07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਭਲਕੇ ‘ਪਾਸਪੋਰਟ ਅਦਾਲਤ’ ਵਿਚ ਲੰਬਿਤ ਅਰਜ਼ੀਆਂ ਦਾ ਮੌਕੇ ’ਤੇ ਹੋਵੇਗਾ ਨਿਪਟਾਰਾ-ਯਸ਼ਪਾਲ

ਜਲੰਧਰ, 6 ਅਕਤੂਬਰ (ਸ਼ਿਵ)-ਖੇਤਰੀ ਪਾਸਪੋਰਟ ਦਫ਼ਤਰ ਜਲੰਧਰ ਵਲੋਂ ਪਾਸਪੋਰਟ ਬਿਨੈਕਾਰਾਂ ਦੀ ਸਹੂਲਤ ਲਈ 8 ਅਕਤੂਬਰ ਵੀਰਵਾਰ ਨੂੰ ‘ਪਾਸਪੋਰਟ ਅਦਾਲਤ’ ਲਗਾਈ ਜਾ ਰਹੀ ਹੈ। ਖੇਤਰੀ ਪਾਸਪੋਰਟ ਅਫ਼ਸਰ ਸ੍ਰੀ ਯਸ਼ਪਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਅਦਾਲਤ ਬੱਸ ਅੱਡੇ ਨੇੜੇ ਸਥਿਤ ਖੇਤਰੀ ਪਾਸਪੋਰਟ ਦਫ਼ਤਰ ਵਿਖੇ ਲਗਾਈ ਜਾਵੇਗੀ।

ਸਨਿਚਰਵਾਰ, 1 ਅਗਸਤ, 2026 07-10-2026
ਜਲੰਧਰ, 6 ਅਕਤੂਬਰ (ਸ਼ਿਵ)-ਖੇਤਰੀ ਪਾਸਪੋਰਟ ਦਫ਼ਤਰ ਜਲੰਧਰ ਵਲੋਂ ਪਾਸਪੋਰਟ ਬਿਨੈਕਾਰਾਂ ਦੀ ਸਹੂਲਤ ਲਈ 8 ਅਕਤੂਬਰ ਵੀਰਵਾਰ ਨੂੰ ‘ਪਾਸਪੋਰਟ ਅਦਾਲਤ’ ਲਗਾਈ ਜਾ ਰਹੀ ਹੈ। ਖੇਤਰੀ ਪਾਸਪੋਰਟ ਅਫ਼ਸਰ ਸ੍ਰੀ ਯਸ਼ਪਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਅਦਾਲਤ ਬੱਸ ਅੱਡੇ ਨੇੜੇ ਸਥਿਤ ਖੇਤਰੀ ਪਾਸਪੋਰਟ ਦਫ਼ਤਰ ਵਿਖੇ ਲਗਾਈ ਜਾਵੇਗੀ।ਖੇਤਰੀ ਪਾਸਪੋਰਟ ਦਫ਼ਤਰ ਅਨੁਸਾਰ ਇਹ ਪਾਸਪੋਰਟ ਅਦਾਲਤ ਉਨ੍ਹਾਂ ਸਾਰੀਆਂ ਸ਼੍ਰੇਣੀਆਂ ਦੇ ਬਿਨੈਕਾਰਾਂ ਲਈ ਹੋਵੇਗੀ, ਜਿਨ੍ਹਾਂ ਨੇ 31 ਜੁਲਾਈ 2026 ਤੱਕ ਪਾਸਪੋਰਟ ਲਈ ਅਰਜ਼ੀ ਦਿੱਤੀ ਹੈ ਅਤੇ ਉਨ੍ਹਾਂ ਦੀ ਅਰਜ਼ੀ ਕਿਸੇ ਕਾਰਨ ਕਰਕੇ ਦਫ਼ਤਰ ਵਿੱਚ ਲੰਬਿਤ ਪਈ ਹੈ। ਅਜਿਹੀਆਂ ਅਰਜ਼ੀਆਂ ਦਾ ਨਿਪਟਾਰਾ ਬਿਨੈਕਾਰਾਂ ਵੱਲੋਂ ਲੋੜੀਂਦੇ ਦਸਤਾਵੇਜ਼ ਪੇਸ਼ ਕਰਨ ਉਪਰੰਤ ਕੀਤਾ ਜਾਵੇਗਾ। ਦਫ਼ਤਰ ਵਲੋਂ ਯੋਗ ਬਿਨੈਕਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੀਆਂ ਲੰਬਿਤ ਪਾਸਪੋਰਟ ਅਰਜ਼ੀਆਂ ਨਾਲ ਸਬੰਧਤ ਸਾਰੇ ਲੋੜੀਂਦੇ ਦਸਤਾਵੇਜ਼ ਲੈ ਕੇ 8 ਅਕਤੂਬਰ ਨੂੰ ਸਵੇਰੇ 9:30 ਵਜੇ ਤੋਂ ਦੁਪਹਿਰ 12:30 ਵਜੇ ਤੱਕ ਖੇਤਰੀ ਪਾਸਪੋਰਟ ਦਫ਼ਤਰ ਵਿੱਚ ਰਿਪੋਰਟ ਕਰਨ, ਤਾਂ ਜੋ ਉਨ੍ਹਾਂ ਦੀਆਂ ਅਰਜ਼ੀਆਂ ਦਾ ਨਿਪਟਾਰਾ ਕੀਤਾ ਜਾ ਸਕੇ।ਇਸ ਮੌਕੇ ਦਫ਼ਤਰ ਵਲੋਂ ਲੋਕਾਂ ਨੂੰ ਚੌਕਸ ਕਰਦਿਆਂ ਕਿਹਾ ਗਿਆ ਹੈ ਕਿ ਵਿਦੇਸ਼ ਮੰਤਰਾਲੇ ਵਲੋਂ ਕਿਸੇ ਵੀ ਏਜੰਸੀ ਜਾਂ ਵਿਚੋਲੇ ਨੂੰ ਪਾਸਪੋਰਟ ਸੇਵਾਵਾਂ ਲਈ ਅਧਿਕਾਰਤ ਨਹੀਂ ਕੀਤਾ ਗਿਆ। ਇਸ ਲਈ ਲੋਕ ਆਪਣੀਆਂ ਪਾਸਪੋਰਟ ਅਰਜ਼ੀਆਂ ਸਿੱਧੇ ਵਿਦੇਸ਼ ਮੰਤਰਾਲੇ ਦੇ ਅਧਿਕਾਰਤ ਪੋਰਟਲ ਰਾਹੀਂ ਹੀ ਜਮ੍ਹਾਂ ਕਰਵਾਉਣ ਅਤੇ ਕਿਸੇ ਏਜੰਟ ਜਾਂ ਵਿਚੋਲੇ ਦੇ ਝਾਂਸੇ ਵਿਚ ਨਾ ਆਉਣ।
ਪਿਛਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਦੇਣ 11 ਨੂੰ ਜਲੰਧਰ ਤੋਂ ਵੱਡਾ ਜਥਾ ਜਾਵੇਗਾ-ਚੱਢਾ ਅਗਲੀ ਖ਼ਬਰ ਏਸ਼ਿਆਈ ਹਾਕੀ ਸੋਨ ਤਗਮਾ ਜੇਤੂ ਸੁਖਜੀਤ ਸਿੰਘ ਦਾ ਜਲੰਧਰ ਪਹੁੰਚਣ ’ਤੇ ਸ਼ਾਨਦਾਰ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।