03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਨਰਸਿੰਗ ਸਕੂਲ ’ਚ ਵਿਸ਼ਵ ਦਿਲ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਸੈਮੀਨਾਰ

ਜਲੰਧਰ, 2 ਅਕਤੂਬਰ (ਜਤਿੰਦਰ ਪੰਮੀ)-ਸਿਹਤ ਵਿਭਾਗ ਵਲੋਂ ਸ਼ਹੀਦ ਬਾਬੂ ਲਾਭ ਸਿੰਘ ਨਰਸਿੰਗ ਸਕੂਲ ਸਿਵਲ ਹਸਪਤਾਲ ਵਿਖੇ ਵਿਸ਼ਵ ਦਿਲ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਟੀਕਾਕਰਨ ਅਫਸਰ ਡਾ.

ਅਜੀਤ ਡੈਸਕ 03-10-2026
ਜਲੰਧਰ, 2 ਅਕਤੂਬਰ (ਜਤਿੰਦਰ ਪੰਮੀ)-ਸਿਹਤ ਵਿਭਾਗ ਵਲੋਂ ਸ਼ਹੀਦ ਬਾਬੂ ਲਾਭ ਸਿੰਘ ਨਰਸਿੰਗ ਸਕੂਲ ਸਿਵਲ ਹਸਪਤਾਲ ਵਿਖੇ ਵਿਸ਼ਵ ਦਿਲ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਸਿਮਰਨਜੀਤ ਕੌਰ ਨੇ ਕਿਹਾ ਕਿ ਦਿਲ ਦੀ ਸਿਹਤ ਨਾਲ ਕੋਈ ਲਾਪਰਵਾਹੀ ਨਹੀਂ ਕਰਨੀ ਚਾਹੀਦੀ। ਗੈਰ-ਸਿਹਤਮੰਦ ਜੀਵਨ ਸ਼ੈਲੀ ਦਿਲ ਦੇ ਰੋਗਾਂ ਦਾ ਮੁੱਖ ਕਾਰਨ ਹੈ। ਉਨ੍ਹਾਂ ਨੇ ਵਿਸ਼ਵ ਦਿਲ ਦਿਵਸ ਦੇ ਇਸ ਦੇ ਉਦੇਸ਼ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਆਪਣੀ ਰੋਜ਼ਾਨਾ ਦੀ ਜੀਵਨਸ਼ੈਲੀ ਵਿੱਚ ਕਸਰਤ, ਸਹੀ ਖੁਰਾਕ, ਨਿਯਮਿਤ ਜਾਂਚ ਅਤੇ ਨਸ਼ਿਆਂ ਤੋਂ ਦੂਰ ਰਹਿਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਦਿਲ ਦੀ ਬਿਮਾਰੀ ਕਿਸੇ ਉਮਰ ਦੀ ਸੀਮਾ ਨਹੀਂ ਜਾਣਦੀ, ਇਸ ਲਈ ਨੌਜਵਾਨ ਤੋਂ ਬਜ਼ੁਰਗ ਤੱਕ ਹਰ ਕਿਸੇ ਨੂੰ ਆਪਣੀ ਜੀਵਨਸ਼ੈਲੀ ’ਚ ਸਕਾਰਾਤਮਕ ਬਦਲਾਅ ਲਿਆਉਣ ਦੀ ਲੋੜ ਹੈ। ਡਾ. ਸ਼ਿਪਲਮ ਨੇ ਦੱਸਿਆ ਕਿ ਅੱਜ ਸਮੇਂ ਦੀ ਲੋੜ ਹੈ ਕਿ ਦਿਲ ਦੀ ਸਿਹਤ ਨੂੰ ਵਧੇਰੇ ਮਹੱਤਵ ਦਿੱਤਾ ਜਾਵੇ ਅਤੇ ਇਸ ਨਾਲ ਜੁੜੀਆਂ ਬਿਮਾਰੀਆਂ ਬਾਰੇ ਵੱਧ ਤੋਂ ਵੱਧ ਜਾਗਰੂਕ ਹੋ ਕੇ ਸਿਹਤਮੰਦ ਜੀਵਨ ਸ਼ੈਲੀ ਅਪਣਾਈ ਜਾਵੇ। ਇਸ ਮੌਕੇ ਸਹਾਇਕ ਸਿਹਤ ਅਫਸਰ ਡਾ. ਮੀਰਾ, ਜ਼ਿਲ੍ਹਾ ਬੀ. ਸੀ. ਜੀ. ਅਫਸਰ ਡਾ. ਕਿਰਨ ਤੋਂ ਇਲਾਵਾ ਸਟਾਫ ਮੈਂਬਰ ਤੇ ਨਰਸਿੰਗ ਵਿਦਿਆਰਥੀ ਮੌਜੂਦ ਸਨ।
ਪਿਛਲੀ ਖ਼ਬਰ ਵਾਲਮੀਕਿ ਤੀਰਥ ਅੰਮ੍ਰਿਤਸਰ ਲਈ ਪ੍ਰਤਾਪਪੁਰਾ ਤੋਂ ਜਾਣਗੀਆਂ 10 ਬੱਸਾਂ-ਸਾਬੀ ਸਰਪੰਚ ਅਗਲੀ ਖ਼ਬਰ ਸੰਸਕ੍ਰਿਤ ਸਮੂਹਗਾਨ ਮੁਕਾਬਲੇ ’ਚ ਸ਼ਿਵ ਜੋਯਤੀ ਪਬਲਿਕ ਸਕੂਲ ਦੇ ਵਿਦਿਆਰਥੀ ਅੱਵਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।