29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਵਿਖੇ ਪੂਰਨਮਾਸ਼ੀ ਸੰਬੰਧੀ ਸਮਾਗਮ

ਹੁਸੈਨਪੁਰ, 28 ਸਤੰਬਰ (ਤਰਲੋਚਨ ਸਿੰਘ ਸੋਢੀ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਅਤੇ ਪੂਰਨਮਾਸ਼ੀ ਦੇ ਤਿਉਹਾਰ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਖੇ ਵਿਸ਼ਾਲ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਸ਼ਾਮ ਨੂੰ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਬਾਅਦ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਕੀਤੇ ਗਏ | ਉਪਰੰਤ ਭਾਈ ਬਲਜੀਤ ਸਿੰਘ ਬੱਲ ਦੇ ਕੀਰਤਨੀ ਜਥੇ ਵਲੋਂ ਕੀਰਤਨ ਕੀਤਾ ਗਿਆ | ਇਸ ਦੌਰਾਨ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਕਪੂਰਥਲਾ ਦੀ ਸਮੁੱਚੀ ਪ੍ਰਬੰਧਕ ਕਮੇਟੀ ਵਲੋਂ 30 ਸਤੰਬਰ ਨੂੰ ਸੇਵਾ ਮੁਕਤ ਹੋ ਰਹੇ ਇੰਜੀਨੀਅਰ ਜੀਤ ਸਿੰਘ, ਰਾਮ ਨਿਵਾਸ ਅਤੇ ਕੀਰਤਨੀ ਜਥੇ ਨੂੰ ਯਾਦਗਾਰੀ ਸਨਮਾਨ ਚਿੰਨ੍ਹ ਅਤੇ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਇੰਜੀਨੀਅਰ ਜੀਤ ਸਿੰਘ ਨੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਵਲੋਂ ਸਨਮਾਨਿਤ ਕਰਨ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਪ੍ਰਬੰਧਕ ਕਮੇਟੀ ਵਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਇਸ ਨਿਮਾਣੇ ਦਾ ਵਧੇਰੇ ਮਾਣ ਵਧਾਇਆ ਹੈ, ਜੋ ਮੇਰੇ ਜੀਵਨ ਦੀ ਵੱਡੀ ਪ੍ਰਾਪਤੀ ਹੈ | ਇਸ ਸਮਾਗਮ ਨੂੰ ਸਫਲ ਬਣਾਉਣ ਵਿਚ ਪ੍ਰਧਾਨ ਜਸਵਿੰਦਰ ਸਿੰਘ, ਸੈਕਟਰੀ ਨਰੇਸ਼ ਕੁਮਾਰ, ਕੈਸ਼ੀਅਰ ਪਿ੍ਥੀ ਸਿੰਘ, ਸੰਧੂਰਾ ਸਿੰਘ, ਸਾਬਕਾ ਪ੍ਰਧਾਨ ਹਰਬੰਸ ਸਿੰਘ, ਵੈਦ ਪ੍ਰਕਾਸ਼, ਅਮਰਜੀਤ ਸਿੰਘ ਰੁੜਕੀ, ਦਵਿੰਦਰ ਸਿੰਘ, ਵਿੱਕੀ ਕੁਮਾਰ, ਬਹਾਦਰ ਸਿੰਘ, ਗੁਰਸੇਵਕ ਸਿੰਘ, ਰਜਿੰਦਰ ਸਿੰਘ, ਦਲਜੀਤ ਸਿੰਘ, ਤਰਸੇਮ ਸਿੰਘ, ਰੂਪ ਲਾਲ, ਰਣਜੀਤ ਸਿੰਘ, ਜਸਪਾਲ ਸਿੰਘ, ਜਗਜੀਵਨ ਰਾਮ, ਹਰਵਿੰਦਰ ਸਿੰਘ, ਅੰਮਿ੍ਤਪਾਲ ਸਿੰਘ, ਗੁਰਮੁਖ ਸਿੰਘ, ਕਰਮ ਚੰਦ, ਹਰਦੀਪ ਸਿੰਘ, ਵੀਰ ਸਿੰਘ, ਮਨਪ੍ਰੀਤ ਸਿੰਘ, ਸਤਪਾਲ ਗੁਰਦਾਸਪੁਰੀ ਅਤੇ ਸਮੂਹ ਸੰਗਤਾਂ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ |

ਗੁਰੂ ਘਰ ਤੋਂ ਸੇਵਾ ਮੁਕਤੀ ਤੇ ਸਨਮਾਨਿਤ ਹੋਣਾ ਮੇਰੇ ਜੀਵਨ ਦੀ ਵੱਡੀ ਪ੍ਰਾਪਤੀ-ਇੰਜ. ਜੀਤ ਸਿੰਘ 29-09-2026

ਪਿਛਲੀ ਖ਼ਬਰ ਭਾਜਪਾ ਨੇ ਵੋਟ ਚੋਰੀ ਕਰ ਕੇ ਵੱਖ-ਵੱਖ ਚੋਣਾਂ ’ਚ ਜਿੱਤ ਹਾਸਿਲ ਕੀਤੀ-ਬਲਵਿੰਦਰ ਸਿੰਘ ਧਾਲੀਵਾਲ ਅਗਲੀ ਖ਼ਬਰ 39ਵਾਂ ਸਾਲਾਨਾ ਜਾਗਰਣ 3 ਅਕਤੂਬਰ ਨੂੰ, ਪ੍ਰਸਿੱਧ ਲੋਕ ਗਾਇਕ ਦਲਵਿੰਦਰ ਦਿਆਲਪੁਰੀ ਕਰਨਗੇ ਸ਼ਿਰਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।