ਪਾਵਰਲਿਫਟਿੰਗ ’ਚ ਪ੍ਰਭਨੂਰ ਸਿੰਘ ਨੇ ਜਿੱਤਿਆ ਸੋਨ ਤਗਮਾ
ਜਲੰਧਰ, 1 ਅਕਤੂਬਰ (ਡਾ. ਜਤਿੰਦਰ ਸਾਬੀ)-ਖੇਡਾਂ ਵਤਨ ਪੰਜਾਬ ਦੀਆਂ ਦੇ ਤਹਿਤ ਗੁਰੂ ਗੋਬਿੰਦ ਸਿੰਘ ਸਟੇਡੀਅਮ, ਜਲੰਧਰ ਵਿਖੇ ਕਰਵਾਏ ਗਏ ਜਲੰਧਰ ਜ਼ਿਲ੍ਹਾ ਪੱਧਰੀ ਪਾਵਰਲਿਫਟਿੰਗ ਸਬ - ਜੂਨੀਅਰ ਮੁਕਾਬਲਿਆਂ ਵਿੱਚ ਸੰਤ ਨਗਰ, ਲਾਡੋਵਾਲੀ ਰੋਡ, ਜਲੰਧਰ ਦੇ ਵਸਨੀਕ ਪ੍ਰਭਨੂਰ ਸਿੰਘ, ਪੁੱਤਰ ਕਮਲਜੋਤ ਸਿੰਘ, ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 93 ਕਿਲੋਗ੍ਰਾਮ ਵਰਗ ’ਚ 450 ਕਿੱਲੋ ਭਾਰ ਚੱਕ ਕੇ ਸੋਨ ਤਮਗਾ ਹਾਸਿਲ ਕੀਤਾ।
ਜਲੰਧਰ, 1 ਅਕਤੂਬਰ (ਡਾ. ਜਤਿੰਦਰ ਸਾਬੀ)-ਖੇਡਾਂ ਵਤਨ ਪੰਜਾਬ ਦੀਆਂ ਦੇ ਤਹਿਤ ਗੁਰੂ ਗੋਬਿੰਦ ਸਿੰਘ ਸਟੇਡੀਅਮ, ਜਲੰਧਰ ਵਿਖੇ ਕਰਵਾਏ ਗਏ ਜਲੰਧਰ ਜ਼ਿਲ੍ਹਾ ਪੱਧਰੀ ਪਾਵਰਲਿਫਟਿੰਗ ਸਬ - ਜੂਨੀਅਰ ਮੁਕਾਬਲਿਆਂ ਵਿੱਚ ਸੰਤ ਨਗਰ, ਲਾਡੋਵਾਲੀ ਰੋਡ, ਜਲੰਧਰ ਦੇ ਵਸਨੀਕ ਪ੍ਰਭਨੂਰ ਸਿੰਘ, ਪੁੱਤਰ ਕਮਲਜੋਤ ਸਿੰਘ, ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 93 ਕਿਲੋਗ੍ਰਾਮ ਵਰਗ ’ਚ 450 ਕਿੱਲੋ ਭਾਰ ਚੱਕ ਕੇ ਸੋਨ ਤਮਗਾ ਹਾਸਿਲ ਕੀਤਾ। ਪ੍ਰਭਨੂਰ ਸਿੰਘ ਦੀ ਇਸ ਪ੍ਰਾਪਤੀ ਨਾਲ ਪਰਿਵਾਰ, ਇਲਾਕੇ ਅਤੇ ਜਲੰਧਰ ਸ਼ਹਿਰ ਵਿੱਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਦੀ ਇਸ ਉਪਲਬਧੀ ਨੂੰ ਖੇਡਾਂ ਪ੍ਰਤੀ ਸਮਰਪਣ, ਮਿਹਨਤ ਅਤੇ ਲਗਨ ਦਾ ਨਤੀਜਾ ਦੱਸਿਆ ਜਾ ਰਿਹਾ ਹੈ।ਪਰਿਵਾਰਕ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਨੇ ਪ੍ਰੱਭਨੂਰ ਸਿੰਘ ਨੂੰ ਇਸ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਖੇਡ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।