ਟਕਸਾਲੀ ਅਕਾਲੀ ਆਗੂ ਰਣਤੇਜ ਸਿੰਘ ਪੋਵਾਰ ‘ਆਪ’ ਵਿਚ ਸ਼ਾਮਿਲ, ਮੁੱਖ ਮੰਤਰੀ ਨੇ ਕੀਤਾ ਸਵਾਗਤ
ਜਲੰਧਰ, 23 ਸਤੰਬਰ (ਜਤਿੰਦਰ ਪੰਮੀ)-ਟਕਸਾਲੀ ਅਕਾਲੀ ਪਰਿਵਾਰ ਨਾਲ ਸੰਬੰਧਤ ਰਣਤੇਜ ਸਿੰਘ ਪੋਵਾਰ ਆਪਣੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਚੰਡੀਗੜ੍ਹ ਵਿਖੇ ਪਾਰਟੀ ’ਚ ਸ਼ਾਮਿਲ ਹੋਏ ਰਣਤੇਜ ਸਿੰਘ ਪੋਵਾਰ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿੱਚ ਰਸਮੀ ਤੌਰ ’ਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਿਰੋਪਾਓ ਪਾ ਕੇ ‘ਆਪ’ ਵਿਚ ਸ਼ਾਮਲ ਕਰਵਾਇਆ।
ਅਜੀਤ ਡੈਸਕ
24-09-2026