04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਰਾਮ ਨਗਰ ਤੇ ਗਾਂਧੀ ਕੈਂਪ ’ਚ ਪਾਣੀ ਦੀ ਸਮੱਸਿਆ ਹੋਵੇਗੀ ਹੱਲ

ਜਲੰਧਰ, 3 ਅਕਤੂਬਰ (ਸ਼ਿਵ)-ਵਾਰਡ ਨੰਬਰ 81 ਦੇ ਰਾਮ ਨਗਰ ਅਤੇ ਗਾਂਧੀ ਕੈਂਪ ਇਲਾਕੇ ਵਿਚ ਪਾਣੀ ਦੀ ਕਿੱਲਤ ਦੀ ਸਮੱਸਿਆ ਨੂੰ ਦੇਖਦਿਆਂ ਨਵਾਂ ਟਿਊਬਵੈੱਲ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਵਾਰਡ ਨੰਬਰ 81 ਤੋਂ ਕੌਂਸਲਰ ਪਤੀ ਚਰਨਜੀਤ ਬਧਨ ਨੇ ਦਿੱਤੀ।

ਅਜੀਤ ਡੈਸਕ 04-10-2026
ਜਲੰਧਰ, 3 ਅਕਤੂਬਰ (ਸ਼ਿਵ)-ਵਾਰਡ ਨੰਬਰ 81 ਦੇ ਰਾਮ ਨਗਰ ਅਤੇ ਗਾਂਧੀ ਕੈਂਪ ਇਲਾਕੇ ਵਿਚ ਪਾਣੀ ਦੀ ਕਿੱਲਤ ਦੀ ਸਮੱਸਿਆ ਨੂੰ ਦੇਖਦਿਆਂ ਨਵਾਂ ਟਿਊਬਵੈੱਲ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਵਾਰਡ ਨੰਬਰ 81 ਤੋਂ ਕੌਂਸਲਰ ਪਤੀ ਚਰਨਜੀਤ ਬਧਨ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਲਾਕਾ ਵਾਸੀਆਂ ਨੂੰ ਪਿਛਲੇ ਸਮੇਂ ਤੋਂ ਪਾਣੀ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਨਵੇਂ ਟਿਊਬਵੈੱਲ ਦੇ ਲੱਗਣ ਨਾਲ ਰਾਮ ਨਗਰ ਅਤੇ ਗਾਂਧੀ ਕੈਂਪ ਦੇ ਲੋਕਾਂ ਨੂੰ ਪਾਣੀ ਦੀ ਸਮੱਸਿਆ ਤੋਂ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਕਰੀਬ ਦਸ ਦਿਨਾਂ ਦੇ ਅੰਦਰ ਟਿਊਬਵੈੱਲ ਦਾ ਕੰਮ ਮੁਕੰਮਲ ਹੋਣ ਦੀ ਉਮੀਦ ਹੈ, ਜਿਸ ਤੋਂ ਬਾਅਦ ਲੋਕਾਂ ਨੂੰ ਪਾਣੀ ਦੀ ਕਿੱਲਤ ਨਹੀਂ ਰਹੇਗੀ। ਚਰਨਜੀਤ ਬਧਨ ਨੇ ਦੱਸਿਆ ਕਿ ਹਲਕਾ ਵਿਧਾਨ ਸਭਾ ਉੱਤਰੀ ਦੇ ਇੰਚਾਰਜ ਵਨੀਤ ਧੀਰ ਵਲੋਂ ਵੀ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦ ਕਾਰਵਾਈ ਕੀਤੀ ਗਈ। ਉਨ੍ਹਾਂ ਦੀ ਮਨਜ਼ੂਰੀ ਤੋਂ ਬਾਅਦ ਨਵੇਂ ਟਿਊਬਵੈੱਲ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਇਲਾਕਾ ਵਾਸੀਆਂ ਨੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਕੀਤੇ ਜਾ ਰਹੇ ਇਸ ਉਪਰਾਲੇ ਦਾ ਸਵਾਗਤ ਕੀਤਾ ਹੈ।
ਪਿਛਲੀ ਖ਼ਬਰ ਸ਼ੇਖ ਹਸੀਨਾ ਦੀ ਬੰਗਲਾਦੇਸ਼ ਹਵਾਲਗੀ ਬਾਰੇ ਭਾਰਤ ਕੋਈ ਸਮਾਂ-ਸੀਮਾ ਨਹੀਂ ਦੇ ਸਕਦਾ-ਰਾਜਦੂਤ ਅਗਲੀ ਖ਼ਬਰ ਕਈ ਕਾਲੋਨਾਈਜ਼ਰਾਂ ਤੋਂ ਨਿਗਮ ਦੀ ਠੰਢੇ ਬਸਤੇ ’ਚ ਪਈ 24 ਕਰੋੜ ਤੋਂ ਵੱਧ ਦੀ ਬਕਾਇਆ ਵਸੂਲੀ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।