ਝੋਟੇ ਦੇ ਕਤਲ ਨੇ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਖੜ੍ਹੇ ਕੀਤੇ- ਲਾਡੀ
ਜਲੰਧਰ, 13 ਅਕਤੂਬਰ (ਜਸਪਾਲ ਸਿੰਘ)-ਸੀਨੀਅਰ ਕਾਂਗਰਸੀ ਆਗੂ ਰਵਿੰਦਰ ਸਿੰਘ ਲਾਡੀ ਨੇ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਸਮਾਜਿਕ ਕਾਰਕੁੁੰਨ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਦੀ ਸਖਤ ਸ਼ਬਦਾਂ ’ਚ ਨਿੰਦਾ ਕਰਦੇ ਹੋਏ ਕਿਹਾ ਕਿ ਇਹ ਘਟਨਾ ਪੰਜਾਬ ਦੀ ਕਾਨੂੰਨ-ਵਿਵਸਥਾ ਅਤੇ ਨਸ਼ਿਆਂ ਦੇ ਸੰਕਟ ਬਾਰੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਇਹ ਸਿਰਫ਼ ਇੱਕ ਵਿਅਕਤੀ ਦੀ ਮੌਤ ਨਹੀਂ, ਸਗੋਂ ਆਮ ਨਾਗਰਿਕਾਂ ਦੀ ਸੁਰੱਖਿਆ ਅਤੇ ਸਰਕਾਰ ਦੀ ਜਵਾਬਦੇਹੀ ਨਾਲ ਜੁੜਿਆ ਬੇਹੱਦ ਗੰਭੀਰ ਮਾਮਲਾ ਹੈ ।
ਰ
ਰਵਿੰਦਰ ਸਿੰਘ ਲਾਡੀ
14-10-2026
ਜਲੰਧਰ, 13 ਅਕਤੂਬਰ (ਜਸਪਾਲ ਸਿੰਘ)-ਸੀਨੀਅਰ ਕਾਂਗਰਸੀ ਆਗੂ ਰਵਿੰਦਰ ਸਿੰਘ ਲਾਡੀ ਨੇ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਸਮਾਜਿਕ ਕਾਰਕੁੁੰਨ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਦੀ ਸਖਤ ਸ਼ਬਦਾਂ ’ਚ ਨਿੰਦਾ ਕਰਦੇ ਹੋਏ ਕਿਹਾ ਕਿ ਇਹ ਘਟਨਾ ਪੰਜਾਬ ਦੀ ਕਾਨੂੰਨ-ਵਿਵਸਥਾ ਅਤੇ ਨਸ਼ਿਆਂ ਦੇ ਸੰਕਟ ਬਾਰੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਇਹ ਸਿਰਫ਼ ਇੱਕ ਵਿਅਕਤੀ ਦੀ ਮੌਤ ਨਹੀਂ, ਸਗੋਂ ਆਮ ਨਾਗਰਿਕਾਂ ਦੀ ਸੁਰੱਖਿਆ ਅਤੇ ਸਰਕਾਰ ਦੀ ਜਵਾਬਦੇਹੀ ਨਾਲ ਜੁੜਿਆ ਬੇਹੱਦ ਗੰਭੀਰ ਮਾਮਲਾ ਹੈ । ਲਾਡੀ ਨੇ ਝੋਟਾ ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮੌਤ ਨੇ ਸਮਾਜ ਵਿੱਚ ਦੁੱਖ ਅਤੇ ਰੋਸ ਪੈਦਾ ਕੀਤਾ ਹੈ । ਸਭ ਤੋਂ ਵੱਡਾ ਸਵਾਲ ਇਹ ਹੈ ਕਿ ਜੇਕਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕ ਹੀ ਹਿੰਸਾ ਦਾ ਸ਼ਿਕਾਰ ਹੋ ਸਕਦੇ ਹਨ, ਤਾਂ ਆਮ ਪਰਿਵਾਰ ਆਪਣੀ ਸੁਰੱਖਿਆ ਲਈ ਕਿਸ ’ਤੇ ਭਰੋਸਾ ਕਰਨ? ਉਨ੍ਹਾਂ ਝੋਟਾ ਦੇ ਕਤਲ ਦੀ ਨਿਰਪੱਖ ਜਾਂਚ, ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਅਤੇ ਘਟਨਾ ਤੋਂ ਬਾਅਦ ਕਥਿਤ ਤੌਰ ’ਤੇ ਮਦਦ ਕਰਨ ਵਾਲਿਆਂ ਦੀ ਭੂਮਿਕਾ ਦੀ ਜਾਂਚ ਕਰਨ ਦੀ ਮੰਗ ਕੀਤੀ ਜਾਵੇ।