02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਜ਼ਿਲ੍ਹੇ ਦੀਆਂ ਮੰਡੀਆਂ ’ਚ 10.84 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ-ਮੋਹਿੰਦਰ ਭਗਤ

ਜਲੰਧਰ, 1 ਅਕਤੂਬਰ (ਜਤਿੰਦਰ ਪੰਮੀ)-ਪੰਜਾਬ ਦੇ ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ, ਮੇਅਰ ਵਨੀਤ ਧੀਰ ਅਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆਂ ਵਲੋਂ ਅੱਜ ਨਵੀਂ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਪ੍ਰਕਿਰਿਆ ਦੀ ਸ਼ੁਰੂਆਤ ਕਰਵਾਈ ਗਈ। ਪਹਿਲੇ ਦਿਨ ਪਨਗਰੇਨ, ਮਾਰਕਫੈੱਡ ਤੇ ਪਨਸਪ ਵਲੋਂ 2 500 ਕੁਇੰਟਲ ਝੋਨੇ ਦੀ ਖਰੀਦੀ ਕੀਤੀ ਗਈ।

ਅਜੀਤ ਡੈਸਕ 02-10-2026
ਜਲੰਧਰ, 1 ਅਕਤੂਬਰ (ਜਤਿੰਦਰ ਪੰਮੀ)-ਪੰਜਾਬ ਦੇ ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ, ਮੇਅਰ ਵਨੀਤ ਧੀਰ ਅਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆਂ ਵਲੋਂ ਅੱਜ ਨਵੀਂ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਪ੍ਰਕਿਰਿਆ ਦੀ ਸ਼ੁਰੂਆਤ ਕਰਵਾਈ ਗਈ। ਪਹਿਲੇ ਦਿਨ ਪਨਗਰੇਨ, ਮਾਰਕਫੈੱਡ ਤੇ ਪਨਸਪ ਵਲੋਂ 2 500 ਕੁਇੰਟਲ ਝੋਨੇ ਦੀ ਖਰੀਦੀ ਕੀਤੀ ਗਈ। ਉਨ੍ਹਾਂ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਦੀ ਸਹੂਲਤ ਲਈ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਇਸ ਮੌਕੇ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਦੇ 79 ਖ਼ਰੀਦ ਕੇਂਦਰਾਂ ਵਿਚ 10.84 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ ਅਤੇ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਖ਼ਰੀਦੀ ਫਸਲ ਦੀ ਚੁਕਾਈ ਤੇ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਾਲ ਸਰਕਾਰ ਵਲੋਂ ਝੋਨੇ ਦਾ ਘੱਟ ਤੋਂ ਘੱਟ ਸਮਰਥਨ ਮੁੱਲ 2461 ਰੁਪਏ ਨਿਰਧਾਰਿਤ ਕੀਤਾ ਗਿਆ ਹੈ। ਇਸ ਮੌਕੇ ਕੈਬਨਿਟ ਮੰਤਰੀ, ਮੇਅਰ ਅਤੇ ਡਿਪਟੀ ਕਮਿਸ਼ਨਰ ਵਲੋਂ ਮੌਜੂਦ ਕਿਸਾਨਾਂ ਨਾਲ ਗੱਲਬਾਤ ਕਰਕੇ ਅਧਿਕਾਰੀਆਂ ਵਲੋਂ ਮੰਡੀਆਂ ਵਿੱਚ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਵੀ ਲਈ ਗਈ। ਉਨ੍ਹਾਂ ਕਿਹਾ ਕਿ ਲੇਬਰ ਅਤੇ ਢੋਆ-ਢੋਆਈ ਸੰਬੰਧੀ ਪੁਖੱਤਾ ਇੰਤਜਾਮ ਕੀਤੇ ਗਏ ਹਨ ਜਿਨ੍ਹਾਂ ਵਲੋਂ ਸੁਚਾਰੂ ਢੰਗ ਨਾਲ ਚੁਕਾਈ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਸੁੱਕੀ ਫ਼ਸਲ ਲਿਆਂਦੀ ਜਾਵੇ ਕਿਉਂਕਿ ਨਮੀ ਦੀ ਹੱਦ 17 ਫੀਸਦੀ ਹੈ । ਮੰਡੀ ’ਚ ਝੋਨਾ ਲੈ ਕੇ ਪੁੱਜੇ ਕਿਸਾਨ ਕੁਲਦੀਪ ਸਿੰਘ ਨੇ ਕਿਹਾ ਕਿ ਮੰਡੀ ਵਿੱਚ ਆਉਂਦਿਆਂ ਹੀ ਤੁਰੰਤ ਉਸ ਦੀ ਸਾਰੀ ਫ਼ਸਲ ਖ਼ਰੀਦ ਲਈ ਗਈ। ਉਨ੍ਹਾਂ ਸਰਕਾਰ ਵਲੋਂ ਕੀਤੇ ਵਾਅਦੇ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਦੁਆਰੇ ਕੀਤੇ ਗਏ ਸੁਚੱਜੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ, ਆਤਮਪ੍ਰਕਾਸ਼ ਸਿੰਘ ਬਬਲੂ, ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਮਾਂਗੀਕੇ, ਐੱਸ.ਡੀ.ਐੱਮਂ.ਸ਼ਾਇਰੀ ਮਲਹੋਤਰਾ, ਡੀ.ਐੱਫ.ਐੱਸ.ਸੀ. ਹਰਸ਼ਰਨਜੀਤ ਸਿੰਘ ਬਰਾੜ, ਡੀ. ਐੱਫ. ਐੱਸ. ਓ. ਮੁਨੀਸ਼ ਕੁਮਾਰ, ਡੀ.ਐਮ.ਓ. ਅਰਵਿੰਦਰ ਸਿੰਘ ਸ਼ਾਹੀ, ਮਾਰਕੀਟ ਕਮੇਟੀ ਦੇ ਸਕੱਤਰ ਦਲਬੀਰ ਸਿੰਘ ਤੋਂ ਇਲਾਵਾ ਆੜ੍ਹਤੀ ਐਸੋਸੀਏਸ਼ਨ ਦੇ ਨੁਮਾਇੰਦੇ ਵੀ ਮੌਜੂਦ ਸਨ।
ਪਿਛਲੀ ਖ਼ਬਰ ਡਾ. ਨਵਜੋਤ ਸਿੰਘ ਦਾਹੀਆ ਵਲੋਂ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਅਗਲੀ ਖ਼ਬਰ ਮਾਲ ਵਿਭਾਗ ਦਾ ਪੋਰਟਲ 3 ਘੰਟੇ ਬੰਦ ਰਹਿਣ ਕਾਰਨ ਰਜਿਸਟਰੀਆਂ ਕਰਵਾਉਣ ਆਏ ਲੋਕ ਹੋਏ ਖੱਜਲ - ਖੁਆਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।