11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਆਦਮਪੁਰ ਦੇ ਬੇਗਮਪੁਰ ਇਲਾਕੇ ’ਚ ਅਚਾਨਕ ਪਹੁੰਚੇ ਡੀ.ਸੀ. ਜਲੰਧਰ ਵਰਜੀਤ ਵਾਲੀਆ

ਆਦਮਪੁਰ, 10 ਅਕਤੂਬਰ (ਰਮਨ ਦਵੇਸਰ, ਹਰਪ੍ਰੀਤ ਸਿੰਘ)-ਆਦਮਪੁਰ ਦੇ ਵਾਰਡ ਨੰਬਰ ਇੱਕ ਦੇ ਬੇਗਮਪੁਰ ਇਲਾਕੇ ਵਿੱਚ ਉਸ ਸਮੇਂ ਹਲਚਲ ਮਚ ਗਈ, ਜਦੋਂ ਡਿਪਟੀ ਕਮਿਸ਼ਨਰ ਜਲੰਧਰ ਵਰਜੀਤ ਵਾਲੀਆ ਅਚਾਨਕ ਇਲਾਕੇ ਵਿੱਚ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਐੱਸਐੱਸਪੀ ਹਰਵਿੰਦਰ ਸਿੰਘ ਵਿਰਕ, ਐਸਡੀਐਮ ਲਾਲ ਵਿਸ਼ਵਾਸ ਬੈਂਸ, ਡੀਐੱਸਪੀ ਰਾਜੀਵ ਕੁਮਾਰ ਅਤੇ ਥਾਣਾ ਮੁਖੀ ਪੰਕਜ ਕੁਮਾਰ ਵੀ ਮੌਜੂਦ ਸਨ।

ਅਜੀਤ ਡੈਸਕ 11-10-2026
ਆਦਮਪੁਰ, 10 ਅਕਤੂਬਰ (ਰਮਨ ਦਵੇਸਰ, ਹਰਪ੍ਰੀਤ ਸਿੰਘ)-ਆਦਮਪੁਰ ਦੇ ਵਾਰਡ ਨੰਬਰ ਇੱਕ ਦੇ ਬੇਗਮਪੁਰ ਇਲਾਕੇ ਵਿੱਚ ਉਸ ਸਮੇਂ ਹਲਚਲ ਮਚ ਗਈ, ਜਦੋਂ ਡਿਪਟੀ ਕਮਿਸ਼ਨਰ ਜਲੰਧਰ ਵਰਜੀਤ ਵਾਲੀਆ ਅਚਾਨਕ ਇਲਾਕੇ ਵਿੱਚ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਐੱਸਐੱਸਪੀ ਹਰਵਿੰਦਰ ਸਿੰਘ ਵਿਰਕ, ਐਸਡੀਐਮ ਲਾਲ ਵਿਸ਼ਵਾਸ ਬੈਂਸ, ਡੀਐੱਸਪੀ ਰਾਜੀਵ ਕੁਮਾਰ ਅਤੇ ਥਾਣਾ ਮੁਖੀ ਪੰਕਜ ਕੁਮਾਰ ਵੀ ਮੌਜੂਦ ਸਨ। ਇਸ ਦੌਰੇ ਦਾ ਮੁੱਖ ਮਕਸਦ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੀ ਸਮੱਸਿਆ ਦਾ ਜਾਇਜ਼ਾ ਲੈਣਾ ਅਤੇ ਇਸ ਦੇ ਖਾਤਮੇ ਲਈ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਤੇਜ਼ ਕਰਨਾ ਸੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਲੈ ਕੇ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੁਹਿੰਮ ਤਹਿਤ ਪ੍ਰਸ਼ਾਸਨ ਵੱਲੋਂ ਲਗਾਤਾਰ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ, ਤਾਂ ਜੋ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਿਰਫ਼ ਇਨਫੋਰਸਮੈਂਟ ’ਤੇ ਹੀ ਜ਼ੋਰ ਨਹੀਂ ਦਿੱਤਾ ਜਾ ਰਿਹਾ, ਸਗੋਂ ਇਲਾਕਿਆਂ ਦੇ ਸਰਬਪੱਖੀ ਵਿਕਾਸ ਨੂੰ ਵੀ ਤਰਜੀਹ ਦਿੱਤੀ ਜਾ ਰਹੀ ਹੈ। ਜਿਹੜੇ ਨੌਜਵਾਨ ਜਾਂ ਬੱਚੇ ਨਸ਼ਿਆਂ ਦੇ ਗਲਤ ਰਾਹ ’ਤੇ ਪੈ ਗਏ ਹਨ, ਉਨ੍ਹਾਂ ਨੂੰ ਇਸ ਦਲਦਲ ਵਿੱਚੋਂ ਬਾਹਰ ਕੱਢਣ ਲਈ ਇਲਾਜ ਅਤੇ ਮੁੜ ਵਸੇਬੇ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਅਜਿਹੇ ਇਲਾਕਿਆਂ ਵਿੱਚ ਵਿਕਾਸ ਕਾਰਜਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਜਿੱਥੇ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਦੀ ਲੋੜ ਹੈ। ਇਨ੍ਹਾਂ ਇਲਾਕਿਆਂ ਵਿੱਚ ਸਿੱਖਿਆ ਨੂੰ ਉਤਸ਼ਾਹਿਤ ਕਰਨ, ਖੇਡਾਂ ਲਈ ਗਰਾਊਂਡ ਵਿਕਸਿਤ ਕਰਨ ਅਤੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਸਕਿੱਲ ਡਿਵੈਲਪਮੈਂਟ ਦੇ ਮੌਕੇ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਡੀਸੀ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਨਸ਼ਿਆਂ ਦੀ ਸਪਲਾਈ ਨੂੰ ਰੋਕਣਾ ਹੀ ਨਹੀਂ, ਸਗੋਂ ਨੌਜਵਾਨਾਂ ਨੂੰ ਸਿੱਖਿਆ, ਖੇਡਾਂ ਅਤੇ ਰੁਜ਼ਗਾਰ ਦੇ ਮੌਕਿਆਂ ਨਾਲ ਜੋੜ ਕੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਬਣਾਉਣਾ ਵੀ ਹੈ। ਉਨ੍ਹਾਂ ਕਿਹਾ ਕਿ ਇਨਫੋਰਸਮੈਂਟ ਅਤੇ ਵਿਕਾਸ ਕਾਰਜਾਂ ਨੂੰ ਨਾਲ-ਨਾਲ ਲੈ ਕੇ ਚੱਲਣ ਨਾਲ ਸਮਾਜ ਵਿੱਚ ਸਕਾਰਾਤਮਕ ਤਬਦੀਲੀ ਲਿਆਂਦੀ ਜਾ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ ਅਤੇ ਇਸ ਵਿੱਚ ਲੋਕਾਂ ਦਾ ਸਹਿਯੋਗ ਵੀ ਬੇਹੱਦ ਜ਼ਰੂਰੀ ਹੈ। ਨਸ਼ਿਆਂ ਦੇ ਖਾਤਮੇ ਲਈ ਸਰਕਾਰ, ਪ੍ਰਸ਼ਾਸਨ ਅਤੇ ਸਮਾਜ ਨੂੰ ਮਿਲ ਕੇ ਕੰਮ ਕਰਨਾ ਪਵੇਗਾ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾ ਕੇ ਇੱਕ ਸਿਹਤਮੰਦ ਅਤੇ ਬਿਹਤਰ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਇਸ ਮੌਕੇ ਦਲਜੀਤ ਸਿੰਘ ਮਿਨਹਾਸ, ਕੌਂਸਲਰ ਜੋਗਿੰਦਰ ਪਾਲ, ਡਿੰਪਲ ਰਹੇਲਾ, ਰਾਕੇਸ਼ ਅਗਰਵਾਲ, ਮੰਗਾ ਰਾਮ ਅਤੇ ਹੋਰ ਮੌਜੂਦ ਸਨ ।
ਪਿਛਲੀ ਖ਼ਬਰ ਲਾਲ ਲਕੀਰ ਅਧੀਨ ਆਉਂਦੇ ਪਰਿਵਾਰ ਦਹਾਕਿਆਂ ਤੋਂ ਆਪਣੀ ਹੀ ਜਾਇਦਾਦ ਦੇ ਮਾਲਕੀ ਹੱਕਾਂ ਤੋਂ ਵਾਂਝੇ ਰਹੇ-ਪਾਲਾ ਜਲਾਲਪੁਰ ਅਗਲੀ ਖ਼ਬਰ ਖੇਤੀਬਾੜੀ ਵਿਭਾਗ ਨੇ ਹਾੜ੍ਹੀ ਦੀਆਂ ਫ਼ਸਲਾਂ ਸੰਬੰਧੀ ਲਾਇਆ ਜ਼ਿਲ੍ਹਾ ਪੱਧਰੀ ਕਿਸਾਨ ਸਿਖ਼ਲਾਈ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।