ਯੂਨੀਵਰਸਿਟੀ ਕਾਲਜ ’ਚ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ
ਜਲੰਧਰ, 11 ਅਕਤੂਬਰ (ਜਸਪਾਲ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਲਾਡੋਵਾਲੀ ਰੋਡ ਵਿਖੇ ਰੈੱਡ ਰਿਬਨ ਕਲੱਬ ਵੱਲੋਂ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ 50 ਤੋਂ ਵੱਧ ਵਿਦਿਆਰਥੀਆਂ ਨੇ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਇਆ ।
ਅਜੀਤ ਡੈਸਕ
12-10-2026