ਪਰਵਿੰਦਰ ਸਿੰਘ ਝੋਟਾ ਦੇ ਕਤਲ ਨੇ ਨਸ਼ਿਆਂ ਵਿਰੁੱਧ ਲੜਾਈ ਅਤੇ ਸਰਕਾਰੀ ਪ੍ਰਬੰਧਾਂ ’ਤੇ ਖੜ੍ਹੇ ਕੀਤੇ ਸਵਾਲ- ਸੰਘਾ
ਜਮਸ਼ੇਰ ਖ਼ਾਸ, 13 ਅਕਤੂਬਰ (ਹਰਵਿੰਦਰ ਕੁਮਾਰ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ ਜਲੰਧਰ ਛਾਉਣੀ ਹਰਜਾਪ ਸਿੰਘ ਸੰਘਾ ਨੇ ਮਾਨਸਾ ’ਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਹੋਏ ਕਤਲ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਘਟਨਾ ਬੇਹੱਦ ਮੰਦਭਾਗੀ ਹੈ। ਇੱਕ ਅਜਿਹੇ ਸੂਬੇ ਵਿੱਚ, ਜਿੱਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਭ ਤੋਂ ਵੱਡੀਆਂ ਚੁਣੌਤੀਆਂ ’ਚੋਂ ਇੱਕ ਹੈ, ਉੱਥੇ ਨਸ਼ਿਆਂ ਦੇ ਮੁੱਦੇ ’ਤੇ ਹੋਏ ਵਿਵਾਦ ਦੌਰਾਨ ਇੱਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਹੋ ਜਾਣਾ ਬਹੁਤ ਗੰਭੀਰ ਮਾਮਲਾ ਹੈ।
ਹ
ਹਰਜਾਪ ਸਿੰਘ ਸੰਘਾ
14-10-2026
ਜਮਸ਼ੇਰ ਖ਼ਾਸ, 13 ਅਕਤੂਬਰ (ਹਰਵਿੰਦਰ ਕੁਮਾਰ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ ਜਲੰਧਰ ਛਾਉਣੀ ਹਰਜਾਪ ਸਿੰਘ ਸੰਘਾ ਨੇ ਮਾਨਸਾ ’ਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਹੋਏ ਕਤਲ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਘਟਨਾ ਬੇਹੱਦ ਮੰਦਭਾਗੀ ਹੈ। ਇੱਕ ਅਜਿਹੇ ਸੂਬੇ ਵਿੱਚ, ਜਿੱਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਭ ਤੋਂ ਵੱਡੀਆਂ ਚੁਣੌਤੀਆਂ ’ਚੋਂ ਇੱਕ ਹੈ, ਉੱਥੇ ਨਸ਼ਿਆਂ ਦੇ ਮੁੱਦੇ ’ਤੇ ਹੋਏ ਵਿਵਾਦ ਦੌਰਾਨ ਇੱਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਹੋ ਜਾਣਾ ਬਹੁਤ ਗੰਭੀਰ ਮਾਮਲਾ ਹੈ। ਸੰਘਾ ਨੇ ਕਿਹਾ ਕਿ ਇਸ ਘਟਨਾ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਅੰਤ ’ਚ ਕਿਹਾ ਕਿ ਪੰਜਾਬ ਨੂੰ ਡਰ ਅਤੇ ਅਸੁਰੱਖਿਆ ਦੇ ਮਾਹੌਲ ਵਿੱਚੋਂ ਕੱਢ ਕੇ ਅਮਨ, ਕਾਨੂੰਨ ਅਤੇ ਭਰੋਸੇ ਵਾਲਾ ਸੂਬਾ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਸ਼੍ਰੋਮਣੀ ਅਕਾਲੀ ਦਲ ਇਸ ਟੀਚੇ ਲਈ ਦ੍ਰਿੜ੍ਹ ਸੰਕਲਪ ਹੈ ਅਤੇ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਨੂੰ ਹਮੇਸ਼ਾ ਪਹਿਲ ਦੇਵੇਗਾ।