ਜਲੰਧਰ, 28 ਸਤੰਬਰ (ਐੱਮ. ਐੱਸ. ਲੋਹੀਆ)-ਡੇਰਾ ਨਿਰਮਲ ਸੰਤਪੁਰਾ ਲਾਇਲਪੁਰੀ, ਨਕੋਦਰ ਰੋਡ, ਜਲੰਧਰ ਵਿਖੇ ਬਾਬਾ ਹਰਨਾਮ ਸਿੰਘ, ਬਾਬਾ ਹੀਰਾ ਸਿੰਘ ਅਤੇ ਬਾਬਾ ਅਮਰਜੀਤ ਸਿੰਘ ਦੀ ਯਾਦ ’ਚ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਮੌਜੂਦਾ ਡੇਰਾ ਮੁਖੀ ਬਾਬਾ ਰਣਜੀਤ ਸਿੰਘ ਦੀ ਦੇਖ-ਰੇਖ ਹੇਠ ਕਰਵਾਏ ਇਨ੍ਹਾਂ ਸਮਾਗਮਾਂ ਦੌਰਾਨ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਬੀਬੀ ਬਲਜਿੰਦਰ ਕੌਰ (ਖਡੂਰ ਸਾਹਿਬ), ਭਾਈ ਹਰਜਿੰਦਰ ਸਿੰਘ ਖ਼ਾਲਸਾ, ਭਾਈ ਗੁਰਵਿੰਦਰ ਸਿੰਘ (ਲੁਧਿਆਣੇ ਵਾਲੇ), ਭਾਈ ਗਗਨਦੀਪ ਸਿੰਘ (ਤਰਨਤਾਰਨ ਸਾਹਿਬ), ਭਾਈ ਕਰਨਵੀਰ ਸਿੰਘ (ਪਟਿਆਲੇ ਵਾਲੇ), ਅਤੇ ਭਾਈ ਸਤਿੰਦਰਪਾਲ ਸਿੰਘ (ਲੁਧਿਆਣਾ) ਵਾਲਿਆਂ ਦੇ ਜੱਥਿਆਂ ਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਬਾਬਾ ਰਣਜੀਤ ਸਿੰਘ ਅਤੇ ਗਿਆਨੀ ਗੁਰਮੀਤ ਸਿੰਘ ਨੇ ਗੁਰਮਤਿ ਵਿਚਾਰਾਂ ਦੁਆਰਾ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ। ਸਟੇਜ ਦਾ ਸੰਚਾਲਨ ਬਾਬਾ ਮਨਜੀਤ ਸਿੰਘ ਵਲੋਂ ਬਾਖ਼ੂਬੀ ਕੀਤਾ ਗਿਆ। ਇਸ ਮੌਕੇ ਬਾਬਾ ਅਨਹਦ ਰਾਜ ਸਿੰਘ ਲੁਧਿਆਣੇ ਵਾਲੇ, ਬੀਬਾ ਸੁਖਵਿੰਦਰ ਕੌਰ, ਆਤਮ ਪ੍ਰਕਾਸ਼ ਸਿੰਘ, ਗੁਰਕ੍ਰਿਪਾਲ ਸਿੰਘ, ਇੰਦਰਪਾਲ ਸਿੰਘ, ਗੁਰਪ੍ਰੀਤ ਸਿੰਘ ਕੋਚਰ, ਜਸਵਿੰਦਰ ਸਿੰਘ, ਬੰਸੀ ਲਾਲ, ਸਤਨਾਮ ਸਿੰਘ, ਸਰਬਜੀਤ ਸਿੰਘ, ਹਰਵਿੰਦਰ ਸਿੰਘ, ਗੁਰਮੀਤ ਸਿੰਘ ਅਤੇ ਹੋਰ ਹਾਜ਼ਰ ਸਨ।