04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ’ਚ ਕੀਤਾ ਨਿਗੁਣਾ ਵਾਧਾ ਕਿਸਾਨਾਂ ਨਾਲ ਕੋਝਾ ਮਜਾਕ: ਭਿੰਡਰ

ਡਡਵਿੰਡੀ, 3 ਅਕਤੂਬਰ (ਪ. ਪ.)

ਅਜੀਤ ਡੈਸਕ 04-10-2026
ਡਡਵਿੰਡੀ, 3 ਅਕਤੂਬਰ (ਪ.ਪ.)- ਉੱਘੇ ਸਮਾਜ ਸੇਵਕ ਅਤੇ ਯੂਥ ਆਗੂ ਅਮਨਦੀਪ ਸਿੰਘ ਭਿੰਡਰ ਮੋਠਾਂਵਾਲ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਸਾਲ 2027-28 ਲਈ ਕਣਕ ਦੇ ਭਾਅ ਵਿਚ 25 ਰੁਪਏ ਦਾ ਨਿਗੁਣਾ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜਾਕ ਕੀਤਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਡਾ. ਸਵਾਮੀਨਾਥਨ ਦੀਆਂ ਸਿਫ਼ਾਰਿਸ਼ਾਂ ਅਨੁਸਾਰ ਫ਼ਸਲਾਂ ਦੀ ਕੀਮਤ ਨਿਰਧਾਰਿਤ ਕਰਨ ਦੀ ਬਜਾਏ ਵਾਰ ਵਾਰ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੈਸਟੀਸਾਈਡ ਕੰਪਨੀਆਂ ਨੂੰ ਦਿੱਤੀ ਗਈ ਖੁੱਲੀ ਛੋਟ ਨਾਲ ਲਗਾਤਾਰ ਪੈਸਟੀਸਾਈਡ ਦਵਾਈਆਂ ਅਤੇ ਖਾਦਾਂ ਦੇ ਮੁੱਲ ਬੇਲੋੜੇ ਵਧਾਏ ਜਾ ਰਹੇ ਹਨ ਅਤੇ ਅਤੇ ਯੂਰੀਆ ਅਤੇ ਡੀਏਪੀ ਖਾਦਾਂ ਨਾਲ ਬੇਲੋੜੇ ਪਦਾਰਥਾਂ ਦੀ ਟੈਗਿੰਗ ਕਰਕੇ ਕਿਸਾਨਾਂ ਉੱਪਰ ਵਾਧੂ ਬੋਧ ਬੋਝ ਪਾਇਆ ਜਾ ਰਿਹਾ ਹੈ, ਜਿਸ ਵੱਲ ਕੇਂਦਰ ਸਰਕਾਰ ਦੇ ਕਿਸੇ ਵੀ ਨੁਮਾਇੰਦੇ ਵੱਲੋਂ ਧਿਆਨ ਨਹੀਂ ਦਿੱਤਾ ਜਾ ਰਿਹਾ ਸਗੋਂ ਕਿਸਾਨਾਂ ਦੀ ਅੰਨ੍ਹੇਵਾਹ ਲੁੱਟ ਕੀਤੀ ਜਾ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਕਣਕ ਦੇ ਭਾਅ ਵਿਚ ਡਾ. ਸਵਾਮੀਨਾਥਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਵਾਧਾ ਕਰੇ |
ਪਿਛਲੀ ਖ਼ਬਰ ਕਣਕ ਦੇ ਸਮਰਥਨ ਮੁੱਲ ’ਚ 25 ਰੁਪਏ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ : ਸਿੰਘਪੁਰ ਦੋਨਾ, ਭਿੰਦਾ ਅਗਲੀ ਖ਼ਬਰ 37ਵੇਂ ਦੁਸਹਿਰਾ ਉਤਸਵ ਦੀਆਂ ਤਿਆਰੀਆਂ ਸੰਬੰਧੀ ਮਹਾਂਕਾਲੀ ਮੰਦਰ ਕਮੇਟੀ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।