24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸੋਢਲ ਮੇਲੇ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਲਈ 1500 ਤੋਂ ਵੱਧ ਮੁਲਾਜ਼ਮ ਰਹਿਣਗੇ ਤਾਇਨਾਤ, ਆਵਾਜਾਈ ਦੇ ਕੀਤੇ ਬਦਲਵੇਂ ਪ੍ਰਬੰਧ

ਜਲੰਧਰ, 23 ਸਤੰਬਰ (ਜਤਿੰਦਰ ਪੰਮੀ)-ਵਿਸ਼ਵ ਪ੍ਰਸਿੱਧ ਸੋਢਲ ਮੇਲੇ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਿਸ ਵਲੋਂ 1500 ਦੇ ਕਰੀਬ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਜਦੋਂਕਿ ਲੋੜ ਅਨੁਸਾਰ ਹੋਰ ਜ਼ਿਲ੍ਹਿਆਂ ਤੋਂ ਵੀ ਵਾਧੂ ਪੁਲਿਸ ਫੋਰਸ ਮੇਲੇ ’ਚ ਤਾਇਨਾਤ ਕੀਤੀ ਗਈ ਹੈ। ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਏ.

ਸੋਢਲ ਮੰਦਰ ਦੇ ਬਾਹਰ ਬਣਾਏ ਗਏ ਕੰਟਰੋਲ ਰੂਮ ਵਿਖੇ ਅਧਿਕਾਰੀਆਂ ਨਾਲ ਸੁਰੱਖਿਆ ਪ੍ਰਬੰਧਾਂ ਬਾਰੇ ਗੱਲਬਾਤ ਕਰਦੇ ਹੋਏ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ। ਤਸਵੀਰ-ਮੁਨੀਸ਼ 24-09-2026

ਜਲੰਧਰ, 23 ਸਤੰਬਰ (ਜਤਿੰਦਰ ਪੰਮੀ)-ਵਿਸ਼ਵ ਪ੍ਰਸਿੱਧ ਸੋਢਲ ਮੇਲੇ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਿਸ ਵਲੋਂ 1500 ਦੇ ਕਰੀਬ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਜਦੋਂਕਿ ਲੋੜ ਅਨੁਸਾਰ ਹੋਰ ਜ਼ਿਲ੍ਹਿਆਂ ਤੋਂ ਵੀ ਵਾਧੂ ਪੁਲਿਸ ਫੋਰਸ ਮੇਲੇ ’ਚ ਤਾਇਨਾਤ ਕੀਤੀ ਗਈ ਹੈ। ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਏ. ਜੀ. ਓ. ਪੱਧਰ ਦੇ ਅਧਿਕਾਰੀਆਂ ਵਲੋਂ ਕੀਤੀ ਜਾਵੇਗੀ, ਜੋਕਿ ਮੰਦਰ ਦੇ ਮੁੱਖ ਗੇਟ ਨੇੜੇ ਬਣਾਏ ਗਏ ਕੰਟਰੋਲ ਰੂਮ ’ਚ ਮੌਜੂਦ ਰਹਿਣਗੇ। ਇਹ ਜਾਣਕਾਰੀ ਡੀ. ਸੀ. ਪੀ. ਲਾਅ ਐਂਡ ਆਰਡਰ ਜਸਰੂਪ ਕੌਰ ਬਾਠ ਨੇ ਪੁਲਿਸ ਲਾਈਨ ਵਿਖੇ ਰੱਖੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਸ਼੍ਰੀ ਸਿੱਧ ਬਾਬਾ ਸੋਢਲ ਮੰਦਰ ਵਿਖੇ ਹੋਣ ਵੇਲੇ ਸਮਾਗਮ ਨੂੰ ਸੁਰੱਖਿਅਤ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਤੇ ਡੀ. ਸੀ. ਪੀ. ਸਿਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵੱਡੇ ਪੱਧਰ ’ਤੇ ਸੁਰੱਖਿਆ ਤੇ ਟ੍ਰੈਫਿਕ ਦੇ ਪ੍ਰਬੰਧ ਕੀਤੇ ਗਏ ਹਨ। ਡੀ. ਸੀ. ਪੀ. ਬਾਠ ਨੇ ਦੱਸਿਆ ਕਿ ਮੰਦਰ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਸੀ. ਸੀ. ਟੀ. ਵੀ. ਕੈਮਰੇ ਲਾਏ ਗਏ ਹਨ ਅਤੇ ਵੱਖ-ਵੱਖ ਸੰਵੇਦਨਸ਼ੀਲ ਥਾਵਾਂ ’ਤੇ ਨਿਗਰਾਨੀ ਪੋਸਟਾਂ ਵੀ ਸਥਾਪਤ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਸਮਾਗਮ ਦੌਰਾਨ ਸੁਰੱਖਿਆ ਪ੍ਰਬੰਧ ਹੋ ਮਜ਼ਬੂਤ ਕਰਨ ਲਈ ਕਿਊ. ਆਰ. ਟੀ., ਏ. ਆਰ. ਪੀ., ਐਂਟੀ-ਸਾਬੋਤਾਜ਼ ਤੇ ਡੌਗ ਸਕੁਐਡ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਮੰਦਰ ਕੰਪਲੈਕਸ ’ਚ ਮੈਟਲ ਡਿਟੈਕਟਰ ਤੇ ਜੈਮਰ ਵੀ ਲਾਏ ਗਏ ਹਨ ਅਤੇ ਬਾਡੀ ਕੈਮਰਿਆਂ ਨਾਲ ਲੈਸ ਪੁਲਿਸ ਮੁਲਾਜ਼ਮ ਤੇ ਸਿਵਲ ਕੱਪੜਿਆਂ ਵਿੱਚ ਵੀ ਪੁਲਿਸ ਮੁਲਾਜ਼ਮ ਤਾਇਨਾਤ ਰਹਿਣਗੇ। ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਵਿਸ਼ੇਸ਼ ਤੌਰ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਵਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਸ਼ੱਕੀ ਸਰਗਰਮੀ ਜਾਂ ਸੰਭਾਵਿਤ ਸਥਿਤੀ ਦਾ ਤੁਰੰਤ ਪਤਾ ਲਾਇਆ ਜਾ ਸਕੇ।
ਵਾਹਨਾਂ ਦੇ ਨੋ-ਐਂਟਰੀ ਜ਼ੋਨਾਂ ਤੋਂ ਇਲਾਵਾ ਪਾਰਕਿੰਗ ਦੇ ਵਿਸ਼ੇਸ਼ ਪ੍ਰਬੰਧ : ਡੀ. ਸੀ. ਪੀ. ਜਸਰੂਪ ਕੌਰ ਬਾਠ ਨੇ ਦੱਸਿਆ ਕਿ ਸ਼ਰਧਾਲੂਆਂ ਦੀ ਸਹੂਲਤ ਤੇ ਟ੍ਰੈਫਿਕ ਨੂੰ ਸੁਚਾਰੂ ਰੱਖਣ ਲਈ ਵਿਸ਼ੇਸ਼ ਪਾਰਕਿੰਗ ਪ੍ਰਬੰਧ ਕੀਤੇ ਗਏ ਹਨ। ਮੰਦਰ ਦੇ ਆਸ-ਪਾਸ ਜ਼ਰੂਰੀ ਥਾਵਾਂ ’ਤੇ ਵਾਹਨਾਂ ਦੇ ਦਾਖਲੇ ’ਤੇ ਕਾਬੂ ਰੱਖਣ ਲਈ ਮੰਦਰ ਨੂੰ 

ਦੇਰ ਸ਼ਾਮ ਪੁਲਿਸ ਕਮਿਸ਼ਨਰ ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਸ੍ਰੀ ਸਿੱਧ ਬਾਬਾ ਸੋਢਲ ਮੇਲੇ ’ਚ ਆਉਣ ਵਾਲੇ ਸ਼ਰਧਾਲੂਆਂ ਦੀ ਆਮਦ ਨੂੰ ਦੇਖਦੇ ਹੋਏ ਕਮਿਸ਼ਨਰੇਟ ਪੁਲਿਸ ਵਲੋਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਮੰਦਰ ਕੰਪਲੈਕਸ ਦੇ ਬਾਹਰ ਬਣਾਏ ਗਏ ਕੰਟਰੋਲ ਰੂਮ ਵਿਖੇ ਪੁੱਜੇ। ਉਨ੍ਹਾਂ ਨੇ ਮੰਦਰ ਕੰਪਲੈਕਸ ਦੇ ਅੰਦਰ ਤੇ ਬਾਹਰ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸਬੰੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਗੱਲਬਾਤ ਕਰਦਿਆਂ ਪੁਲਿਸ ਕਮਿਸ਼ਨਰ  ਨੇ ਦੱਸਿਆ ਕਿ ਮੇਲੇ ਦੌਰਾਨ ਅਮਨ-ਸ਼ਾਂਤੀ ਤੇ ਸ਼ਰਧਾਲੂਆਂ ਦੀ ਸੁਰੱਖਿਆ ਬਣਾਈ ਰੱਖਣ ਲਈ ਕਮਿਸ਼ਨਰੇਟ ਪੁਲਿਸ ਨੇ ਪੂਰੀ ਤਰ੍ਹਾਂ ਮੁਸਤੈਦੀ ਨਾਲ ਡਿਊਟੀਆਂ ਸੰਭਾਲ ਲਈਆਂ ਹਨ । ਇਸ ਮੌਕੇ ਉਨ੍ਹਾਂ ਨਾਲ ਡੀ. ਸੀ. ਪੀ. ਹੈੱਡਕੁਆਰਟਰ ਪਰਮਿੰਦਰ ਸਿੰਘ ਹੀਰ, ਏ. ਡੀ. ਸੀ. ਪੀ. (ਤਫਤੀਸ਼) ਦੇਵ ਸਿੰਘ, ਏ. ਡੀ. ਸੀ. ਪੀ. ਸਿਟੀ-1 ਮੁਖਤਿਆਰ ਰਾਏ ਵੀ ਮੌਜੂਦ ਸਨ।

ਪਿਛਲੀ ਖ਼ਬਰ ਸਿਹਤ ਵਿਭਾਗ ਦੇ ਡਾਇਰੈਕਟਰ ਨੂੰ 15 ਦਿਨਾਂ ’ਚ ਕੰਮ ਪੂਰਾ ਕਰਨ ਦਾ ਕੀਤਾ ਵਾਅਦਾ ਪੀ. ਡਬਲਿਊ. ਡੀ. ਤੇ ਠੇਕੇਦਾਰ ਤੋਂ ਨਹੀਂ... ਅਗਲੀ ਖ਼ਬਰ ਚੋਣਾਂ ਤੋਂ ਪਹਿਲਾਂ ਨਿਗਮ ਵਲੋਂ ਕਰੋੜਾਂ ਦੇ ਕੰਮਾਂ ਨੂੰ ਪੂਰਾ ਕਰਨ ਦੀ ਵੱਡੀ ਜ਼ਿੰਮੇਵਾਰੀ-ਕੰਮਾਂ ਨੂੰ ਮਿਲੇਗੀ ਗਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।