ਕਰੋਲ ਬਾਗ਼ ਐਕਸਟੈਨਸ਼ਨ ਵਿਖੇ ਨਿਤਿਨ ਕੋਹਲੀ ਵਲੋਂ ਸੜਕ ਦੇ ਨਿਰਮਾਣ ਦਾ ਉਦਘਾਟਨ
ਚੁਗਿੱਟੀ/ਜੰਡੂ ਸਿੰਘਾ, 28 ਸਤੰਬਰ (ਨਰਿੰਦਰ ਲਾਗੂ)-ਕਰੋਲ ਬਾਗ ਐਕਸਟੈਨਸ਼ਨ ਵਿਖੇ ਜਲੰਧਰ ਕੇਂਦਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਨਿਤਿਨ ਕੋਹਲੀ ਤੇ ਵਾਰਡ ਨੰਬਰ 5 ਦੀ ਕੌਂਸਲਰ ਅਤੇ ਹਲਕਾ ਕੋਆਰਡੀਨੇਟਰ ਬੀਬੀ ਨਵਦੀਪ ਕੌਰ ਵਲੋਂ ਸਾਂਝੇ ਰੂਪ ਵਿੱਚ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਲਗਨਦੀਪ ਸਿੰਘ ਨੇ ਦੱਸਿਆ ਕਿ ਇਸ ਕਾਲੋਨੀ ਵਿੱਚ ਪਹਿਲਾਂ ਸੀਵਰੇਜ ਤੇ ਵਾਟਰ ਸਪਲਾਈ ਲਾਈਨ ਪਾਈ ਹੋਈ ਹੈ ਅਤੇ ਹੁਣ ਲੋਕਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਸੜਕ ਦਾ ਨਿਰਮਾਣ ਕੀਤਾ ਜਾਵੇਗਾ।
ਅਜੀਤ ਡੈਸਕ
29-09-2026