10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਜਲੰਧਰ ਜਿਮਖਾਨਾ ਕਲੱਬ ਵਿਖੇ ਗਾਇਕ ਰਣਜੀਤ ਬਾਵਾ ਅੱਜ ਲਾਉਣਗੇ ਸੁਰਾਂ ਦੀਆਂ ਰੌਣਕਾਂ

ਜਲੰਧਰ, 9 ਅਕਤੂਬਰ (ਜਸਪਾਲ ਸਿੰਘ)-ਜਲੰਧਰ ਜਿਮਖਾਨਾ ਕਲੱਬ ਵਿਖੇ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਪੰਜਾਬੀ ਗਾਇਕ ਰਣਜੀਤ ਬਾਵਾ ਵਲੋਂ ਸਨਿਚਰਵਾਰ ਸ਼ਾਮ 8 ਵਜੇ ਤੋਂ ਲਾਈਵ ਸੰਗੀਤਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਇਸ ਮੌਕੇ ਕਲੱਬ ਵਿੱਚ ਵਿਸ਼ਾਲ ਸੰਗੀਤਕ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਰਣਜੀਤ ਬਾਵਾ ਦੇ ਪ੍ਰਸ਼ੰਸਕਾਂ ਵਿੱਚ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ।

ਰਣਜੀਤ ਬਾਵਾ 10-10-2026
ਜਲੰਧਰ, 9 ਅਕਤੂਬਰ (ਜਸਪਾਲ ਸਿੰਘ)-ਜਲੰਧਰ ਜਿਮਖਾਨਾ ਕਲੱਬ ਵਿਖੇ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਪੰਜਾਬੀ ਗਾਇਕ ਰਣਜੀਤ ਬਾਵਾ ਵਲੋਂ ਸਨਿਚਰਵਾਰ ਸ਼ਾਮ 8 ਵਜੇ ਤੋਂ ਲਾਈਵ ਸੰਗੀਤਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਇਸ ਮੌਕੇ ਕਲੱਬ ਵਿੱਚ ਵਿਸ਼ਾਲ ਸੰਗੀਤਕ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਰਣਜੀਤ ਬਾਵਾ ਦੇ ਪ੍ਰਸ਼ੰਸਕਾਂ ਵਿੱਚ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ। ਪ੍ਰਬੰਧਕਾਂ ਵਲੋਂ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਦੀ ਉਮੀਦ ਪ੍ਰਗਟਾਈ ਗਈ ਹੈ। ਕਲੱਬ ਦੇ ਆਨਰੇਰੀ ਸਕੱਤਰ ਅਮਿਤ ਕੁਕਰੇਜਾ ਅਤੇ ਮਨੋਰੰਜਨ ਕਮੇਟੀ ਦੇ ਚੇਅਰਮੈਨ ਪ੍ਰੋ. ਵਿਪਨ ਝਾਂਜੀ ਨੇ ਦੱਸਿਆ ਕਿ ਸਮਾਗਮ ਨੂੰ ਸਫ਼ਲ ਬਣਾਉਣ ਲਈ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਤਿਆਰੀਆਂ ਕੀਤੀਆਂ ਗਈਆਂ ਹਨ। ਸਮਾਗਮ ਦੌਰਾਨ ਮਹਿਮਾਨਾਂ ਦੇ ਬੈਠਣ ਅਤੇ ਖਾਣ-ਪੀਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਡਿਵੀਜ਼ਨਲ ਕਮਿਸ਼ਨਰ ਸ੍ਰੀ ਰਾਮਵੀਰ, ਆਈ.ਏ.ਐੱਸ., ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ, ਜਦਕਿ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ, ਆਈ . ਏ.ਐੱਸ., ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਣਗੇ । ਪ੍ਰਬੰਧਕਾਂ ਨੇ ਸਪੱਸ਼ਟ ਕੀਤਾ ਕਿ ਸਮਾਗਮ ਵਿੱਚ ਦਾਖ਼ਲਾ ਸਿਰਫ਼ ਕਲੱਬ ਦੇ ਪਛਾਣ ਪੱਤਰਾਂ ਰਾਹੀਂ ਹੀ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਜਥੇਦਾਰ ਭਗਵੰਤ ਸਿੰਘ ਫਤਿਹ ਜਲਾਲ ਹਲਕਾ ਕਰਤਾਰਪੁਰ ਦੇ ਕੋਆਰਡੀਨੇਟਰ ਨਿਯੁਕਤ ਅਗਲੀ ਖ਼ਬਰ ਗੁਰਦੁਆਰਾ ਨਿਰਮਲ ਕੁਟੀਆ ਅਰਜਨ ਨਗਰ ਵਿਖੇ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।