11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਦੂਨ ਵਰਲਡ ਸਕੂਲ ਮਲਸੀਆਂ ’ਚ ‘ਪੇਰੈਂਟਸ ਟੀਚਰ ਮੀਟਿੰਗ’ ਦੌਰਾਨ ਟਰਮ-1 ਦੇ ਨਤੀਜੇ ਐਲਾਨੇ

ਮਲਸੀਆਂ, 10 ਅਕਤੂਬਰ (ਦਲਜੀਤ ਸਿੰਘ ਸਚਦੇਵਾ)- ਦੂਨ ਵਰਲਡ ਸਕੂਲ ਮਲਸੀਆਂ ਵਿਖੇ ਟਰਮ-1 ਦੇ ਨਤੀਜਿਆਂ ਦੇ ਐਲਾਨ ਮੌਕੇ ‘ਪੇਰੈਂਟਸ ਟੀਚਰ ਮੀਟਿੰਗ’ ਕਰਵਾਈ ਗਈ। ਇਸ ਮੌਕੇ ਮਾਪਿਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਅਤੇ ਆਪਣੇ ਬੱਚਿਆਂ ਦੀ ਪੜ੍ਹਾਈ, ਕਾਰਗੁਜ਼ਾਰੀ ਤੇ ਸਮੁੱਚੇ ਵਿਕਾਸ ਸਬੰਧੀ ਅਧਿਆਪਕਾਂ ਨਾਲ ਵਿਚਾਰ-ਵਟਾਂਦਰਾ ਕੀਤਾ।

ਅਜੀਤ ਡੈਸਕ 11-10-2026
ਮਲਸੀਆਂ, 10 ਅਕਤੂਬਰ (ਦਲਜੀਤ ਸਿੰਘ ਸਚਦੇਵਾ)- ਦੂਨ ਵਰਲਡ ਸਕੂਲ ਮਲਸੀਆਂ ਵਿਖੇ ਟਰਮ-1 ਦੇ ਨਤੀਜਿਆਂ ਦੇ ਐਲਾਨ ਮੌਕੇ ‘ਪੇਰੈਂਟਸ ਟੀਚਰ ਮੀਟਿੰਗ’ ਕਰਵਾਈ ਗਈ। ਇਸ ਮੌਕੇ ਮਾਪਿਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਅਤੇ ਆਪਣੇ ਬੱਚਿਆਂ ਦੀ ਪੜ੍ਹਾਈ, ਕਾਰਗੁਜ਼ਾਰੀ ਤੇ ਸਮੁੱਚੇ ਵਿਕਾਸ ਸਬੰਧੀ ਅਧਿਆਪਕਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਅਧਿਆਪਕਾਂ ਨੇ ਮਾਪਿਆਂ ਨੂੰ ਵਿਦਿਆਰਥੀਆਂ ਦੇ ਨਤੀਜਿਆਂ, ਸਿੱਖਣ ਦੀ ਸਮਰੱਥਾ, ਕਲਾਸ ਵਿਚ ਭਾਗੀਦਾਰੀ, ਅਨੁਸ਼ਾਸਨ ਤੇ ਵਿਹਾਰ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਬੱਚਿਆਂ ਦੀਆਂ ਖੂਬੀਆਂ ਤੇ ਸੁਧਾਰ ਦੀ ਲੋੜ ਵਾਲੇ ਖੇਤਰਾਂ ਬਾਰੇ ਵੀ ਚਰਚਾ ਕੀਤੀ ਗਈ। ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਵਿਚ ਨਿਯਮਿਤ ਸਹਿਯੋਗ ਦੇਣ ਤੇ ਉਨ੍ਹਾਂ ਨੂੰ ਬਿਹਤਰ ਪ੍ਰਦਰਸ਼ਨ ਲਈ ਉਤਸ਼ਾਹਿਤ ਕਰਨ ਵਾਸਤੇ ਪ੍ਰੇਰਿਤ ਕੀਤਾ ਗਿਆ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜਸਵੰਤ ਸਿੰਘ ਦਾਨੀਆ ਨੇ ਕਿਹਾ ਕਿ ਸਿੱਖਿਆ ਦਾ ਮਕਸਦ ਸਿਰਫ਼ ਚੰਗੇ ਅੰਕ ਪ੍ਰਾਪਤ ਕਰਨਾ ਹੀ ਨਹੀਂ, ਸਗੋਂ ਬੱਚਿਆਂ ਦਾ ਬੌਧਿਕ, ਸਮਾਜਿਕ, ਸਰੀਰਕ ਅਤੇ ਨੈਤਿਕ ਵਿਕਾਸ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਹਰੇਕ ਬੱਚੇ ਵਿਚ ਕੋਈ ਨਾ ਕੋਈ ਵਿਸ਼ੇਸ਼ ਪ੍ਰਤਿਭਾ ਹੁੰਦੀ ਹੈ ਅਤੇ ਉਸ ਪ੍ਰਤਿਭਾ ਨੂੰ ਨਿਖਾਰਨ ਲਈ ਸਕੂਲ ਤੇ ਮਾਪਿਆਂ ਦਾ ਮਿਲ ਕੇ ਯਤਨ ਕਰਨਾ ਬਹੁਤ ਜ਼ਰੂਰੀ ਹੈ। ਟਰਮ-1 ਦੇ ਨਤੀਜੇ ਵਿਦਿਆਰਥੀਆਂ ਦੀ ਸਿੱਖਣ ਦੀ ਪ੍ਰਕਿਰਿਆ ਦਾ ਜਾਇਜ਼ਾ ਲੈਣ ਤੇ ਉਨ੍ਹਾਂ ਦੇ ਭਵਿੱਖੀ ਪ੍ਰਦਰਸ਼ਨ ਨੂੰ ਬਿਹਤਰ ਬਣਾਉਣ ਦਾ ਮਹੱਤਵਪੂਰਨ ਮੌਕਾ ਹਨ।
ਪਿਛਲੀ ਖ਼ਬਰ ਪ੍ਰਭ ਮਿਲਨੇ ਕਾ ਚਾਉ ਸਿਮਰਨ ਸੇਵਾ ਸੁਸਾਇਟੀ ਲੋਹੀਆਂ ਵਲੋਂ ਦੀਵਾਨ ਹਾਲ ਸੁਲਤਾਨਪੁਰ ਲੋਧੀ ’ਚ ‘ਸਿਮਰਨ ਅਭਿਆਸ ਸਮਾਗਮ’ ਅੱਜ ਅਗਲੀ ਖ਼ਬਰ ਸ਼ਹਿਰ ’ਚ ਧੜੱਲੇ ਨਾਲ ਕੱਟੀਆਂ ਜਾ ਰਹੀਆਂ ਨਾਜਾਇਜ਼ ਕਾਲੋਨੀਆਂ, ਨਿਗਮ ਦੇ ਮਾਲੀਏ ਨੂੰ ਹੋ ਰਿਹਾ ਵੱਡਾ ਨੁਕਸਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।