07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖੋ-ਖੋ ਮੁਕਾਬਲੇ ’ਚ ਮਾਰੀ ਬਾਜ਼ੀ

ਜਲੰਧਰ, 6 ਅਕਤੂਬਰ (ਜਸਪਾਲ ਸਿੰਘ)-ਸੇਂਟ ਸੋਲਜ਼ਰ ਡਿਵਾਈਨ ਪਬਲਿਕ ਸਕੂਲ, ਗੀਤਾ ਕਾਲੋਨੀ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ’ ਖੋ-ਖੋ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਲੜਕੀਆਂ ਦੀ ਖੋ-ਖੋ ਟੀਮ ਨੇ ਜ਼ਿਲ੍ਹਾ ਪੱਧਰ ’ਤੇ ਸ਼ਾਨਦਾਰ ਦੂਜਾ ਸਥਾਨ ਹਾਸਿਲ ਕੀਤਾ।

ਅਜੀਤ ਡੈਸਕ 07-10-2026
ਜਲੰਧਰ, 6 ਅਕਤੂਬਰ (ਜਸਪਾਲ ਸਿੰਘ)-ਸੇਂਟ ਸੋਲਜ਼ਰ ਡਿਵਾਈਨ ਪਬਲਿਕ ਸਕੂਲ, ਗੀਤਾ ਕਾਲੋਨੀ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ’ ਖੋ-ਖੋ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਲੜਕੀਆਂ ਦੀ ਖੋ-ਖੋ ਟੀਮ ਨੇ ਜ਼ਿਲ੍ਹਾ ਪੱਧਰ ’ਤੇ ਸ਼ਾਨਦਾਰ ਦੂਜਾ ਸਥਾਨ ਹਾਸਿਲ ਕੀਤਾ। ਟੀਮ ’ਚ ਹਰਸਿਮਰਨ ਕੌਰ, ਸ਼ਗੁਨ, ਸਨੇਹਾ, ਅਨੁਰਾਜ, ਤਪੱਸਿਆ, ਮੰਨਤ, ਚੈਰੀ, ਸ੍ਰਿਸ਼ਟੀ ਅਤੇ ਇੰਦਰਪ੍ਰੀਤ ਸ਼ਾਮਿਲ ਸਨ। ਇਸੇ ਤਰ੍ਹਾਂ ਸਕੂਲ ਦੀ ਲੜਕਿਆਂ ਦੀ ਖੋ-ਖੋ ਟੀਮ ਨੇ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦੇ ਮਾਣ ’ਚ ਹੋਰ ਵਾਧਾ ਕੀਤਾ। ਜੇਤੂ ਟੀਮ ’ਚ ਸ਼ਾਹਿਦ, ਮੋਹਿਤ, ਓਮ, ਹਿਮਾਂਸ਼ੂ, ਖੁਸ਼, ਏਹਮ ਅਤੇ ਰਿਸ਼ਵ ਸ਼ਾਮਿਲ ਸਨ। ਇਸ ਉਪਲਬਧੀ ਨੂੰ ਹੋਰ ਵੀ ਖਾਸ ਬਣਾਉਂਦਿਆਂ ਹਰਸਿਮਰਨ, ਅਨੁਰਾਜ ਅਤੇ ਚੈਰੀ ਦੀ ਚੋਣ ਰਾਜ ਪੱਧਰੀ ਮੁਕਾਬਲੇ ਲਈ ਹੋਈ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਐਸ. ਆਰ. ਸ਼ਰਮਾ ਅਤੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਗੁਰਦੀਪ ਕੌਰ ਨੇ ਜੇਤੂ ਖਿਡਾਰੀਆਂ ਨੂੰ ਤਗਮੇ ਪ੍ਰਦਾਨ ਕਰਕੇ ਸਨਮਾਨਿਤ ਕੀਤਾ। ਗਰੁੱਪ ਚੇਅਰਪਰਸਨ ਸ਼੍ਰੀਮਤੀ ਸੰਗੀਤਾ ਚੋਪੜਾ ਨੇ ਵੀ ਵਿਦਿਆਰਥੀਆਂ, ਉਨ੍ਹਾਂ ਦੇ ਕੋਚਾਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਪੁਲਿਸ ਡੀ.ਏ.ਵੀ. ਪਬਲਿਕ ਸਕੂਲ ’ਚ ‘ਡੀ.ਏ.ਵੀ. ਸਟੇਟ ਟੂਰਨਾਮੈਂਟ- 2026’ ਕਰਵਾਇਆ ਅਗਲੀ ਖ਼ਬਰ ਐਲ. ਕੇ. ਸੀ. ਟੀ. ਸੀ. ਵਲੋਂ ਸ੍ਰੀ ਅਨੰਦਪੁਰ ਸਾਹਿਬ ਦੀ ਵਿਰਾਸਤੀ ਯਾਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।