03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਲਾਲ ਚੰਦ ਕਟਾਰੂਚੱਕ ਨੇ ਭੋਗਪੁਰ ਦਾਣਾ ਮੰਡੀ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਭੋਗਪੁਰ, 2 ਅਕਤੂਬਰ (ਕਮਲਜੀਤ ਸਿੰਘ ਡੱਲੀ)-ਦਾਣਾ ਮੰਡੀ ਭੋਗਪੁਰ ਵਿਖੇ ਲਾਲ ਚੰਦ ਕਟਾਰੁਚੱਕ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਪੰਜਾਬ ਸਰਕਾਰ ਨੇ ਝੋਨੇ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲਿਆ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਮੰਡੀ ਵਿਚ ਕਿਸੇ ਵੀ ਕਿਸਮ ਦੀ ਕੋਈ ਤੰਗੀ ਤੇ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

ਅਜੀਤ ਡੈਸਕ 03-10-2026
ਭੋਗਪੁਰ, 2 ਅਕਤੂਬਰ (ਕਮਲਜੀਤ ਸਿੰਘ ਡੱਲੀ)-ਦਾਣਾ ਮੰਡੀ ਭੋਗਪੁਰ ਵਿਖੇ ਲਾਲ ਚੰਦ ਕਟਾਰੁਚੱਕ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਪੰਜਾਬ ਸਰਕਾਰ ਨੇ ਝੋਨੇ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲਿਆ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਮੰਡੀ ਵਿਚ ਕਿਸੇ ਵੀ ਕਿਸਮ ਦੀ ਕੋਈ ਤੰਗੀ ਤੇ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਪੰਜਾਬ ਦੀਆਂ ਮੰਡੀਆਂ ’ਚ ਬਾਰਦਾਨੇ ਦੀ ਕੋਈ ਕਮੀਂ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ 24 ਘੰਟਿਆਂ ਦੇ ਅੰਦਰ ਹੀ ਝੋਨੇ ਦੀ ਫ਼ਸਲ ਦਾ ਮੁੱਲ ਅਦਾ ਕਰ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਆਰ.ਬੀ.ਆਈ. ਵਲੋਂ 42786 ਕਰੋੜ ਰੁਪਏ ਪੰਜਾਬ ਦੀਆਂ ਦਾਣਾ ਮੰਡੀਆਂ ਵਿਚ ਚੱਲ ਰਹੀ ਝੋਨੇ ਦੀ ਖਰੀਦ ਸਬੰਧੀ ਪਹਿਲਾਂ ਹੀ ਪੰਜਾਬ ਸਰਕਾਰ ਨੂੰ ਜਾਰੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦਾ ਮੁੱਲ ਪੰਜਾਬ ਸਰਕਾਰ ਵਲੋਂ 2461 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਮੰਡੀ ਵਿਚ ਝੋਨਾ ਸੁਕਾ ਕੇ ਲਿਆਉਣ ਤਾਂ ਕਿ ਫ਼ਸਲ ਦੀ ਚੁਕਾਈ ਜਲਦੀ ਹੋ ਸਕੇ। ਇਸ ਮੌਕੇ ਹਲਕਾ ਇੰਚਾਰਜ ਆਦਮਪੁਰ ਪਵਨ ਕੁਮਾਰ ਟੀਨੂੰ, ਜਸਵੀਰ ਸਿੰਘ ਰਾਜਾ ਗਿੱਲ ਵਿਧਾਇਕ ਹਲਕਾ ਟਾਂਡਾ ਉੜਮੁੜ, ਜ਼ਿਲਾ ਪਰਿਸ਼ਦ ਮੈਂਬਰ ਐਡਵੋਕੇਟ ਅਮਰੀਕ ਸਿੰਘ ਸੈਣੀ, ਪਰਮਜੀਤ ਕੁਮਾਰ ਪੰਮਾ ਚੇਅਰਮੈਨ ਮਾਰਕੀਟ ਕਮੇਟੀ ਭੋਗਪੁਰ, ਬਰਕਤ ਰਾਮ ਸਾਬਕਾ ਚੇਅਰਮੈਨ, ਡੀ.ਐੱਫ.ਐੱਸ.ਓ. ਹਰਮੋਹਨਜੀਤ ਸਿੰਘ ਬਰਾੜ, ਗੁਰਵਿੰਦਰ ਸਿੰਘ, ਇੰਸਪੈਕਟਰ ਅਮਨਦੀਪ ਸਿੰਘ, ਸਕੱਤਰ ਕਰਮਜੀਤ ਸਿੰਘ ਮਾਰਕੀਟ ਕਮੇਟੀ, ਨਾਇਬ ਤਹਿਸੀਲਦਾਰ ਮੱਖਣ ਸਿੰਘ, ਐੱਸ.ਡੀ.ਓ. ਅਵਤਾਰ ਸਿੰਘ, ਗੁਰਜੀਤ ਸਿੰਘ, ਰਾਜ ਕੁਮਾਰ ਰਾਜਾ ਪ੍ਰਧਾਨ ਨਗਰ ਕੌਂਸਲ, ਜ਼ਿਲਾ ਪ੍ਰੀਸ਼ਦ ਮੈਂਬਰ ਜਸਦਿਆਲ ਸਿੰਘ, ਗੁਰਬਖਸ਼ ਸਿੰਘ ਸੂਬਾ ਜੰਗਲਾਤ ਅਫਸਰ, ਅਮਰਜੀਤ ਸਿੰਘ ਲੜੋਆ , ਰਣਧੀਰ ਸਿੰਘ ਚੱਕ ਸ਼ਕੂਰ, ਜਤਿੰਦਰ ਸਿੰਘ ਡੱਲੀ, ਬਲਕਾਰ ਸਿੰਘ ਡੱਲੀ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਮਹਿਤਪੁਰ ’ਚ ਬਿਨਾਂ ਪ੍ਰਸ਼ਾਸਨ ਦੀ ਮਨਜ਼ੂਰੀ ਤੋਂ ਵਿਕ ਰਿਹਾ ਗੈਰ-ਕਾਨੂੰਨੀ ਪਟਾਕਾ ਖਰੀਦਦਾਰੀ ਲਈ ਸੋਸ਼ਲ ਮੀਡੀਏ ’ਤੇ ਵੀਡ... ਅਗਲੀ ਖ਼ਬਰ ਜਗਤ ਮਾਤਾ ਗੁਜਰੀ ਜੀ ਦੇ ਵਿਆਹ ਪੁਰਬ ਦਾ ਸ਼ਾਨੋ-ਸ਼ੌਕਤ ਨਾਲ ਹੋਇਆ ਆਗ਼ਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।