09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਨਿਤਿਨ ਕੋਹਲੀ ਨੇ ਯੂਥ ਅਕਾਲੀ ਦਲ ਦੇ ਆਗੂਆਂ ਦਾ ‘ਆਪ’ ਵਿਚ ਕੀਤਾ ਸਵਾਗਤ

ਜਲੰਧਰ, 8 ਅਕਤੂਬਰ (ਜਤਿੰਦਰ ਪੰਮੀ)-ਆਮ ਆਦਮੀ ਪਾਰਟੀ ਦੀ ਕੇਂਦਰੀ ਇਕਾਈ ਨੇ ਹਲਕਾ ਇੰਚਾਰਜ ਨਿਤਿਨ ਕੋਹਲੀ ਤੇ ਪੰਜਾਬ ਸਪੋਰਟਸ ਵੈਲਫੇਅਰ ਬੋਰਡ ਦੇ ਚੇਅਰਮੈਨ ਤ੍ਰਿਲੋਕ ਸਿੰਘ ਸਰਾਂ ਦੀ ਅਗਵਾਈ ਹੇਠ ਪਾਰਟੀ ’ਚ ਆਉਣ ’ਤੇ ਯੂਥ ਅਕਾਲੀ ਦਲ ਦੇ ਨਵੇਂ ਮੈਂਬਰਾਂ ਦਾ ਸਵਾਗਤ ਕੀਤਾ। ਸ਼ਾਮਿਲ ਹੋਣ ਵਾਲਿਆਂ ’ਚ ਯੂਥ ਅਕਾਲੀ ਦਲ ਕੇਂਦਰੀ ਦੇ ਵਾਈਸ ਪ੍ਰੈਜ਼ੀਡੈਂਟ ਸਿਮਰਨਜੀਤ ਸਿੰਘ ਬਾਜਵਾ ਤੇ ਯੂਥ ਆਗੂ ਗੁਰਪ੍ਰੀਤ ਸਿੰਘ ਅਤੇ ਉਨ੍ਹਾਂ ਦੇ ਸਮਰਥਕ ਮੌਜੂਦ ਸਨ।

ਅਜੀਤ ਡੈਸਕ 09-10-2026
ਜਲੰਧਰ, 8 ਅਕਤੂਬਰ (ਜਤਿੰਦਰ ਪੰਮੀ)-ਆਮ ਆਦਮੀ ਪਾਰਟੀ ਦੀ ਕੇਂਦਰੀ ਇਕਾਈ ਨੇ ਹਲਕਾ ਇੰਚਾਰਜ ਨਿਤਿਨ ਕੋਹਲੀ ਤੇ ਪੰਜਾਬ ਸਪੋਰਟਸ ਵੈਲਫੇਅਰ ਬੋਰਡ ਦੇ ਚੇਅਰਮੈਨ ਤ੍ਰਿਲੋਕ ਸਿੰਘ ਸਰਾਂ ਦੀ ਅਗਵਾਈ ਹੇਠ ਪਾਰਟੀ ’ਚ ਆਉਣ ’ਤੇ ਯੂਥ ਅਕਾਲੀ ਦਲ ਦੇ ਨਵੇਂ ਮੈਂਬਰਾਂ ਦਾ ਸਵਾਗਤ ਕੀਤਾ। ਸ਼ਾਮਿਲ ਹੋਣ ਵਾਲਿਆਂ ’ਚ ਯੂਥ ਅਕਾਲੀ ਦਲ ਕੇਂਦਰੀ ਦੇ ਵਾਈਸ ਪ੍ਰੈਜ਼ੀਡੈਂਟ ਸਿਮਰਨਜੀਤ ਸਿੰਘ ਬਾਜਵਾ ਤੇ ਯੂਥ ਆਗੂ ਗੁਰਪ੍ਰੀਤ ਸਿੰਘ ਅਤੇ ਉਨ੍ਹਾਂ ਦੇ ਸਮਰਥਕ ਮੌਜੂਦ ਸਨ। ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਨਿਤਿਨ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਕੰਮ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਰਹੇ ਹਨ। ਸਿਮਰਨਜੀਤ ਸਿੰਘ ਬਾਜਵਾ ਅਤੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਅਤੇ ਲੋਕ ਭਲਾਈ ’ਤੇ ਇਸ ਦੇ ਫੋਕਸ ਤੋਂ ਪ੍ਰਭਾਵਿਤ ਹੋ ਕੇ ‘ਆਪ’ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਇਸ ਮੌਕੇ ਸਮੀਰ ਮਰਵਾਹਾ, ਬਲਾਕ ਪ੍ਰਧਾਨ ਮਨੀਸ਼ ਸ਼ਰਮਾ, ਕੌਂਸਲਰ ਅਮਰਦੀਪ ਕੀਨੂ, ਪਵਨ ਕੁਮਾਰ, ਜਤਿੰਦਰ ਹੈਪੀ, ਰਾਜਵਿੰਦਰ ਸਿੰਘ, ਪਰਮਜੀਤ ਸਿੰਘ, ਸਰਬਜੀਤ ਸਿੰਘ ਝਾਮਟ, ਮੋਹਨ ਲਾਲ, ਹਰਦੇਵ ਸਿੰਘ ਬੇਦੀ, ਰਾਜੇਸ਼ ਕੁਮਾਰ, ਮੇਹਰਬਾਨ ਸਿੰਘ, ਹਰਪਾਲ ਸਿੰਘ ਬਰਮੋਤਰਾ, ਜਸਵਿੰਦਰ ਸਿੰਘ ਮਿਨਹਾਸ, ਰਾਮ ਨਾਥ, ਡਾ. ਅਸ਼ੋਕ ਕੁਮਾਰ, ਰਾਜਿੰਦਰ ਸਿੰਘ ਸਿੱਧੂ, ਪ੍ਰਧਾਨ ਦੇਵੀ ਸ਼ਰਨ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਅੱਪਰਾ ਦੇ ਕਮਿਊਨਿਟੀ ਸਿਹਤ ਕੇਂਦਰ ਦੀ ਹੋਵੇਗੀ ਕਾਇਆਕਲਪ, ਆਧੁਨਿਕ ਸਹੂਲਤਾਂ ਨਾਲ ਲੈਸ 30 ਬਿਸਤਰਿਆਂ ਵਾਲਾ ਹਸਪਤਾਲ ਬਣੇਗਾ ਅਗਲੀ ਖ਼ਬਰ ਸ੍ਰੀ ਰਾਮ ਚੌਕ ਦੀ ਅਣਦੇਖੀ ’ਤੇ ਰੋਸ ਵਜੋਂ ਲੋਕਾਂ ਨੇ ਦਿੱਤਾ ਨਿਗਮ ਕਮਿਸ਼ਨਰ ਨੂੰ ਮੰਗ ਪੱਤਰ ਇਕ ਹਫ਼ਤੇ ’ਚ ਚੌਕ ਦੀ ਸਾਂਭ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।