28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

18 ਅਕਤੂਬਰ ਨੂੰ ਜਲੰਧਰ ਤੋਂ ਸ੍ਰੀ ਵਾਲਮੀਕਿ ਤੀਰਥ ਲਈ ਸਜਾਈ ਜਾਵੇਗੀ ਵਿਸ਼ਾਲ ਬੱਸ ਯਾਤਰਾ

ਜਲੰਧਰ, 27 ਸਤੰਬਰ (ਸ਼ਿਵ)- ਭਗਵਾਨ ਵਾਲਮੀਕਿ ਉਤਸਵ ਕਮੇਟੀ ਪੰਜਾਬ ਵਲੋਂ ਹਰ ਸਾਲ ਭਗਵਾਨ ਵਾਲਮੀਕਿ ਪ੍ਰਗਟ ਉਤਸਵ ਦੇ ਸਬੰਧ ਵਿਚ ਜਲੰਧਰ ਸ਼ਹਿਰ ਦੇ ਪ੍ਰਾਚੀਨ ਮੰਦਰ ਅਲੀ ਮੁਹੱਲਾ ਤੋਂ ਪਾਵਨ ਵਾਲਮੀਕਿ ਤੀਰਥ ਅੰਮ੍ਰਿਤਸਰ ਲਈ ਵਿਸ਼ਾਲ ਬੱਸ ਯਾਤਰਾ ਕੱਢੀ ਜਾਂਦੀ ਹੈ। ਇਸ ਸਾਲ 18 ਅਕਤੂਬਰ ਨੂੰ ਕੱਢੀ ਜਾਣ ਵਾਲੀ ਇਸ ਯਾਤਰਾ ਦੇ ਸਵਾਗਤ ਲਈ ਅੰਮ੍ਰਿਤਸਰ ਦੇ ਕੇਂਦਰੀ ਮੰਦਰ ਹਾਥੀ ਗੇਟ ਵਿਖੇ ਵਾਲਮੀਕਿ ਸਮਾਜ ਦੀਆਂ ਵੱਖ-ਵੱਖ ਸਭਾਵਾਂ, ਸੁਸਾਇਟੀਆਂ ਅਤੇ ਸੰਸਥਾਵਾਂ ਦੀ ਵਿਸ਼ੇਸ਼ ਮੀਟਿੰਗ ਕਰਵਾਈ ਗਈ।

ਅਜੀਤ ਡੈਸਕ 28-09-2026
ਜਲੰਧਰ, 27 ਸਤੰਬਰ (ਸ਼ਿਵ)- ਭਗਵਾਨ ਵਾਲਮੀਕਿ ਉਤਸਵ ਕਮੇਟੀ ਪੰਜਾਬ ਵਲੋਂ ਹਰ ਸਾਲ ਭਗਵਾਨ ਵਾਲਮੀਕਿ ਪ੍ਰਗਟ ਉਤਸਵ ਦੇ ਸਬੰਧ ਵਿਚ ਜਲੰਧਰ ਸ਼ਹਿਰ ਦੇ ਪ੍ਰਾਚੀਨ ਮੰਦਰ ਅਲੀ ਮੁਹੱਲਾ ਤੋਂ ਪਾਵਨ ਵਾਲਮੀਕਿ ਤੀਰਥ ਅੰਮ੍ਰਿਤਸਰ ਲਈ ਵਿਸ਼ਾਲ ਬੱਸ ਯਾਤਰਾ ਕੱਢੀ ਜਾਂਦੀ ਹੈ। ਇਸ ਸਾਲ 18 ਅਕਤੂਬਰ ਨੂੰ ਕੱਢੀ ਜਾਣ ਵਾਲੀ ਇਸ ਯਾਤਰਾ ਦੇ ਸਵਾਗਤ ਲਈ ਅੰਮ੍ਰਿਤਸਰ ਦੇ ਕੇਂਦਰੀ ਮੰਦਰ ਹਾਥੀ ਗੇਟ ਵਿਖੇ ਵਾਲਮੀਕਿ ਸਮਾਜ ਦੀਆਂ ਵੱਖ-ਵੱਖ ਸਭਾਵਾਂ, ਸੁਸਾਇਟੀਆਂ ਅਤੇ ਸੰਸਥਾਵਾਂ ਦੀ ਵਿਸ਼ੇਸ਼ ਮੀਟਿੰਗ ਕਰਵਾਈ ਗਈ। ਇਹ ਮੀਟਿੰਗ ਕੇਂਦਰੀ ਮੰਦਰ ਦੇ ਪ੍ਰਧਾਨ ਸ੍ਰੀ ਯੋਗਰਾਜ ਮਲਹੋਤਰਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਭਗਵਾਨ ਵਾਲਮੀਕਿ ਉਤਸਵ ਕਮੇਟੀ ਪੰਜਾਬ ਦੇ ਪ੍ਰਧਾਨ ਅਤੇ ਵਾਲਮੀਕਿ ਵੈਲਫੇਅਰ ਟਰੱਸਟ ਸ਼ਕਤੀ ਨਗਰ ਜਲੰਧਰ ਦੇ ਚੇਅਰਮੈਨ ਸ੍ਰੀ ਵਿਪਨ ਸਭਰਵਾਲ ਆਪਣੇ ਸਾਥੀਆਂ ਸਮੇਤ ਸ਼ਾਮਲ ਹੋਏ। ਮੰਦਰ ਦੇ ਪ੍ਰਧਾਨ ਯੋਗਰਾਜ ਮਲਹੋਤਰਾ ਵਲੋਂ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਪਨ ਸਭਰਵਾਲ ਨੇ 18 ਅਕਤੂਬਰ ਨੂੰ ਕੱਢੀ ਜਾਣ ਵਾਲੀ ਵਿਸ਼ਾਲ ਬੱਸ ਯਾਤਰਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਹਰ ਸਾਲ ਯਾਤਰਾ ਦੇ ਸਵਾਗਤ ਅਤੇ ਪ੍ਰਬੰਧਾਂ ਵਿੱਚ ਸਹਿਯੋਗ ਦੇਣ ਲਈ ਅੰਮ੍ਰਿਤਸਰ ਦੀਆਂ ਸ ਮੂਹ ਸਭਾਵਾਂ ਅਤੇ ਸੁਸਾਇਟੀਆਂ ਦਾ ਦਿਲੋਂ ਧੰਨਵਾਦ ਕੀਤਾ। ਮੀਟਿੰਗ ਵਿਚ ਵਿੱਕੀ ਚੀਦਾ, ਸੁਭਾਸ਼ ਸੋਂਧੀ, ਵਿਮਲ ਮਲਹੋਤਰਾ, ਜਤਿੰਦਰ ਨਿੱਕਾ, ਗੁਲਜ਼ਾਰ ਖੋਸਲਾ, ਅਸ਼ੋਕ ਭੱਟੀ, ਤਰਲੋਕ ਗਿੱਲ, ਬਲਵੀਰ ਸਿੰਘ, ਬੌਬੀ ਪਹਿਲਵਾਨ, ਗੋਪਾਲ ਖੋਸਲਾ, ਨੀਟੂ ਕੁਮਾਰ, ਰਾਕੇਸ਼ ਗਿੱਲ, ਹਰੀਸ਼ ਕੁਮਾਰ, ਰਾਜਨ ਸਹੋ ਤਾ, ਅਮਿਤ ਭੀਮ, ਟੋਨੀ ਫਤਿਹ, ਰਾਹੁਲ ਮਲਿਕ ਤੇ ਹੋਰ ਹਾਜ਼ਰ ਸਨ।
ਅਗਲੀ ਖ਼ਬਰ ਲੁੱਟਾਂ-ਖੋਹਾਂ ਕਰਨ ਵਾਲੇ 2 ਮੁਲਜ਼ਮ ਵੱਖ-ਵੱਖ ਬੈਂਕਾਂ ਦੇ ਏ.ਟੀ.ਐਮ. ਕਾਰਡਾਂ ਸਮੇਤ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।