29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

‘ਵਿਸ਼ਵ ਦਿਲ ਦਿਵਸ’ ਮੌਕੇ ਰਤਨ ਹਸਪਤਾਲ ਵਲੋਂ ਦਿਲ ਦੇ ਰੋਗਾਂ ਦਾ ਮੁਫ਼ਤ ਜਾਂਚ ਕੈਂਪ 5 ਅਕਤੂਬਰ ਤੱਕ

ਜਲੰਧਰ, 28 ਸਤੰਬਰ (ਐੱਮ. ਐੱਸ.

ਅਜੀਤ ਡੈਸਕ 29-09-2026
ਜਲੰਧਰ, 28 ਸਤੰਬਰ (ਐੱਮ. ਐੱਸ. ਲੋਹੀਆ)-‘ਵਿਸ਼ਵ ਦਿਲ ਦਿਵਸ’ ਮੌਕੇ ਰਤਨ ਹਸਪਤਾਲ, ਸ਼ਹੀਦ ਉਧਮ ਸਿੰਘ ਨਗਰ, ਜਲੰਧਰ ਦੇ ਪ੍ਰਬੰਧਕਾਂ ਵਲੋਂ ਦਿਲ ਦੇ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ ਹੈ। 25 ਸਤੰਬਰ ਤੋਂ ਸ਼ੁਰੂ ਹੋਏ ਅਤੇ 5 ਅਕਤੂਬਰ ਤੱਕ ਰੋਜ਼ਾਨਾ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲਣ ਵਾਲੇ ਇਸ ਕੈਂਪ ਸੰਬੰਧੀ ਸ਼ੂਗਰ ਅਤੇ ਦਿਲ ਦੇ ਰੋਗਾਂ ਦੇ ਮਾਹਿਰ ਡਾ. ਬਲਰਾਜ ਗੁਪਤਾ ਨੇ ਜਾਣਕਾਰੀ ਦਿੱਤੀ ਕਿ ਕੈਂਪ ਲਗਾਉਣ ਦੇ ਮੰਤਵ ਲੋਕਾਂ ਨੂੰ ਨਿਯਮਿਤ ਦਿਲ ਦੀ ਜਾਂਚ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਅਤੇ ਦਿਲ ਨਾਲ ਸਬੰਧਿਤ ਸਮੱਸਿਆਵਾਂ ਦੀ ਸਮੇਂ ਸਿਰ ਜਾਂਚ ਕਰਵਾਉਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਜਿੱਥੇ ਮਰੀਜ਼ਾਂ ਨੂੰ ਮੁਫ਼ਤ ਸਲਾਹ ਦਿੱਤੀ ਜਾਵੇਗੀ, ਉੱਥੇ ਈ.ਸੀ. ਜੀ., ਬਲੱਡ ਪ੍ਰੈਸ਼ਰ ਅਤੇ ਬਲੱਡ ਸ਼ੂਗਰ ਦੀ ਜਾਂਚ ਵੀ ਬਿਲਕੁਲ ਮੁਫ਼ਤ ਹੋਵੇਗੀ। ਇਸ ਤੋਂ ਇਲਾਵਾ ਈਕੋ ਅਤੇ ਟੀ.ਐੱਮ.ਟੀ. ਵਰਗੀਆਂ ਦਿਲ ਨਾਲ ਸਬੰਧਿਤ ਜਾਂਚਾਂ ਵੀ ਰਿਆਇਤੀ ਦਰਾਂ ’ਤੇ ਉਪਲਬੱਧ ਕਰਵਾਈਆਂ ਜਾਣਗੀਆਂ। ਪ੍ਰਬੰਧਕਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸਿਹਤ ਮੁਹਿੰਮ ਦਾ ਲਾਭ ਉਠਾਉਣ।
ਪਿਛਲੀ ਖ਼ਬਰ ਫੈਂਟ ਖਰੀਦਦਾਰਾਂ ਦੀ ਦੁੱਧ ਬੰਦ ਕਰਨ ਦੀ ਕਾਲ ਨੂੰ ਮਿਲਿਆ ਭਰਵਾਂ ਹੁੰਗਾਰਾ ਅਗਲੀ ਖ਼ਬਰ ਮਾਨਵ ਸਹਿਯੋਗ ਸਕੂਲ ਜਲੰਧਰ ਦੇ ਅਧਿਆਪਕਾ ਵੀਨਾ ਹਾਂਡਾ ‘ਪੰਜਾਬੀ ਰਤਨ ਪੁਰਸਕਾਰ-2026’ ਨਾਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।