28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਚੰਦ ਫਤਿਹਪੁਰੀ ਦੇ ਸ਼ਰਧਾਂਜਲੀ ਸਮਾਗਮ ਦੌਰਾਨ ਵੱਡੀ ਗਿਣਤੀ ’ਚ ਖੱਬੇਪੱਖੀ, ਜਮਹੂਰੀ ਤੇ ਧਰਮ ਨਿਰਪੱਖ ਧਿਰਾਂ ਦੇ ਆਗੂਆਂ ਨੇ ਕੀਤੀ ਸ਼ਿਰਕਤ

ਜਲੰਧਰ, 27 ਸਤੰਬਰ (ਐੱਮ. ਐੱਸ.

ਅਜੀਤ ਡੈਸਕ 28-09-2026
ਜਲੰਧਰ, 27 ਸਤੰਬਰ (ਐੱਮ. ਐੱਸ. ਲੋਹੀਆ) - ‘ਨਵਾਂ ਜ਼ਮਾਨਾ’ ਦੇ ਸੰਪਾਦਕ ਚੰਦ ਫਤਿਹਪੁਰੀ ਦਾ ਸ਼ਰਧਾਂਜਲੀ ਸਮਾਗਮ ਦੇਸ਼ ਭਗਤ ਯਾਦਗਾਰ ਕੰਪਲੈਕਸ ਦੇ ਬਾਬਾ ਜਵਾਲਾ ਸਿੰਘ ਠੱਠੀਆਂ ਹਾਲ ਵਿਖੇ ਹੋਇਆ, ਜਿਸ ਦੌਰਾਨ ਖੱਬੀਆਂ, ਜਮਹੂਰੀ ਤੇ ਧਰਮ ਨਿਰਪੱਖ ਧਿਰਾਂ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ। ਇਸ ਮੌਕੇ ‘ਨਵਾਂ ਜ਼ਮਾਨਾ’ ਦੇ ਸਾਬਕਾ ਸੰਪਾਦਕ ਤੇ ਪੰਜਾਬੀ ਜਗਤ ਦੇ ਪ੍ਰਮੁੱਖ ਪੱਤਰਕਾਰ ਜਤਿੰਦਰ ਪਨੂੰ ਨੇ ਇਸ ਸ਼ਰਧਾਂਜਲੀ ਸਮਾਗਮ ’ਚ ਹਾਜ਼ਰ ਹੋਣ ’ਤੇ ਸਭ ਦਾ ਧੰਨਵਾਦ ਕੀਤਾ ਅਤੇ ਨਾਲ ਹੀ ਆਪਣੇ ਸਾਥੀ ਰਹੇ ਚੰਦ ਫਤਿਹਪੁਰ ਦੀ ਸ਼ਖਸੀਅਤ ਨੂੰ ਉਭਾਰਦੀਆਂ ਅਹਿਮ ਗੱਲਾਂ ਸਾਂਝੀਆਂ ਕੀਤੀਆਂ। ‘ਨਵਾਂ ਜ਼ਮਾਨਾ’ ਦੀ ਸੰਚਾਲਕ ਸੰਸਥਾ ਅਰਜਨ ਸਿੰਘ ਗੜਗੱਜ ਫਾਊਂਡੇਸ਼ਨ ਦੇ ਪ੍ਰਧਾਨ ਕਾਮਰੇਡ ਰਸ਼ਪਾਲ ਸਿੰਘ ਬੜਾ ਪਿੰਡ ਨੇ ਕਿਹਾ ਕਿ ਅਜ਼ੀਮ ਸ਼ਖਸੀਅਤ ਚੰਦ ਫਤਿਹਪੁਰੀ ਨਾਲ ਉਨ੍ਹਾਂ ਨੇ ਅੱਧੀ ਸਦੀ ਤੋਂ ਵੱਧ ਕੰਮ ਕੀਤਾ। ਬੁਲੰਦ ਇਰਾਦਿਆਂ ਵਾਲੇ ਚੰਦ ਫਤਿਹਪੁਰੀ ਹਰ ਮੈਦਾਨ ਫਤਿਹ ਕਰਦੇ ਰਹੇ। ਉੱਘੇ ਚਿੰਤਕ ਅਤੇ ‘ਅਜੀਤ’ ਦੇ ਕਾਰਜਕਾਰੀ ਸੰਪਾਦਕ ਸਤਨਾਮ ਸਿੰਘ ਮਾਣਕ ਕਿਹਾ ਕਿ ‘ਨਵਾਂ ਜ਼ਮਾਨਾ’ ਤੇ ‘ਅਜੀਤ’ ਦੀ ਕੰਧ ਸਾਂਝੀ ਹੈ। ਦੋਵਾਂ ਅਖ਼ਬਾਰਾਂ ਦੇ ਆਪਸੀ ਸਹਿਯੋਗ ਲਈ ਚੰਦ ਫਤਿਹਪੁਰੀ ਹਮੇਸ਼ਾ ਸਹਿਯੋਗੀ ਭੂਮਿਕਾ ਨਿਭਾਉਂਦੇ ਰਹੇ। ਉਨ੍ਹਾਂ ਦਰਪੇਸ਼ ਵੰਗਾਰਾਂ ਦਾ ਮੁਕਾਬਲਾ ਕਰਨ ਲਈ ਸਾਂਝਾ ਥੜ੍ਹਾ ਉਸਾਰਨ ਦਾ ਹੋਕਾ ਦਿੱਤਾ। ਆਰ. ਐੱਮ. ਪੀ. ਆਈ. ਦੇ ਜਨਰਲ ਸਕੱਤਰ ਮੰਗਤ ਰਾਮ ਪਾਸਲਾ ਨੇ ਕਿਹਾ ਕਿ ਇਨ੍ਹਾਂ ਸਮਿਆਂ ’ਚ ‘ਨਵਾਂ ਜ਼ਮਾਨਾ’ ਵਰਗੀਆਂ ਅਖਬਾਰਾਂ ਤੇ ਚੰਦ ਫਤਿਹਪੁਰੀ ਵਰਗੇ ਆਗੂਆਂ ਦਾ ਹੋਣਾ ਜ਼ਰੂਰੀ ਹੈ। ਭਾਰਤੀ ਕਮਿਊਨਿਸਟ ਪਾਰਟੀ ਦੀ ਪੰਜਾਬ ਇਕਾਈ ਦੇ ਸਕੱਤਰ ਕਾਮਰੇਡ ਨਿਰਮਲ ਸਿੰਘ ਧਾਲੀਵਾਲ, ਭਾਰਤੀ ਕਮਿਊਨਿਸਟ ਪਾਰਟੀ ਦੇ ਕੌਮੀ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ, ਸੀ ਪੀ ਆਈ ਦੇ ਕੇਂਦਰੀ ਕੰਟਰੋਲ ਕਮਿਸ਼ਨ ਦੇ ਮੈਂਬਰ ਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸ਼ੀ, ਸੀ ਪੀ ਆਈ ਦੇ ਸਾਬਕਾ ਸਕੱਤਰ ਕਾਮਰੇਡ ਜਗਰੂਪ, ਚਿੰਤਕ ਤੇ ਕਮਿਊਨਿਸਟ ਆਗੂ ਸੁਵਰਨ ਸਿੰਘ ਵਿਰਕ, ਅਰਜਨ ਸਿੰਘ ਗੜਗੱਜ ਫਾਊਂਡੇਸ਼ਨ ਦੇ ਸਕੱਤਰ ਕਾਮਰੇਡ ਪ੍ਰਿਥੀਪਾਲ ਸਿੰਘ ਮਾੜੀਮੇਘਾ, ਪੰਜਾਬ ਖੇਤ ਮਜ਼ਦੂਰ ਸਭਾ ਦੇ ਜਨਰਲ ਸਕੱਤਰ ਕਾਮਰੇਡ ਦੇਵੀ ਕੁਮਾਰੀ ਸਰਹਾਲੀ ਕਲਾਂ, ਪੰਜਾਬ ਇਸਤਰੀ ਸਭਾ ਦੀ ਪ੍ਰਧਾਨ ਕਾਮਰੇਡ ਨਰਿੰਦਰ ਸੋਹਲ, ਕਿਸਾਨ ਆਗੂ ਕਾਮਰੇਡ ਸੂਰਤ ਸਿੰਘ ਧਰਮਕੋਟ, ਸੀ. ਪੀ. ਆਈ. (ਐੱਮ.) ਦੇ ਆਗੂ ਭੂਪ ਚੰਦ ਚੰਨੋ, ਸੁਮੇਲ ਬਰਾੜ, ਗੁਲਜ਼ਾਰ ਸਿੰਘ ਤੇ ਅਮਨਦੀਪ ਸਿੰਘ ਸੈਦਪੁਰੀ ਨੇ ਵੀ ਚੰਦ ਫਤਿਹਪੁਰੀ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ‘ਨਵਾਂ ਜ਼ਮਾਨਾ’ ਦੇ ਟਰੱਸਟੀ ਤੇ ਦੇਸ਼ ਭਗਤ ਯਾਦਗਾਰ ਕਮੇਟੀ ਦੇ ਜਨਰਲ ਸਕੱਤਰ ਕਾਮਰੇਡ ਗੁਰਮੀਤ ਨੇ ਸਟੇਜ ਸੰਚਾਲਨ ਕੀਤਾ। ਇਸ ਮੌਕੇ ਏਟਕ ਦੇ ਐਕਟਿੰਗ ਜਨਰਲ ਸਕੱਤਰ ਅਮਰਜੀਤ ਸਿੰਘ ਆਸਲ, ‘ਨਵਾਂ ਜ਼ਮਾਨਾ’ ਦੇ ਟਰੱਸਟੀ ਐਡਵੋਕੇਟ ਰਾਜਿੰਦਰ ਸਿੰਘ ਰਾਣਾ, ਕਿਸਾਨ ਆਗੂ ਲਖਬੀਰ ਸਿੰਘ ਨਿਜ਼ਾਮਪੁਰ, ਕੰਟਰੋਲ ਕਮਿਸ਼ਨ ਸੀ. ਪੀ. ਆਈ. ਪੰਜਾਬ ਦੇ ਸਾਬਕਾ ਚੇਅਰਮੈਨ ਰਮੇਸ਼ ਰਤਨ, ਸੀ. ਪੀ. ਆਈ. ਮੋਗਾ ਦੇ ਜ਼ਿਲ੍ਹਾ ਸਕੱਤਰ ਕੁਲਦੀਪ ਭੋਲਾ, ਸੀ. ਪੀ. ਆਈ. ਜ਼ਿਲ੍ਹਾ ਸਕੱਤਰ ਕ੍ਰਿਸ਼ਨ ਚੌਹਾਨ, ਕਿਸਾਨ ਆਗੂ ਚਮਕੌਰ ਸਿੰਘ ਲੁਧਿਆਣਾ, ਪਲਸ ਮੰਚ ਦੇ ਪ੍ਰਧਾਨ ਕਾਮਰੇਡ ਅਮੋਲਕ ਸਿੰਘ, ਦੇਸ਼ ਭਗਤ ਯਾਦਗਾਰ ਕਮੇਟੀ ਦੇ ਇਤਿਹਾਸ ਵਿਭਾਗ ਦੇ ਇੰਚਾਰਜ ਕਾਮਰੇਡ ਚਰੰਜੀ ਲਾਲ ਕੰਗਣੀਵਾਲ, ਉੱਘੇ ਲੇਖਕ ਲਖਵਿੰਦਰ ਸਿੰਘ ਜੌਹਲ, ਲੇਖਕ ਵਿਜੇ ਬੰਬੇਲੀ, ਪੰਜਾਬ ਇਸਤਰੀ ਸਭਾ ਦੀ ਜਨਰਲ ਸਕੱਤਰ ਰਾਜਿੰਦਰ ਪਾਲ ਕੌਰ, ਹਰਭਜਨ ਸਿੰਘ ਅੰਮ੍ਰਿਤਸਰ, ਨਰਿੰਦਰ ਪਾਲ ਕੌਰ ਪਾਲੀ, ਹਰਬੰਸ ਸਿੰਘ ਚੰਦੀ, ਸੀ. ਪੀ. ਆਈ. ਦੇ ਜ਼ਿਲ੍ਹਾ ਸਕੱਤਰ ਰਛਪਾਲ ਕੈਲੇ, ਆਰ. ਐੱਮ. ਪੀ. ਆਈ. ਦੇ ਸੂਬਾ ਸਕੱਤਰ ਪ੍ਰਗਟ ਸਿੰਘ ਜਾਮਾਰਾਏ, ਕੇਂਦਰੀ ਕਮੇਟੀ ਮੈਂਬਰ ਮਹੀਪਾਲ, ਮਲਕੀਤ ਸਿੰਘ ਬਰਾੜ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਵਿਕਟੋਰੀਆ ਗਾਰਡਨ ਦੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਦੀ ਮੰਗ ਅਗਲੀ ਖ਼ਬਰ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ’ਚ ਜਲੰਧਰ ਦੇ ਬੈਡਮਿੰਟਨ ਖਿਡਾਰੀਆਂ ਨੇ ਮਾਰੀਆਂ ਮੱਲਾਂ ਲੜਕਿਆਂ ਦੀ ਟੀਮ ਨੇ ਪਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।