11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਖੇਤੀਬਾੜੀ ਵਿਭਾਗ ਨੇ ਹਾੜ੍ਹੀ ਦੀਆਂ ਫ਼ਸਲਾਂ ਸੰਬੰਧੀ ਲਾਇਆ ਜ਼ਿਲ੍ਹਾ ਪੱਧਰੀ ਕਿਸਾਨ ਸਿਖ਼ਲਾਈ ਕੈਂਪ

ਕਰਤਾਰਪੁਰ, 10 ਅਕਤੂਬਰ (ਭਜਨ ਸਿੰਘ)-ਕਿਸਾਨਾਂ ਨੂੰ ਹਾੜ੍ਹੀ 2026-27 ਦੀਆਂ ਫ਼ਸਲਾਂ ਅਤੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਆਤਮਾ ਸਕੀਮ ਅਧੀਨ ਜ਼ਿਲ੍ਹਾ ਪੱਧਰੀ ਕਿਸਾਨ ਸਿਖ਼ਲਾਈ ਕੈਂਪ ਕਰਤਾਰਪੁਰ ’ਚ ਲਗਾਇਆ ਗਿਆ। ਕੈਂਪ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਹਲਕਾ ਵਿਧਾਇਕ ਬਲਕਾਰ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਦਾ ਸੱਦਾ ਦਿੱਤਾ।

ਅਜੀਤ ਡੈਸਕ 11-10-2026
ਕਰਤਾਰਪੁਰ, 10 ਅਕਤੂਬਰ (ਭਜਨ ਸਿੰਘ)-ਕਿਸਾਨਾਂ ਨੂੰ ਹਾੜ੍ਹੀ 2026-27 ਦੀਆਂ ਫ਼ਸਲਾਂ ਅਤੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਆਤਮਾ ਸਕੀਮ ਅਧੀਨ ਜ਼ਿਲ੍ਹਾ ਪੱਧਰੀ ਕਿਸਾਨ ਸਿਖ਼ਲਾਈ ਕੈਂਪ ਕਰਤਾਰਪੁਰ ’ਚ ਲਗਾਇਆ ਗਿਆ। ਕੈਂਪ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਹਲਕਾ ਵਿਧਾਇਕ ਬਲਕਾਰ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਜਿਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਦਾ ਵੀ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਸਾਨਾਂ ਨੂੰ ਸਰਕਾਰ ਵਲੋਂ ਸਬਸਿਡੀ ‘ਤੇ ਮੁਹੱਈਆ ਕਰਵਾਈ ਜਾਂਦੀ ਖੇਤੀ ਮਸ਼ੀਨਰੀ ਨਾਲ ਫ਼ਸਲੀ ਰਹਿੰਦ-ਖੂਹੰਦ ਦਾ ਯੋਗ ਪ੍ਰਬੰਧਨ ਕਰਕੇ ਵਾਤਾਵਰਣ ਦੀ ਸੰਭਾਲ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਅਸਟੇਟ ਅਫ਼ਸਰ, ਪੁੱਡਾ ਨਵਦੀਪ ਸਿੰਘ ਨੇ ਵੀ ਪਰਾਲੀ ਦੀ ਸੁਚੱਜੀ ਸੰਭਾਲ ’ਤੇ ਜੋਰ ਦਿੱਤਾ। ਸੰਯੁਕਤ ਡਾਇਰੈਕਟਰ ਖੇਤੀਬਾੜੀ ਇੰਜ. ਜਗਦੀਸ਼ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਸੀ.ਆਰ.ਐਮ. ਸਕੀਮ ਅਧੀਨ ਸਾਲ 2026-27 ਦੌਰਾਨ ਵੱਖ-ਵੱਖ ਮਸ਼ੀਨਰੀ ਸਬਸਿਡੀ ਤੇ ਦੇਣ ਲਈ ਆਨਲਾਈਨ ਪੋਰਟਲ ‘ਤੇ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਸੀ। 930 ਮਸ਼ੀਨਾਂ ਦੀ ਸਬਸਿਡੀ 15.75 ਕਰੋੜ ਦੀ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਡੀ.ਬੀ.ਟੀ. ਰਾਹੀਂ ਟਰਾਂਸਫਰ ਕੀਤੀ ਗਈ ਹੈ। ਮੁੱਖ ਖੇਤੀਬਾੜੀ ਅਫਸਰ ਡਾ. ਰਣਧੀਰ ਸਿੰਘ ਠਾਕੁਰ ਨੇ ਜ਼ਿਲ੍ਹੇ ਭਰ ਤੋਂ ਆਏ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਵਿਭਾਗ ਨਾਲ ਲਗਾਤਾਰ ਰਾਬਤਾ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਨੂਰਮਹਿਲ ਤੋਂ ਪਹੁੰਚੇ ਮਾਹਿਰਾਂ ਵਲੋਂ ਹਾੜ੍ਹੀ ਦੀਆਂ ਫਸਲਾਂ ਦੀ ਕਾਸ਼ਤ, ਕੀੜੇ-ਮਕੌੜੇ ਅਤੇ ਬਿਮਾਰੀਆਂ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਗਈ। ਕੈਂਪ ਦੌਰਾਨ ਕਿਸਾਨਾਂ ਵਲੋਂ ਆਪਣੀਆਂ ਉਪਜਾਂ ਦੇ ਸਟਾਲ ਵੀ ਲਗਾਏ ਗਏ। ਇਸ ਤੋਂ ਇਲਾਵਾ ਖੇਤੀ ਮਸ਼ੀਨਰੀ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਪ੍ਰਦਰਸ਼ਨੀ ’ਚ ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਨਰਿੰਦਰ ਕਲਸੀ, ਡਿਪਟੀ ਡਾਇਰੈਕਟਰ (ਸਿਖਲਾਈ) ਕੇ.ਵੀ.ਕੇ. ਡਾ. ਸੰਜੀਵ ਕਟਾਰੀਆ, ਪ੍ਰਾਜੈਕਟ ਅਫਸਰ (ਗੰਨਾ) ਡਾ. ਰੁਲਦੂ ਸਿੰਘ, ਏ.ਪੀ.ਪੀ.ਓ. ਡਾ. ਸੁਰਜੀਤ ਸਿੰਘ, ਖੇਤੀਬਾੜੀ ਅਫ਼ਸਰ ਡਾ. ਜਸਬੀਰ ਸਿੰਘ ਨੇ ਵੀ ਕਿਸਾਨਾਂ ਨੂੰ ਖੇਤੀ ਸਬੰਧੀ ਯੋਗ ਸੁਝਾਅ ਦਿੱਤੇ।
ਪਿਛਲੀ ਖ਼ਬਰ ਆਦਮਪੁਰ ਦੇ ਬੇਗਮਪੁਰ ਇਲਾਕੇ ’ਚ ਅਚਾਨਕ ਪਹੁੰਚੇ ਡੀ.ਸੀ. ਜਲੰਧਰ ਵਰਜੀਤ ਵਾਲੀਆ ਅਗਲੀ ਖ਼ਬਰ ਜੰਡਿਆਲਾ ਪੁੱਜੇ ਸਹਾਇਕ ਡਿਪਟੀ ਕਮਿਸ਼ਨਰ ਪੁਲਿਸ ਦੇਵ ਸਿੰਘ ਨੇ ਪਤਵੰਤਿਆਂ ਕੋਲੋਂ ਸਹਿਯੋਗ ਮੰਗਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।