24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਏ.ਐਸ.ਆਈ. ਮਨਦੀਪ ਸਿੰਘ ਨੇ ਸੰਭਾਲਿਆ ਪੁਲਿਸ ਚੌਕੀ ਅੱਪਰਾ ਦਾ ਚਾਰਜ

ਅੱਪਰਾ, 23 ਸਤੰਬਰ (ਦਲਵਿੰਦਰ ਸਿੰਘ ਅੱਪਰਾ)- ਏ. ਐਸ.

ਅਜੀਤ ਡੈਸਕ 24-09-2026
ਅੱਪਰਾ, 23 ਸਤੰਬਰ (ਦਲਵਿੰਦਰ ਸਿੰਘ ਅੱਪਰਾ)- ਏ.ਐਸ.ਆਈ. ਮਨਦੀਪ ਸਿੰਘ ਨੇ ਬਤੌਰ ਇੰਚਾਰਜ ਅੱਪਰਾ ਪੁਲਿਸ ਚੌਕੀ ਦਾ ਚਾਰਜ ਸੰਭਾਲ ਲਿਆ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਜ਼ਿਲ੍ਹਾ ਜਲੰਧਰ ਦਿਹਾਤੀ ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਵੱਲੋਂ ਵੱਖ-ਵੱਖ ਥਾਣਿਆਂ ਅਤੇ ਪੁਲਿਸ ਚੌਕੀਆਂ ਵਿੱਚ ਅਧਿਕਾਰੀਆਂ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਏ.ਐਸ.ਆਈ. ਮਨਦੀਪ ਸਿੰਘ ਨੂੰ ਅੱਪਰਾ ਪੁਲਿਸ ਚੌਕੀ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਮਨਦੀਪ ਸਿੰਘ ਏ.ਐਸ.ਆਈ. ਨੇ ਥਾਣਾ ਫਿਲੌਰ ਅਧੀਨ ਆਉਂਦੀ ਪੁਲਿਸ ਚੌਕੀ ਅੱਪਰਾ ਦਾ ਚਾਰਜ ਸੰਭਾਲਦਿਆਂ ਹੀ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਲਾਕੇ ਵਿੱਚ ਨਸ਼ਿਆਂ ਅਤੇ ਹੋਰ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਭੈੜੇ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖਾਤਮੇ ਅਤੇ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਪੁਲਿਸ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ।
ਪਿਛਲੀ ਖ਼ਬਰ ਕਿਸਾਨ ਨਾਲ ਲੁੱਟ-ਖੋਹ ਦੀ ਕੋਸ਼ਿਸ਼, ਤੇਜ਼ਧਾਰ ਹਥਿਆਰਾਂ ਨਾਲ ਹਮਲਾ ਅਗਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਲੋਂ ਯੂਨੀਵਰਸਿਟੀ ਦੀ ਵੈੱਬਸਾਈਟ ਤਿਆਰ ਕਰਨ ਵਾਲੇ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨਜ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।