ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਤੇ ਖੇਤੀ ਪ੍ਰਦਰਸ਼ਨੀਆਂ 9 ਨੂੰ
ਜਲੰਧਰ, 6 ਅਕਤੂਬਰ (ਜਤਿੰਦਰ ਪੰਮੀ)-ਹਾੜ੍ਹੀ ਦੀਆਂ ਫ਼ਸਲਾਂ ਤੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸੰਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ 9 ਅਕਤੂਬਰ ਨੂੰ ਇੰਪਰੂਵਮੈਂਟ ਟਰੱਸਟ ਗਰਾਊਂਡ ਕਰਤਾਰਪੁਰ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਤੇ ਖੇਤੀ ਪ੍ਰਦਰਸ਼ਨੀਆਂ ਲਗਾਈਆਂ ਜਾ ਰਹੀਆਂ ਹਨ। ਕਿਸਾਨ ਮੇਲੇ ਵਿੱਚ ਹਲਕਾ ਵਿਧਾਇਕ ਬਲਕਾਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਜ਼ਿਲ੍ਹਾ ਮੁੱਖ ਖੇਤੀਬਾੜੀ ਤੇ ਕਿਸਾਨ ਭਲਾਈ ਅਫਸਰ ਡਾ. ਰਣਧੀਰ ਸਿੰਘ ਠਾਕੁਰ।
07-10-2026