03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਨਸ਼ਿਆਂ ਖ਼ਿਲਾਫ਼ ਫੈਸਲਾਕੁੰਨ ਲੜਾਈ ਲੜ ਰਹੀ ਪੰਜਾਬ ਸਰਕਾਰ -ਮੋਹਿੰਦਰ ਭਗਤ

ਜਲੰਧਰ, 2 ਅਕਤੂਬਰ (ਜਤਿੰਦਰ ਪੰਮੀ)–ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੀਤੀਆਂ ਜਾ ਰਹੀਆਂ ਜਾਗਰੂਕਤਾ ਮੀਟਿੰਗਾਂ ਦੀ ਲੜੀ ਤਹਿਤ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਸ਼ਹਿਰ ਦੇ ਵਾਰਡ ਨੰਬਰ 57 ਤੇ ਵਾਰਡ 58 ਵਿੱਚ ਜਾਗਰੂਕਤਾ ਮੀਟਿੰਗਾਂ ਦੌਰਾਨ ਸੰਬੋਧਨ ਕਰਦਿਆਂ ਲੋਕਾਂ ਨੂੰ ਨਸ਼ਿਆਂ ਖਿਲਾਫ਼ ਇਕਜੁੱਟ ਹੋ ਕੇ ਸਾਂਝਾ ਹੰਭਲਾ ਮਾਰਨ ਦਾ ਸੱਦਾ ਦਿੱਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਸ਼ਿਆਂ ਖਿਲਾਫ਼ ਫੈਸਲਾਕੁੰਨ ਲੜਾਈ ਲੜ ਰਹੀ ਹੈ।

ਅਜੇ ਸੈਣੀ ਤੇ ਸਿੰਪਲ ਸੈਣੀ ਵਾਸੀ ਜਲੰਧਰ ਨੇ ਵਿਆਹ ਦੀ 26ਵੀਂ ਵਰ੍ਹੇਗੰਢ ਮਨਾਈ। ਸਰਬ ਮਲਟੀਪਲੈਕਸ ਸਿਨੇਮਾ 03-10-2026
ਜਲੰਧਰ, 2 ਅਕਤੂਬਰ (ਜਤਿੰਦਰ ਪੰਮੀ)–ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੀਤੀਆਂ ਜਾ ਰਹੀਆਂ ਜਾਗਰੂਕਤਾ ਮੀਟਿੰਗਾਂ ਦੀ ਲੜੀ ਤਹਿਤ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਸ਼ਹਿਰ ਦੇ ਵਾਰਡ ਨੰਬਰ 57 ਤੇ ਵਾਰਡ 58 ਵਿੱਚ ਜਾਗਰੂਕਤਾ ਮੀਟਿੰਗਾਂ ਦੌਰਾਨ ਸੰਬੋਧਨ ਕਰਦਿਆਂ ਲੋਕਾਂ ਨੂੰ ਨਸ਼ਿਆਂ ਖਿਲਾਫ਼ ਇਕਜੁੱਟ ਹੋ ਕੇ ਸਾਂਝਾ ਹੰਭਲਾ ਮਾਰਨ ਦਾ ਸੱਦਾ ਦਿੱਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਸ਼ਿਆਂ ਖਿਲਾਫ਼ ਫੈਸਲਾਕੁੰਨ ਲੜਾਈ ਲੜ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੋਈ ਹੈ, ਜਿਸ ਤਹਿਤ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਣ ਦੇ ਨਾਲ-ਨਾਲ ਨਸ਼ਿਆਂ ਦੇ ਦਲਦਲ ਵਿੱਚ ਫਸੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ ਨਾਲ ਹੀ ਨਸ਼ਿਆਂ ਦੀ ਚੁਣੌਤੀ ਨਾਲ ਨਜਿੱਠਿਆ ਜਾ ਸਕਦਾ ਹੈ। ਮੰਤਰੀ ਭਗਤ ਨੇ ਨਸ਼ਿਆਂ ਖਿਲਾਫ਼ ਮੁਹਿੰਮ ਵਿੱਚ ਵੀ.ਡੀ.ਸੀ. ਮੈਂਬਰਾਂ ਵਲੋਂ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵੀ.ਡੀ.ਸੀ. ਮੈਂਬਰ ਆਪਣੇ-ਆਪਣੇ ਖੇਤਰਾਂ ਵਿੱਚ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰ ਭਾਵਾਂ ਖਿਲਾਫ਼ ਜਾਗਰੂਕ ਕਰਨ ਅਤੇ ਨਸ਼ਿਆਂ ਦੀ ਰੋਕਥਾਮ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ। ਇਸ ਮੌਕੇ ਕੌਂਸਲਰ ਕਵਿਤਾ ਸੇਠ ਤੇ ਡਾ. ਮਨੀਸ਼, ਸੌਰਵ ਸੇਠ, ਪੁਲਿਸ ਅਧਿਕਾਰੀ ਅਤੇ ਵੱਡੀ ਗਿਣਤੀ ਇਲਾਕਾ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਮੁੱਖ ਮੰਤਰੀ ਨੇ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਲਿਖਿਆ ਪੱਤਰ ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ’ਚ ਖੱ... ਅਗਲੀ ਖ਼ਬਰ ਜਲੰਧਰ ਜਿਮਖਾਨਾ ਕਲੱਬ ਵਿਖੇ 5ਵਾਂ ਕਰਮਚਾਰੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।