੇ ਹਨ। ਚੌਧਰੀ ਨੇ ਕੌਂਸਲ ਜਨਰਲ ਮਹਾਂਵੀਰ ਸਿੰਘਵੀ ਦਾ ਕੀਮਤੀ ਸਮਾਂ ਦੇਣ ਅਤੇ ਭਾਰਤੀ ਵਿਿਦਆਰਥੀਆਂ ਸਮੇਤ ਸਮੁੱਚੇ ਭਾਰਤੀ ਭਾਈਚਾਰੇ ਦੀ ਭਲਾਈ ਲਈ ਉਨ੍ਹਾਂ ਦੀ ਵਚਨਬੱਧਤਾ ਲਈ ਧੰਨਵਾਦ ਪ੍ਰਗਟ ਕੀਤਾ।
ਪਿਛਲੀ ਖ਼ਬਰ ਜਨਤਾ ਕਾਲਜ ਕਰਤਾਰਪੁਰ ਵਿਖੇ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਸਫ਼ਾਈ ਅਭਿਆਨ ਚਲਾਇਆ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਐਚ.ਆਈ.ਵੀ. ਅਤੇ ਬ੍ਰੇਕ ਫ੍ਰੀ ਇਲਾਜ ਮੁਹਿੰਮ ਸੰਬੰਧੀ ਵਿਸ਼ੇਸ਼ ਜਾਗਰੂਕਤਾ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।