12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਡੀ. ਟੀ. ਸੀ. ਵਲੋਂ ਸਪੋਰਟਸ ਕਾਲਜ ਦੇ ਪ੍ਰਿੰਸੀਪਲ ਰਣਬੀਰ ਸਿੰਘ ਦਾ ਵਿਸ਼ੇਸ਼ ਸਨਮਾਨ

ਜਲੰਧਰ, 11 ਅਕਤੂਬਰ (ਡਾ. ਜਤਿੰਦਰ ਸਾਬੀ)-ਜ਼ਿਲ੍ਹਾ ਜਲੰਧਰ ਸਕੂਲ ਟੂਰਨਾਮੈਂਟ ਕਮੇਟੀ ਵਲੋਂ ਸਪੋਰਟਸ ਕਾਲਜ ਜਲੰਧਰ ਦੇ ਅਥਲੈਟਿਕਸ ਸਿੰਥੈਟਿਕਸ ਟਰੈਕ ਦੇ ਵਿਚ ਜ਼ਿਲ੍ਹਾ ਜਲੰਧਰ ਸਕੂਲ ਅਥਲੈਟਿਕਸ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ।

ਅਜੀਤ ਡੈਸਕ 12-10-2026
ਜਲੰਧਰ, 11 ਅਕਤੂਬਰ (ਡਾ.ਜਤਿੰਦਰ ਸਾਬੀ)-ਜ਼ਿਲ੍ਹਾ ਜਲੰਧਰ ਸਕੂਲ ਟੂਰਨਾਮੈਂਟ ਕਮੇਟੀ ਵਲੋਂ ਸਪੋਰਟਸ ਕਾਲਜ ਜਲੰਧਰ ਦੇ ਅਥਲੈਟਿਕਸ ਸਿੰਥੈਟਿਕਸ ਟਰੈਕ ਦੇ ਵਿਚ ਜ਼ਿਲ੍ਹਾ ਜਲੰਧਰ ਸਕੂਲ ਅਥਲੈਟਿਕਸ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ। ਇਸ ਮੌਕੇ ਸ਼ਾਮ ਦੇ ਸ਼ੈਸ਼ਨ ਮੌਕੇ ’ਤੇ ਬਤੌਰ ਮੁੱਖ ਮਹਿਮਾਨ ਸਪੋਰਟਸ ਸਕੂਲ ਜਲੰਧਰ ਦੇ ਪ੍ਰਿੰਸੀਪਲ ਡਾ. ਰਣਬੀਰ ਸਿੰਘ ਨੇ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਕੀਤੀ ਤੇ ਉਨ੍ਹਾਂ ਨੂੰ ਅਸ਼ੀਰਵਾਦ ਦੇ ਕੇ ਭਵਿੱੱਖ ਦੀਆਂ ਖੇਡਾਂ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜ਼ਿਲ੍ਹਾ ਜਲੰਧਰ ਸਕੂਲ ਟੂਰਨਾਮੈਂਟ ਕਮੇਟੀ ਦੇ ਪ੍ਰਬੰਧਕਾਂ ਡੀ. ਐਮ. ਸਪੋਰਟਸ ਅਮਨਦੀਪ ਕੌਂਡਲ, ਕੌਮਾਂਤਰੀ ਜੂਡੋ ਰੈਫਰੀ ਸੁਰਿੰਦਰ ਕੁਮਾਰ, ਪ੍ਰਿੰਸੀਪਲ ਸੁਖਦੇਵ ਲਾਲ ਬੱਬਰ ਨੇ ਵਿਸ਼ੇਸ਼ ਤੌਰ ’ਤੇ ਪ੍ਰਿੰਸੀਪਲ ਸਪੋਰਟਸ ਕਾਲਜ ਜਲੰਧਰ ਡਾ ਰਣਬੀਰ ਸਿੰਘ ਦਾ ਵਿਸ਼ੇਸ਼ ਤੌਰ ’ਤੇ ਇਸ ਅਥਲੈਟਿਕਸ ਮੀਟ ਦੇ ਵਿਚ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਣ ’ਤੇ ਵਿਸ਼ੇਸ਼ ਸਨਮਾਨ ਕੀਤਾ ਤੇ ਉਨ੍ਹਾਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਮਹਾਰਾਜਾ ਅਗਰਸੈਨ ਮਾਰਗ ਦੇ ਵਿਕਾਸ ਅਤੇ ਸੁੰਦਰੀਕਰਨ ਲਈ ਟਰੱਸਟ ਚੇਅਰਮੈਨ ਵਲੋਂ ਤੁਰੰਤ ਕਾਰਵਾਈ ਦੇ ਨਿਰਦੇਸ਼ ਅਗਲੀ ਖ਼ਬਰ ਅਲੋਪ ਹੋ ਰਹੀ ਬੱਚਿਆਂ ਨੂੰ ਰਾਤ ਸੌਣ ਵੇਲੇ ਦਾਦੀਆਂ ਨਾਨੀਆਂ ਵਲੋਂ ਸੁਣਾਈਆਂ ਜਾਂਦੀਆਂ ਬਾਤਾਂ ਦੀ ਪਰੰਪਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।