23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਦੀ ਮੀਟਿੰਗ

ਸੁਲਤਾਨਪੁਰ ਲੋਧੀ, 22 ਸਤੰਬਰ (ਨਰੇਸ਼ ਹੈਪੀ)-ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਤਹਿਸੀਲ ਸੁਲਤਾਨਪੁਰ ਲੋਧੀ ਦੀ ਮਹੀਨਾਵਾਰ ਮੀਟਿੰਗ ਨਿਰਮਲ ਸਿੰਘ ਨਸੀਰਪੁਰ ਦੀ ਪ੍ਰਧਾਨਗੀ ਹੇਠ ਯੂਨੀਅਨ ਦੇ ਦਫ਼ਤਰ ਨੇੜੇ ਗੁਰਦੁਆਰਾ ਹੱਟ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਈ | ਮੀਟਿੰਗ ਵਿਚ ਸੀਨੀਅਰ ਆਗੂ ਕਾਮਰੇਡ ਬਲਦੇਵ ਸਿੰਘ ਉਚੇਚੇ ਤੌਰ ‘ਤੇ ਸ਼ਾਮਿਲ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕਾਮਰੇਡ ਬਲਦੇਵ ਸਿੰਘ ਨੇ ਕਿਹਾ ਕਿ 70 ਸਾਲਾਂ ਵਿਚ ਕਿਸੇ ਵੀ ਸਰਕਾਰ ਨੇ ਲੋਕਾਂ ਉੱਪਰ ਇੰਨਾ ਤਸ਼ੱਦਦ ਨਹੀਂ ਕੀਤਾ, ਜਿੰਨਾ ਚਾਰ ਸਾਲਾਂ ਵਿਚ ਭਗਵੰਤ ਮਾਨ ਸਰਕਾਰ ਨੇ ਕੀਤਾ | ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਜਪ੍ਰੀਤ ਸਿੰਘ ਤਲਵੰਡੀ ਚੌਧਰੀਆਂ ਅਤੇ ਅਮਰੀਕ ਸਿੰਘ ਮਸੀਤਾਂ ਨੇ ਮੰਗ ਕੀਤੀ ਕਿ ਇੱਕ ਨਰੇਗਾ ਸਕੀਮ ਪਹਿਲੇ ਦੀ ਤਰ੍ਹਾਂ ਚਾਲੂ ਕੀਤੀ ਜਾਵੇ ਤੇ ਉਸਾਰੀ ਕਿਰਤੀਆਂ ਦਾ ਜੋ ਪੈਸਾ ਸਾਡੇ ਹੀ ਠੇਕੇਦਾਰਾਂ ਨੇ ਸਰਕਾਰ ਨੂੰ ਸੈਸ ਦਿੱਤਾ ਹੈ, ਉਹ ਕਿਰਤੀਆਂ ਵਿਚ ਹੀ ਵੰਡਿਆ ਜਾਵੇ ਤੇ ਚਾਰ ਪੰਜ ਸਾਲਾਂ ਤੋਂ ਰੁਕੀਆਂ ਵਜ਼ੀਫ਼ਾ ਸਕੀਮਾਂ ਪੈਨਸ਼ਨ ਤੇ ਸ਼ਗਨ ਸਕੀਮਾਂ ਕਿਰਤੀਆਂ ਨੂੰ ਹੀ ਦਿੱਤੀਆਂ ਜਾਣ| ਇਸ ਮੀਟਿੰਗ ਵਿਚ ਕੁਲਦੀਪ ਸਿੰਘ, ਕਰਨੈਲ ਸਿੰਘ, ਪ੍ਰਗਟ ਸਿੰਘ, ਗੁਰਮੀਤ ਸਿੰਘ, ਬਲਵਿੰਦਰ ਸਿੰਘ, ਬਲਵੀਰ ਸਿੰਘ, ਬਾਬਾ ਨਿਰਮਲ ਸਿੰਘ, ਰਣਜੀਤ ਸਿੰਘ ਅਤੇ ਵੱਡੀ ਗਿਣਤੀ ਵਿਚ ਸਾਥੀ ਹਾਜ਼ਰ ਸਨ |

ਅਜੀਤ ਡੈਸਕ 23-09-2026

ਪਿਛਲੀ ਖ਼ਬਰ ਸਰਕਾਰੀ ਮਿਡਲ ਸਕੂਲ ਮਾਹੂੰਵਾਲ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਪਿੰਡ ਵਾਸੀਆਂ ਦਾ ਵਫ਼ਦ ਐੱਸ.ਡੀ.ਐੱਮ. ਨੂੰ ਮਿਲਿਆ ਅਗਲੀ ਖ਼ਬਰ ਮੋਰੋਂ ਵਿਖੇ ਕਰਵਾਇਆ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਪੁਰਬ ਨੂੰ ਸਮਰਪਿਤ ਸਾਲਾਨਾ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।