23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਸਰਕਾਰੀ ਮਿਡਲ ਸਕੂਲ ਮਾਹੂੰਵਾਲ ’ਚ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਪਿੰਡ ਵਾਸੀਆਂ ਦਾ ਵਫ਼ਦ ਐੱਸ.ਡੀ.ਐੱਮ. ਨੂੰ ਮਿਲਿਆ

ਨਕੋਦਰ, 22 ਸਤੰਬਰ (ਤਿਲਕ ਰਾਜ ਸ਼ਰਮਾ)-ਸਰਕਾਰੀ ਮਿਡਲ ਸਕੂਲ ਪਿੰਡ ਮਾਹੂੰਵਾਲ ਅਧਿਆਪਕਾਂ ਦੀ ਘਾਟ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਹੋ ਰਹੇ ਨੁਕਸਾਨ ਦੇ ਮਾਮਲੇ ਨੂੰ ਲੈ ਕੇ ਅੱਜ ਪਿੰਡ ਵਾਸੀਆਂ ਦਾ ਇੱਕ ਵਫ਼ਦ ਐੱਸ. ਡੀ.

ਅਜੀਤ ਡੈਸਕ 23-09-2026
ਨਕੋਦਰ, 22 ਸਤੰਬਰ (ਤਿਲਕ ਰਾਜ ਸ਼ਰਮਾ)-ਸਰਕਾਰੀ ਮਿਡਲ ਸਕੂਲ ਪਿੰਡ ਮਾਹੂੰਵਾਲ ਅਧਿਆਪਕਾਂ ਦੀ ਘਾਟ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਹੋ ਰਹੇ ਨੁਕਸਾਨ ਦੇ ਮਾਮਲੇ ਨੂੰ ਲੈ ਕੇ ਅੱਜ ਪਿੰਡ ਵਾਸੀਆਂ ਦਾ ਇੱਕ ਵਫ਼ਦ ਐੱਸ.ਡੀ.ਐੱਮ. ਨਕੋਦਰ ਨੂੰ ਮਿਲਿਆ। ਇਸ ਮੌਕੇ ਭਾਰਤ ਦੀ ਜਨਵਾਦੀ ਨੌਜਵਾਨ ਸਭਾ ਦੇ ਤਹਿਸੀਲ ਸਕੱਤਰ ਸੋਢੀ ਹੰਸ ਅਤੇ ਕਾਮਰੇਡ ਹਿੰਮਤ ਮੱਲੀ ਵੀ ਵਫ਼ਦ ਦੇ ਨਾਲ ਮੌਜੂਦ ਸਨ। ਵਫ਼ਦ ਨੇ ਐੱਸਡੀਐੱਮ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਮਿਡਲ ਸਕੂਲ ਮਾਹੂੰਵਾਲ ਵਿੱਚ ਤਿੰਨ ਕਲਾਸਾਂ ਅਤੇ ਨੌ ਵਿਸ਼ੇ ਹਨ, ਪਰ ਇਨ੍ਹਾਂ ਵਿਸ਼ਿਆਂ ਦੀ ਪੜ੍ਹਾਈ ਕਰਵਾਉਣ ਲਈ ਸਿਰਫ਼ ਇੱਕ ਮਹਿਲਾ ਅਧਿਆਪਕਾ ਤਾਇਨਾਤ ਹੈ। ਉਨ੍ਹਾਂ ਨੂੰ ਪੜ੍ਹਾਈ ਦੇ ਨਾਲ-ਨਾਲ ਕਲੈਰੀਕਲ ਕੰਮ ਵੀ ਕਰਨੇ ਪੈਂਦੇ ਹਨ। ਇਸ ਕਾਰਨ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਵਫ਼ਦ ਨੇ ਐੱਸਡੀਐੱਮ ਨੂੰ ਅਪੀਲ ਕੀਤੀ ਕਿ ਉਹ ਆਪਣੇ ਰਾਹੀਂ ਸਿੱਖਿਆ ਮੰਤਰੀ ਅਤੇ ਪੰਜਾਬ ਸਰਕਾਰ ਤੱਕ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਪਹੁੰਚਾਉਣ ਅਤੇ ਸਕੂਲ ਵਿਚ ਜਲਦੀ ਤੋਂ ਜਲਦੀ ਲੋੜੀਂਦੇ ਅਧਿਆਪਕਾਂ ਦਾ ਪ੍ਰਬੰਧ ਕਰਵਾਉਣ, ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਸੁਚਾਰੂ ਢੰਗ ਨਾਲ ਚੱਲ ਸਕੇ। ਐੱਸਡੀਐੱਮ ਸਾਹਿਬ ਨੇ ਵਫ਼ਦ ਦੀਆਂ ਗੱਲਾਂ ਧਿਆਨ ਨਾਲ ਸੁਣੀਆਂ ਅਤੇ ਸਮੱਸਿਆ ਦੇ ਹੱਲ ਲਈ ਭਰੋਸਾ ਦਿਵਾਇਆ। ਇਸ ਮੌਕੇ ਕਿਰਨਦੀਪ, ਨਿਰਮਲ ਜੋਤ, ਰਾਜਵਿੰਦਰ ਕੌਰ, ਕੁਲਵਿੰਦਰ ਕੌਰ, ਬਲਵਿੰਦਰ ਕੌਰ, ਰੱਜਨੀ ਬੇਬੀ ਹੰਸ, ਸੰਦੀਪ ਕੌਰ ਸਮੇਤ ਅਨੇਕ ਮਹਿਲਾਵਾਂ ਵੀ ਸ਼ਾਮਿਲ ਸਨ।
ਪਿਛਲੀ ਖ਼ਬਰ ਲੋਹੀਆਂ ਦੀ ਗੁਰੂ ਨਾਨਕ ਕਾਲੋਨੀ ’ਚੋਂ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।