30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

‘ਨਸ਼ਾ ਮੁਕਤ ਪੰਜਾਬ’ ਯਾਤਰਾਵਾਂ ਦਾ ਜਲੰਧਰ ਪਹੁੰਚਣ ’ਤੇ ਭਰਵਾਂ ਸਵਾਗਤ

ਜਲੰਧਰ, 29 ਸਤੰਬਰ (ਸ਼ਿਵ)-ਨਸ਼ਿਆਂ ਖ਼ਿਲਾਫ ਲੋਕਾਂ ਨੂੰ ਜਾਗਰੂਕ ਕਰਨ ਲਈ ਭਾਰਤੀ ਜਨਤਾ ਪਾਰਟੀ ਵਲੋਂ ‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਅੱਜ ਆਪਣੇ ਮੁਕਾਮ ’ਤੇ ਪੁੱਜ ਗਈ। ਇਸ ਮੌਕੇ ਚਾਰੇ ਯਾਤਰਾ ਦਾ ਜਲੰਧਰ ’ਚ ਦਾਖਲ ਹੋਣ ’ਤੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।

ਨਸ਼ਾ ਮੁਕਤ ਯਾਤਰਾਵਾਂ ਦੇ ਜਲੰਧਰ ਪੁੱਜਣ ’ਤੇ ਸੰਬੋਧਨ ਕਰਦੇ ਹੋਏ ਕੇਵਲ ਸਿੰਘ ਢਿੱਲੋਂ ਤੇ ਨਾਲ ਮਨਜਿੰਦਰ ਸਿੰਘ ਸਿਰਸਾ ਤੇ ਹੋਰ। ਤਸਵੀਰ. ਜੀ. ਪੀ. ਸਿੰਘ 30-09-2026


13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ- ਕੇਵਲ ਸਿੰਘ ਢਿੱਲੋਂ

ਜਲੰਧਰ, 29 ਸਤੰਬਰ (ਸ਼ਿਵ)-ਨਸ਼ਿਆਂ ਖ਼ਿਲਾਫ ਲੋਕਾਂ ਨੂੰ ਜਾਗਰੂਕ ਕਰਨ ਲਈ ਭਾਰਤੀ ਜਨਤਾ ਪਾਰਟੀ ਵਲੋਂ ‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਅੱਜ ਆਪਣੇ ਮੁਕਾਮ ’ਤੇ ਪੁੱਜ ਗਈ। ਇਸ ਮੌਕੇ ਚਾਰੇ ਯਾਤਰਾ ਦਾ ਜਲੰਧਰ ’ਚ ਦਾਖਲ ਹੋਣ ’ਤੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ, ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੀ ਹਾਜ਼ਰ ਸਨ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ 18 ਸਤੰਬਰ ਤੋਂ ਮਾਧੋਪੁਰ, 19 ਨੂੰ ਫਤਹਿਗੜ੍ਹ ਸਾਹਿਬ, 20 ਨੂੰ ਫਾਜ਼ਿਲਕਾ ਅਤੇ 21 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਇਹ ਯਾਤਰਾਵਾਂ ਸ਼ੁਰੂ ਹੋਈਆਂ ਸਨ। ਲਗਾਤਾਰ 13 ਦਿਨ ਪੰਜਾਬ ਦੇ ਪਿੰਡ ਪਿੰਡ ਪਹੁੰਚੀਆਂ ਇਹ ਯਾਤਰਾਵਾਂ ਨੇ ਇਕ ਜਨ ਅੰਦੋਲਨ ਦਾ ਰੂਪ ਧਾਰਨ ਕੀਤਾ। ਉਨ੍ਹਾਂ ਕਿਹਾ ਪੰਜਾਬ ਦੇ ਲੋਕਾਂ ਨੇ ਇਸ ਨਸ਼ਾ ਮੁਕਤ ਪੰਜਾਬ ਮੁਹਿੰਮ ਦਾ ਭਰਵਾਂ ਸਹਿਯੋਗ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਨੇ ਨਸ਼ਿਆਂ ਵਿਰੁੱਧ ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਹੈ, ਜਿਸ ਨੇ ਪੰਜਾਬ ਦੇ ਲੋਕਾਂ ਨੂੰ ਇਸ ਭਰੋਸਾ ਦਿੱਤਾ ਹੈ ਕਿ ਜੇਕਰ ਪੰਜਾਬ ਵਿਚ ਨਸ਼ਾ ਖਤਮ ਕਰ ਸਕਦਾ ਹੈ ਤਾਂ ਸਿਰਫ ਭਾਰਤੀ ਜਨਤਾ ਪਾਰਟੀ ਹੀ ਕਰ ਸਕਦੀ ਹੈ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ 30 ਸਤੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਸ਼ਾ ਮੁਕਤ ਪੰਜਾਬ ਯਾਤਰਾ’ ਦੀ ਸਮਾਪਤੀ ’ ਤੇ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਨਗੇ। ਗ੍ਰਹਿ ਮੰਤਰੀ ਦਾ ਪੰਜਾਬ ਆਉਣਾ ਨਸ਼ੇ ਦੇ ਖਾਤਮੇ ਦਾ ਆਗਾਜ਼ ਹੋਵੇਗਾ, ਨਸ਼ਿਆਂ ਵਿਰੁੱਧ ਸ਼ੁਰੂ ਹੋਈ ਇਹ ਮੁਹਿੰਮ ਹੁਣ ਨਸ਼ੇ ਦੇ ਖ਼ਾਤਮੇ ਤੱਕ ਜਾਰੀ ਰਹੇਗੀ। ਇਸ ਮੌਕੇ ਜਲੰਧਰ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਸਣੇ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ। ਚੇਤੇ ਰਹੇ ਕਿ 18 ਸਤੰਬਰ ਨੂੰ ਸ਼ੁਰੂ ਹੋਈਆਂ ਯਾਤਰਾਵਾਂ 4 ਹਜ਼ਾਰ ਕਿਲੋਮੀਟਰ ਦਾ ਸਫਰ ਤੈਅ ਕਰਦੇ ਹੋਏ 117 ਵਿਧਾਨ ਸਭਾ ਹਲਕਿਆਂ ਵਿਚ ਪੁੱਜੀਆਂ ਹਨ ਤੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕੀਤਾ ਗਿਆ।

ਪਿਛਲੀ ਖ਼ਬਰ ਕੇਂਦਰੀ ਗ੍ਰਹਿ ਮੰਤਰੀ ਦੀ ਆਮਦ ਤੋਂ ਇਕ ਦਿਨ ਪਹਿਲਾਂ ਸ਼ਹਿਰ ’ਚ ਲਿਖੇ ਗਏ ਭਾਜਪਾ ਵਿਰੋਧੀ ਨਾਅਰੇ ਅਗਲੀ ਖ਼ਬਰ ਲੋਹੀਆਂ ’ਚ 2 ਮੋਟਰਸਾਈਕਲਾਂ ਅਤੇ ਟਿੱਪਰ ਵਿਚਕਾਰ ਹਾਦਸਾ- 2 ਵਿਅਕਤੀਆਂ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।