25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਪੰਜਾਬ ਪ੍ਰਜਾਪਤੀ ਸਭਾ ਵਲੋਂ ਸਰਕਾਰੀ ਹਾਈ ਸਕੂਲ ਬੋਲੀਨਾ ਦੋਆਬਾ ਨੂੰ ਪੱਖੇ ਭੇਟ

ਚੁਗਿੱਟੀ/ਜੰਡੂ ਸਿੰਘਾ, 24 ਸਤੰਬਰ (ਨਰਿੰਦਰ ਲਾਗੂ)-ਪੰਜਾਬ ਪ੍ਰਜਾਪਤੀ ਸਭਾ ਦੇ ਪ੍ਰਬੰਧਕਾਂ ਵਲੋਂ ਸਰਕਾਰੀ ਹਾਈ ਸਕੂਲ ਬੋਲੀਨਾ ਦੋਆਬਾ ਦੇ ਵਿਦਿਆਰਥੀਆਂ ਦੀ ਮਦਦ ਹਿੱਤ 10 ਪੱਖੇ ਭੇਟ ਕੀਤੇ ਗਏ। ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦੇ ਹੋਏ ਉਕਤ ਸਭਾ ਦੇ ਪ੍ਰਧਾਨ ਬਲਵਿੰਦਰ ਸਿੰਘ ਸਰੀਂਹ ਨੇ ਆਖਿਆ ਕਿ ਉਨ੍ਹਾਂ ਦੀ ਸੰਸਥਾ ਵਲੋਂ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਮਾਰੇ ਜਾ ਰਹੇ ਹੰਭਲੇ ਦੇ ਸਿਲਸਿਲੇ ਨੂੰ ਅਗਾਂਹ ਵਧਾਉਂਦੇ ਹੋਏ ਇਸ ਸਕੂਲ ’ਚ ਪੱਖੇ ਦਿੱਤੇ ਗਏ ਹਨ।

ਅਜੀਤ ਡੈਸਕ 25-09-2026
ਚੁਗਿੱਟੀ/ਜੰਡੂ ਸਿੰਘਾ, 24 ਸਤੰਬਰ (ਨਰਿੰਦਰ ਲਾਗੂ)-ਪੰਜਾਬ ਪ੍ਰਜਾਪਤੀ ਸਭਾ ਦੇ ਪ੍ਰਬੰਧਕਾਂ ਵਲੋਂ ਸਰਕਾਰੀ ਹਾਈ ਸਕੂਲ ਬੋਲੀਨਾ ਦੋਆਬਾ ਦੇ ਵਿਦਿਆਰਥੀਆਂ ਦੀ ਮਦਦ ਹਿੱਤ 10 ਪੱਖੇ ਭੇਟ ਕੀਤੇ ਗਏ। ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦੇ ਹੋਏ ਉਕਤ ਸਭਾ ਦੇ ਪ੍ਰਧਾਨ ਬਲਵਿੰਦਰ ਸਿੰਘ ਸਰੀਂਹ ਨੇ ਆਖਿਆ ਕਿ ਉਨ੍ਹਾਂ ਦੀ ਸੰਸਥਾ ਵਲੋਂ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਮਾਰੇ ਜਾ ਰਹੇ ਹੰਭਲੇ ਦੇ ਸਿਲਸਿਲੇ ਨੂੰ ਅਗਾਂਹ ਵਧਾਉਂਦੇ ਹੋਏ ਇਸ ਸਕੂਲ ’ਚ ਪੱਖੇ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਆਪਣੇ ਸਾਥੀਆਂ ਦੀ ਸਹਾਇਤਾ ਨਾਲ ਨੇੜ ਭਵਿੱਖ ਵਿੱਚ ਲੋਕ ਭਲਾਈ ਦੇ ਇਸ ਕਾਰਜ ਨੂੰ ਜਾਰੀ ਰੱਖਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਮੌਕੇ ਸਭਾ ਦੇ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਜਸਵਿੰਦਰ ਸਿੰਘ ਜੱਸਾ, ਪੰਚ ਬੀਬੀ ਗੁਰਮੀਤ ਕੌਰ,ਸਰਪੰਚ ਰਜਵੰਤ ਕੌਰ, ਪੈਟਰਨ ਸ਼ਿਵਦੇਵ ਸਿੰਘ, ਮੱਖਣ ਸਿੰਘ ਡੱਬ, ਜਸਵਿੰਦਰ ਸਿੰਘ ਡੱਬ, ਸਮੇਤ ਕਈ ਹੋਰ ਪਤਵੰਤੇ ਹਾਜਰ ਸਨ।
ਪਿਛਲੀ ਖ਼ਬਰ ਮੁੱਖ ਨਗਰ ਕੀਰਤਨ ਦੌਰਾਨ ਬਾਬਾ ਜੀਤ ਸਿੰਘ ਜੌਹਲਾਂ ਵਾਲੇ ਨਿਭਾਉਣਗੇ ਚਵਰ ਸਾਹਿਬ ਦੀ ਸੇਵਾ ਅਗਲੀ ਖ਼ਬਰ ਰੀਸਾਈਟ ਵਿਜ਼ਨ ਫਾਊਂਡੇਸ਼ਨ ਨੇ ਵਿਦਿਆਰਥੀਆਂ ਲਈ ਲਗਾਇਆ ਅੱਖਾਂ ਦਾ ਜਾਂਚ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।