02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

5 ਨੂੰ ਸੰਗਰੂਰ ਵਿਖੇ ਨੰਬਰਦਾਰਾਂ ਵਲੋਂ ਮੁੱਖ ਮੰਤਰੀ ਮਾਨ ਦੀ ਕੋਠੀ ਅੱਗੇ ਕੀਤੀ ਜਾਵੇਗੀ ਰੋਸ ਰੈਲੀ-ਮੁੰਧ, ਹੇਅਰ

ਨਕੋਦਰ, 1 ਅਕਤੂਬਰ (ਗੁਰਵਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਨੰਬਰਦਾਰਾਂ ਨੂੰ ਅੱਖੋਂ ਪਰੋਖੇ ਕਰਨ ਕਾਰਨ ਸਰਕਾਰ 2027 ਦੀਆਂ ਚੋਣਾਂ ਵਿੱਚ ਇਸ ਦਾ ਖਮਿਆਜਾ ਭੁਗਤਣ ਲਈ ਤਿਆਰ ਰਹੇ। ਇਹ ਵਿਚਾਰ ਤਹਿਸੀਲ ਦਫਤਰ ਵਿਖੇ ਹੋਈ ਇੱਕ ਮੀਟਿੰਗ ਵਿੱਚ ਸੰਬੋਧਨ ਕਰਦਿਆਂ ਹਰਕੰਵਲ ਸਿੰਘ ਮੁੰਧ ਸੀਨੀਅਰ ਮੀਤ ਪ੍ਰਧਾਨ ਪੰਜਾਬ ਅਤੇ ਸੁਰਜੀਤ ਸਿੰਘ ਹੇਅਰ ਤਹਿਸੀਲ ਪ੍ਰਧਾਨ ਨਕੋਦਰ ਰਜਿਸਟਰ 643 ਨੇ ਕਹੇ।

ਅਜੀਤ ਡੈਸਕ 02-10-2026
ਨਕੋਦਰ, 1 ਅਕਤੂਬਰ (ਗੁਰਵਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਨੰਬਰਦਾਰਾਂ ਨੂੰ ਅੱਖੋਂ ਪਰੋਖੇ ਕਰਨ ਕਾਰਨ ਸਰਕਾਰ 2027 ਦੀਆਂ ਚੋਣਾਂ ਵਿੱਚ ਇਸ ਦਾ ਖਮਿਆਜਾ ਭੁਗਤਣ ਲਈ ਤਿਆਰ ਰਹੇ। ਇਹ ਵਿਚਾਰ ਤਹਿਸੀਲ ਦਫਤਰ ਵਿਖੇ ਹੋਈ ਇੱਕ ਮੀਟਿੰਗ ਵਿੱਚ ਸੰਬੋਧਨ ਕਰਦਿਆਂ ਹਰਕੰਵਲ ਸਿੰਘ ਮੁੰਧ ਸੀਨੀਅਰ ਮੀਤ ਪ੍ਰਧਾਨ ਪੰਜਾਬ ਅਤੇ ਸੁਰਜੀਤ ਸਿੰਘ ਹੇਅਰ ਤਹਿਸੀਲ ਪ੍ਰਧਾਨ ਨਕੋਦਰ ਰਜਿਸਟਰ 643 ਨੇ ਕਹੇ। ਉਨ੍ਹਾਂ ਕਿਹਾ ਕਿ ਅਸੀਂ ਬਹੁਤ ਵਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਨੇਕਾਂ ਕੈਬਨਿਟ ਮੰਤਰੀਆਂ ਨਾਲ ਮਿਲ ਕੇ 2022 ਦੀਆਂ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵਲੋਂ ਨੰਬਰਦਾਰਾਂ ਦੀਆਂ ਮੰਗਾਂ ਸਬੰਧੀ ਕੀਤਾ ਵਾਅਦਾ ਯਾਦ ਕਰਵਾ ਚੁੱਕੇ ਹਾਂ ਪ੍ਰੰਤੂ ਸਰਕਾਰ ਦੇ ਸਿਰ ’ਤੇ ਕੋਈ ਜੂ ਨਹੀਂ ਸਰਕ ਰਹੀ, ਜਿਸ ਦੇ ਰੋਸ ਵਜੋਂ 5 ਅਕਤੂਬਰ ਦਿਨ ਸੋਮਵਾਰ ਨੂੰ ਮੁੱਖ ਮੰਤਰੀ ਦੀ ਕੋਠੀ ਦਾ ਸੰਗਰੂਰ ਵਾਲੀ ਕੋਠੀ ਅੱਗੇ ਸ਼ਾਂਤਮਈ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਇਸ ਮੌਕੇ ਰਾਜਕੁਮਾਰ ਮਹਿੰਮੀ ਜ਼ਿਲ੍ਹਾ ਜਨਰਲ ਸਕੱਤਰ ਜਲੰਧਰ ਦਿਹਾਤੀ, ਦਲਵੀਰ ਸਿੰਘ ਆਲੋਵਾਲ, ਸੁਖਦੇਵ ਸਿੰਘ ਦਰਗਾਬਾਦ, ਰਤਨ ਰਾਏ ਨਕੋਦਰ, ਸਰਵਣ ਸਿੰਘ ਬਾਠ, ਹਰਜਿੰਦਰ ਸਿੰਘ ਮੱਲੀਆਂ ਖੁਰਦ, ਬਲਵਿੰਦਰ ਸਿੰਘ ਧਾਲੀਵਾਲ, ਗੁਰਜੀਤ ਸਿੰਘ, ਮਨਪ੍ਰੀਤ ਸਿੰਘ ਨਗਲ ਜੀਵਨ,ਦੇਵ ਕੁਮਾਰ ਗਾਧਰਾਂ, ਗੁਰਮਿੰਦਰ ਸਿੰਘ ਨਕੋਦਰ, ਵਿਨੇ ਨਕੋਦਰ ਤੋਂ ਇਲਾਵਾ ਅਨੇਕਾਂ ਹਾਜ਼ਰ ਸਨ।
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਨਕੋਦਰ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਕਿਸੇ ਵੀ ਕੀਮਤ ’ਤੇ ਜ਼ਮੀਨ ’ਚੋਂ ਮਿੱਟੀ ਚੁੱਕਣ ਨਹੀਂ ਦਿੱਤੀ ਜਾਵੇਗੀ, ਆਬਾਦਕਾਰਾਂ ਨੇ ਦਿੱਤੀ ਚਿਤਾਵਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।