02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਐੱਸ.ਆਈ.ਆਰ. ਦਾ ਕੰਮ ਮੁਕੰਮਲ ਹੋਣ ਦੇ ਨੇੜੇ-ਡਿਪਟੀ ਕਮਿਸ਼ਨਰ

ਜਲੰਧਰ, 1 ਅਕਤੂਬਰ (ਜਤਿੰਦਰ ਪੰਮੀ)–ਜ਼ਿਲ੍ਹਾ ’ਚ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ. ਆਈ.

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ 02-10-2026
ਜਲੰਧਰ, 1 ਅਕਤੂਬਰ (ਜਤਿੰਦਰ ਪੰਮੀ)–ਜ਼ਿਲ੍ਹਾ ’ਚ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.) ਦਾ ਕੰਮ ਮੁਕੰਮਲ ਹੋਣ ਦੇ ਨੇੜੇ ਹੈ, ਕਿਉਂਕਿ 99.64 ਫੀਸਦੀ ਕੰਮ ਪਹਿਲਾਂ ਹੀ ਮੁਕੰਮਲ ਕੀਤਾ ਜਾ ਚੁੱਕਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਦੇ 9 ਵਿਧਾਨ ਸਭਾ ਹਲਕਿਆਂ ਵਿੱਚੋਂ 2 ਵਿਧਾਨਸਭਾ ਹਲਕੇ 036-ਜਲੰਧਰ ਉੱਤਰੀ ਅਤੇ 037-ਜਲੰਧਰ ਕੈਂਟ ਵਲੋਂ ਐਸ.ਆਰ.ਆਈ-2026 ਤਹਿਤ 100 ਫੀਸਦੀ ਕੰਮ ਪਹਿਲਾਂ ਹੀ ਮੁਕੰਮਲ ਕੀਤਾ ਜਾ ਚੁੱਕਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਵੋਟਰ ਸੂਚੀਆਂ ’ਚ ਕੋਈ ਵੀ ਯੋਗ ਵੋਟਰ ਦਰਜ ਹੋਣ ਤੋਂ ਵਾਂਝਾ ਨਾ ਰਹੇ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਢੁੱਕਵੇਂ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬੂਥ ਲੈਵਲ ਅਫ਼ਸਰਾਂ ਨੂੰ ਜਿਨ੍ਹਾਂ ਦੇ ਨੋਟਿਸ ਜਾਂ ਲੋੜੀਂਦੇ ਦਸਤਾਵੇਜ਼ ਬਕਾਇਆ ਹਨ ਨੂੰ ਹਾਸਿਲ ਕਰਨ ਲਈ ਵੋਟਰਾਂ ਦੇ ਘਰ ਜਾ ਕੇ ਸਾਰੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਨਾਗਰਿਕਾਂ ਨੂੰ ਨਿੱਜੀ ਸੁਣਵਾਈ ਲਈ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਜਾਣ ਤੋਂ ਬਚਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਚੋਣ ਅਫ਼ਸਰ ਅਤੇ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਵੋਟਰਾਂ ਦੇ ਸਵਾਲਾਂ ਤੇ ਜਵਾਬ ਲਈ ਤੇ ਉਨ੍ਹਾਂ ਦੀ ਸਹਾਇਤਾ ਲਈ ਹੈਲਪ ਡੈਸਕ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਮੁੱਚੇ ਚੋਣ ਅਮਲੇ ਨੂੰ ਚੱਲ ਰਹੀ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਸਮੇਂ ਸਿਰ ਮੁਕੰਮਲ ਕਰਨ ਹਿੱਤ ਲਗਾਇਆ ਗਿਆ ਹੈ।
ਪਿਛਲੀ ਖ਼ਬਰ ਅਮਿਤ ਸ਼ਾਹ ਵਲੋਂ ਜਲੰਧਰ ਦੇ ਸਮਾਰਟ ਸਿਟੀ ਪ੍ਰਾਜੈਕਟਾਂ ’ਚ ਕਥਿਤ ਘਪਲਿਆਂ ਦਾ ਮੁੱਦਾ ਚੁੱਕਣ ਤੋਂ ਬਾਅਦ ਮੁੜ ਗਰਮਾਇਆ ਮਾਮਲ... ਅਗਲੀ ਖ਼ਬਰ ਕਮਿਸ਼ਨਰੇਟ ਪੁਲਿਸ ਦੇ ਸਪੈਸ਼ਲ ਸੈੱਲ ਦੀ ਟੀਮ ਵਲੋਂ ਹੈਰੋਇਨ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 2 ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।