28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਗ੍ਰਹਿ ਮੰਤਰੀ ਹਿੰਦੂ ਪਰਿਵਾਰਾਂ ਨੂੰ ਦਿਵਾਉਣ ਇਨਸਾਫ਼-ਪਵਨ ਗੁਪਤਾ

ਜਲੰਧਰ, 27 ਸਤੰਬਰ (ਸ਼ਿਵ)- ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ ਅਤੇ ਹਿੰਦ ਕ੍ਰਾਂਤੀ ਦਲ ਦੇ ਕੌਮੀ ਪ੍ਰਧਾਨ ਮਨੋਜ ਨੰਨ੍ਹਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ੍ਰੀ ਅਮਿਤ ਸ਼ਾਹ ਤੋਂ ਪੰਜਾਬ ਦੇ ਅੱਤਵਾਦ ਪੀੜਤ ਹਿੰਦੂ ਪਰਿਵਾਰਾਂ ਲਈ 5100 ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ ਕੀਤੀ। ਆਗੂਆਂ ਨੇ 30 ਸਤੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਜਲੰਧਰ ਦੌਰੇ ਤੋਂ ਪਹਿਲਾਂ ਸਵਾਲ ਉਠਾਇਆ ਕਿ ਉਹ ਪੰਜਾਬ ਦੇ ਅੱਤਵਾਦ ਪੀੜਤ ਪਰਿਵਾਰਾਂ ਲਈ ਕੋਈ ਵਿਸ਼ੇਸ਼ ਪੈਕੇਜ ਦੇਣ ਦਾ ਐਲਾਨ ਕਰਨਗੇ।

ਅਜੀਤ ਡੈਸਕ 28-09-2026
ਜਲੰਧਰ, 27 ਸਤੰਬਰ (ਸ਼ਿਵ)- ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ ਅਤੇ ਹਿੰਦ ਕ੍ਰਾਂਤੀ ਦਲ ਦੇ ਕੌਮੀ ਪ੍ਰਧਾਨ ਮਨੋਜ ਨੰਨ੍ਹਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ੍ਰੀ ਅਮਿਤ ਸ਼ਾਹ ਤੋਂ ਪੰਜਾਬ ਦੇ ਅੱਤਵਾਦ ਪੀੜਤ ਹਿੰਦੂ ਪਰਿਵਾਰਾਂ ਲਈ 5100 ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ ਕੀਤੀ। ਆਗੂਆਂ ਨੇ 30 ਸਤੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਜਲੰਧਰ ਦੌਰੇ ਤੋਂ ਪਹਿਲਾਂ ਸਵਾਲ ਉਠਾਇਆ ਕਿ ਉਹ ਪੰਜਾਬ ਦੇ ਅੱਤਵਾਦ ਪੀੜਤ ਪਰਿਵਾਰਾਂ ਲਈ ਕੋਈ ਵਿਸ਼ੇਸ਼ ਪੈਕੇਜ ਦੇਣ ਦਾ ਐਲਾਨ ਕਰਨਗੇ। ਪਵਨ ਗੁਪਤਾ ਨੇ ਦਾਅਵਾ ਕੀਤਾ ਕਿ ਪੰਜਾਬ ਵਿਚ ਅੱਤਵਾਦ ਦੌਰਾਨ ਸ਼ਹੀਦ ਹੋਏ ਹਿੰਦੂਆਂ ਦੇ ਪਰਿਵਾਰ ਲੰਬੇ ਸਮੇਂ ਤੋਂ 781 ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ ਕਰ ਰਹੇ ਹਨ, ਪਰ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ। ਮਨੋਜ ਨੰਨ੍ਹਾ ਨੇ ਕਿਹਾ ਕਿ ਅਕਾਲੀ-ਭਾਜਪਾ, ਕਾਂਗਰਸ ਅਤੇ ਮੌਜੂਦਾ ਸਰਕਾਰ ਵਲੋਂ ਵੀ ਪੀੜਤ ਪਰਿਵਾਰਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਜਿਹੜੀਆਂ ਸਿਆਸੀ ਪਾਰਟੀਆਂ 11 ਸੂਤਰੀ ਮੰਗਾਂ ਅਤੇ ਰਾਹਤ ਪੈਕੇਜ ਦਾ ਸਮਰਥਨ ਕਰਨਗੀਆਂ, ਹਿੰਦੂ ਸਮਾਜ ਉਨ੍ਹਾਂ ਨੂੰ ਆਪਣਾ ਸਮਰਥਨ ਦੇਣ ਬਾਰੇ ਵਿਚਾਰ ਕਰੇਗਾ। ਇਸ ਮੌਕੇ ਕ੍ਰਿਸ਼ਨਾ ਸ਼ਰਮਾ, ਸ਼ਮਾ ਕਾਂਤ ਪਾਂਡੇ, ਮਨੀ ਸ਼ੇਰਾ ਅਤੇ ਨਰਿੰਦਰ ਭਾਰਦਵਾਜ ਸਮੇਤ ਹੋਰ ਆਗੂ ਵੀ ਮੌਜੂਦ ਸਨ।
ਪਿਛਲੀ ਖ਼ਬਰ ਰਾਧੇ ਇਨਕਲੇਵ ਵਿਖੇ ਨਿਤਿਨ ਕੋਹਲੀ ਤੇ ਨਵਦੀਪ ਕੌਰ ਵਲੋਂ ਸੜਕਾਂ ਦੇ ਨਿਰਮਾਣ ਦਾ ਉਦਘਾਟਨ ਅਗਲੀ ਖ਼ਬਰ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ 24 ਅਕਤੂਬਰ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।