03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸ਼ਾਹਕੋਟ ਮੰਡੀ ’ਚ ‘ਆਪ’ ਇੰਚਾਰਜ ਪਾਲਾ ਜਲਾਲਪੁਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ

ਸ਼ਾਹਕੋਟ, 2 ਅਕਤੂਬਰ (ਸੁਖਦੀਪ ਸਿੰਘ, ਨਗਿੰਦਰ ਸਿੰਘ ਬਾਂਸਲ)-ਦਾਣਾ ਮੰਡੀ ਸ਼ਾਹਕੋਟ ਵਿਖੇ ਮਾਰਕੀਟ ਕਮੇਟੀ ਦੇ ਸਕੱਤਰ ਤਜਿੰਦਰ ਕੁਮਾਰ ਦੀ ਅਗਵਾਈ ਹੇਠ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਈ। ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਬਲਵੀਰ ਸਿੰਘ ਪਾਲਾ ਜਲਾਲਪੁਰੀ ਨੇ ਖ਼ਰੀਦ ਦੀ ਰਸਮੀ ਸ਼ੁਰੂਆਤ ਕੀਤੀ।

ਸ਼ਾਹਕੋਟ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਉਂਦੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਵੀਰ ਸਿੰਘ ਪਾਲਾ ਜਲਾਲਪੁਰੀ, ਨਾਲ ਡੀ. ਐੱਫ. ਐੱਸ. ਓ. ਅਮਿਤ ਭੱਟੀ, ਸਕੱਤਰ ਤਜਿੰਦਰ ਕੁਮਾਰ ਤੇ ਹੋਰ। ਤਸਵੀਰ : ਸੁਖਦੀਪ ਸਿੰਘ 03-10-2026
ਸ਼ਾਹਕੋਟ, 2 ਅਕਤੂਬਰ (ਸੁਖਦੀਪ ਸਿੰਘ, ਨਗਿੰਦਰ ਸਿੰਘ ਬਾਂਸਲ)-ਦਾਣਾ ਮੰਡੀ ਸ਼ਾਹਕੋਟ ਵਿਖੇ ਮਾਰਕੀਟ ਕਮੇਟੀ ਦੇ ਸਕੱਤਰ ਤਜਿੰਦਰ ਕੁਮਾਰ ਦੀ ਅਗਵਾਈ ਹੇਠ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਈ। ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਬਲਵੀਰ ਸਿੰਘ ਪਾਲਾ ਜਲਾਲਪੁਰੀ ਨੇ ਖ਼ਰੀਦ ਦੀ ਰਸਮੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਡੀ.ਐੱਫ.ਐੱਸ.ਓ. ਅਮਿਤ ਭੱਟੀ, ਮਾਰਕੀਟ ਕਮੇਟੀ ਦੇ ਸਕੱਤਰ ਤਜਿੰਦਰ ਕੁਮਾਰ, ਮੰਡੀ ਕਮੇਟੀ ਦੇ ਪ੍ਰਧਾਨ ਸੰਜੀਵ ਗੁਪਤਾ, ਮਾਰਕੀਟ ਕਮੇਟੀ ਦੇ ਚੇਅਰਮੈਨ ਬਲਵੀਰ ਸਿੰਘ ਢੰਡੋਵਾਲ, ਨਵ ਨਿਯੁਕਤ ਚੇਅਰਮੈਨ ਸਵਿੰਦਰ ਸਿੰਘ ਸੋਨੂੰ ਸਮੇਤ ਹੋਰ ਆਗੂ, ਆੜ੍ਹਤੀਏ, ਕਿਸਾਨ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਮੌਜੂਦ ਸਨ। ਝੋਨੇ ਦੀ ਪਹਿਲੀ ਖ਼ਰੀਦ ਈਸ਼ਵਰ ਕੁਮਾਰ ਅਗਰਵਾਲ ਐਂਡ ਸੰਨਜ਼ ਦੀ ਆੜ੍ਹਤ ਤੋਂ ਕੀਤੀ ਗਈ, ਜਿਸ ਦੌਰਾਨ ਪਿੰਡ ਚਵਿੰਡਾ ਦੇ ਕਿਸਾਨ ਦਾਰਾ ਸਿੰਘ ਪੁੱਤਰ ਗੁਰਦੀਪ ਸਿੰਘ ਦੀ ਝੋਨੇ ਦੀ ਢੇਰੀ ਦੀ ਖ਼ਰੀਦ ਪਨਸਪ ਵਲੋਂ ਕੀਤੀ ਗਈ। ਖੁਸ਼ੀ ਵਿੱਚ ਮੰਡੀ ਕਮੇਟੀ ਦੇ ਪ੍ਰਧਾਨ ਸੰਜੀਵ ਗੁਪਤਾ ਵਲੋਂ ਪਾਲਾ ਜਲਾਲਪੁਰੀ ਦਾ ਮੂੰਹ ਮਿੱਠਾ ਕਰਵਾਉਂਦਿਆਂ ਸਾਰਿਆਂ ਨੂੰ ਲੱਡੂ ਵੰਡੇ ਗਏ। ਜ਼ਿਲ੍ਹਾ ਪ੍ਰਧਾਨ ਕਪਿਲ ਗੁਪਤਾ ਨੇ ਆੜ੍ਹਤੀਆ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ। ਪਾਲਾ ਜਲਾਲਪੁਰੀ ਨੇ ਭਰੋਸਾ ਦਿਵਾਇਆ ਕਿ ਝੋਨੇ ਦੀ ਖ਼ਰੀਦ ਦੌਰਾਨ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਦੀ ਫ਼ਸਲ ਦਾ ਇੱਕ ਇੱਕ ਦਾਣਾ ਚੁੱਕਿਆ ਜਾਵੇਗਾ ਅਤੇ ਸਮੇਂ ਸਿਰ ਅਦਾਇਗੀ ਕੀਤੀ ਜਾਵੇਗੀ। ਪਾਲਾ ਜਲਾਲਪੁਰੀ ਵਲੋਂ ਕਿਸਾਨ ਦਾਰਾ ਸਿੰਘ, ਸਕੱਤਰ ਤਜਿੰਦਰ ਕੁਮਾਰ, ਅਮਨਦੀਪ ਸਿੰਘ ਮੰਡੀ ਸੁਪਰਵਾਈਜ਼ਰ, ਅਮਨ ਕੁਮਾਰ ਇੰਸਪੈਕਟਰ ਪਨਸਪ, ਚੇਅਰਮੈਨ ਬਲਵੀਰ ਸਿੰਘ ਢੰਡੋਵਾਲ ਅਤੇ ਨਵ-ਨਿਯੁਕਤ ਚੇਅਰਮੈਨ ਸਵਿੰਦਰ ਸਿੰਘ ਸੋਨੂੰ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਐਮ.ਸੀ. ਸਤੀਸ਼ ਰਿਹਾਨ ਸਾਬਕਾ ਪ੍ਰਧਾਨ, ਐਮ.ਸੀ. ਬੂਟਾ ਸਿੰਘ ਕਲਸੀ, ਐਮ.ਸੀ. ਗਗਨਦੀਪ ਸਿੰਘ ਜੌੜਾ, ਰੂਪ ਲਾਲ ਸ਼ਰਮਾ, ਕੁਲਦੀਪ ਸਿੰਘ ਦੀਦ, ਸਾਬਕਾ ਐਮ.ਸੀ. ਜਤਿੰਦਰਪਾਲ ਸਿੰਘ ਬੱਲਾ, ਮੰਗਾ ਮੱਟੂ, ਸੁੱਖਾ ਢੇਸੀ, ਦੀਪ ਬੱਲ, ਪਨਸਪ ਦੇ ਇੰਸਪੈਕਟਰ ਅਮਨ ਕੁਮਾਰ, ਪਨਗਰੇਨ ਦੇ ਇੰਸਪੈਕਟਰ ਬਲਕਾਰ ਸਿੰਘ, ਮਾਰਕਫੈੱਡ ਦੇ ਇੰਸਪੈਕਟਰ ਜਗਦੀਪ ਸਿੰਘ, ਵੇਅਰਹਾਊਸ ਦੇ ਮੈਨੇਜਰ ਗੁਰਚਰਨ ਸਿੰਘ, ਅਮਨਦੀਪ ਸਿੰਘ ਟੁਰਨਾ ਮੰਡੀ ਸੁਪਰਵਾਈਜ਼ਰ, ਗੁਰਪ੍ਰੀਤ ਸਿੰਘ ਆਕਸ਼ਨ ਰਿਕਾਰਡ, ਗੋਬਿੰਦ ਕਲਰਕ, ਗਗਨਦੀਪ ਸਿੰਘ, ਤਰਸੇਮ ਸਿੰਘ, ਰਾਮ ਤੀਰਥ, ਕਪਿਲ ਗੁਪਤਾ, ਪਰਮਜੀਤ ਸਿੰਘ ਪੰਮਾ, ਗੁਰਨਾਮ ਸਿੰਘ ਚੱਠਾ, ਹਰੀਸ਼ ਮਿੱਤਲ, ਦੀਵਾਂਕਰ ਗੁਪਤਾ, ਸਾਬਕਾ ਪ੍ਰਧਾਨ ਕਮਲੇਸ਼ ਮਿੱਤਲ, ਸਾਬਕਾ ਪ੍ਰਧਾਨ ਪਵਨ ਅਗਰਵਾਲ, ਮਨਜੀਤ ਸਿੰਘ, ਅਨਿਲ ਗੋਇਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜਗਤ ਮਾਤਾ ਗੁਜਰੀ ਜੀ ਦੇ ਵਿਆਹ ਪੁਰਬ ਦਾ ਸ਼ਾਨੋ-ਸ਼ੌਕਤ ਨਾਲ ਹੋਇਆ ਆਗ਼ਾਜ਼ ਅਗਲੀ ਖ਼ਬਰ ਸੰਦੀਪ ਸਿੰਘ ਟਾਂਡਾ ਦਾ ਅਚਨਚੇਤੀ ਦਿਹਾਂਤ ਸ਼੍ਰੋਮਣੀ ਅਕਾਲੀ ਦਲ (ਅ) ਨੂੰ ਵੱਡਾ ਘਾਟਾ-ਦਵਿੰਦਰ ਸਿੰਘ ਖ਼ਾਲਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।