03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਅੰਤਰਰਾਸ਼ਟਰੀ ਬਜ਼ੁਰਗ ਦਿਵਸ ਮੌਕੇ ਰੈੱਡ ਕ੍ਰਾਸ ਸੀਨੀਅਰ ਸਿਟੀਜ਼ਨ ਹੋਮ ’ਚ ਲੱਗਾ ਵਿਸ਼ੇਸ਼ ਡਾਕਟਰੀ ਜਾਂਚ ਕੈਂਪ

ਜਲੰਧਰ, 2 ਅਕਤੂਬਰ (ਜਤਿੰਦਰ ਪੰਮੀ)-ਸਿਹਤ ਵਿਭਾਗ ਜਲੰਧਰ ਵੱਲੋਂ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਮੌਕੇ ਰੈੱਡ ਕ੍ਰਾਸ ਸੀਨੀਅਰ ਸਿਟੀਜ਼ਨ ਹੋਮ ਮਕਸੂਦਾਂ ਵਿਖੇ ਬਜ਼ੁਰਗਾਂ ਲਈ ਵਿਸ਼ੇਸ਼ ਡਾਕਟਰੀ ਜਾਂਚ ਕੈਂਪ ਲਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸਿਵਲ ਸਰਜਨ ਡਾ.

ਅਜੀਤ ਡੈਸਕ 03-10-2026
ਜਲੰਧਰ, 2 ਅਕਤੂਬਰ (ਜਤਿੰਦਰ ਪੰਮੀ)-ਸਿਹਤ ਵਿਭਾਗ ਜਲੰਧਰ ਵੱਲੋਂ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਮੌਕੇ ਰੈੱਡ ਕ੍ਰਾਸ ਸੀਨੀਅਰ ਸਿਟੀਜ਼ਨ ਹੋਮ ਮਕਸੂਦਾਂ ਵਿਖੇ ਬਜ਼ੁਰਗਾਂ ਲਈ ਵਿਸ਼ੇਸ਼ ਡਾਕਟਰੀ ਜਾਂਚ ਕੈਂਪ ਲਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਕਿਹਾ ਕਿ ਬਜ਼ੁਰਗ ਸਾਡਾ ਅਨਮੋਲ ਸਰਮਾਇਆ ਹਨ ਅਤੇ ਉਨ੍ਹਾਂ ਦੀ ਸਿਹਤ ਸੰਭਾਲ, ਦੇਖਭਾਲ ਅਤੇ ਮਾਣ-ਸਤਿਕਾਰ ਯਕੀਨੀ ਬਣਾਉਣਾ ਸਾਡੇ ਸਮਾਜ ਦੀ ਸਾਂਝੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸੀਨੀਅਰ ਸਿਟੀਜ਼ਨਾਂ ਨੂੰ ਪਹਿਲ ਦੇ ਆਧਾਰ ‘ਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਕੈਂਪ ਦੌਰਾਨ ਮੈਡੀਕਲ ਅਫ਼ਸਰ ਡਾ. ਮੋਨਿਕਾ ਦੀ ਅਗਵਾਈ ਹੇਠ ਟੀਮ ਵੱਲੋਂ ਬਜ਼ੁਰਗਾਂ ਦੀ ਸਿਹਤ ਦੀ ਜਾਂਚ ਕੀਤੀ ਗਈ। ਟੀਮ ਵਿੱਚ ਸ਼ਾਮਲ ਸਟਾਫ਼ ਨਰਸ ਮਨੀਸ਼ਾ ਅਤੇ ਲੱਕੀ ਵੱਲੋਂ ਬਜ਼ੁਰਗਾਂ ਦੇ ਖ਼ੂਨ ਦੇ ਜ਼ਰੂਰੀ ਟੈਸਟ ਕੀਤੇ ਗਏ ਅਤੇ ਲੋੜ ਅਨੁਸਾਰ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਸੀਨੀਅਰ ਸਿਟੀਜ਼ਨ ਹੋਮ ਵਿਖੇ ਰਹਿ ਰਹੇ ਕੁੱਲ 10 ਬਜ਼ੁਰਗਾਂ ਵਿੱਚੋਂ ਕੈਂਪ ਦੌਰਾਨ 8 ਬਜ਼ੁਰਗਾਂ ਦਾ ਮੈਡੀਕਲ ਚੈੱਕਅਪ ਕੀਤਾ ਗਿਆ। ਇਸ ਮੌਕੇ ਰੈੱਡ ਕ੍ਰਾਸ ਸੋਸਾਇਟੀ ਦੇ ਸਕੱਤਰ ਸੁਰਜੀਤ ਲਾਲ ਸਹੋਤਾ ਅਤੇ ਸੀਨੀਅਰ ਸਿਟੀਜਨ ਹੋਮ ਦੇ ਮੈਨੇਜਰ ਦੀਪਤੀ ਵੀ ਉਚੇਚੇ ਤੌਰ ‘ਤੇ ਹਾਜ਼ਰ ਸਨ।
ਪਿਛਲੀ ਖ਼ਬਰ ਯੂਕਰੇਨ ਸੰਘਰਸ਼ ਦੇ ਹੱਲ ਲਈ ਮੋਦੀ ਕੋਲ ਚੰਗੇ ਵਿਚਾਰ-ਪੁਤਿਨ ਅਗਲੀ ਖ਼ਬਰ ਵਾਲਮੀਕਿ ਤੀਰਥ ਅੰਮ੍ਰਿਤਸਰ ਲਈ ਪ੍ਰਤਾਪਪੁਰਾ ਤੋਂ ਜਾਣਗੀਆਂ 10 ਬੱਸਾਂ-ਸਾਬੀ ਸਰਪੰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।