ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਉਣ ਸੰਬੰਧੀ ਬੈਠਕ
ਚੁਗਿੱਟੀ/ ਜੰਡੂ ਸਿੰਘਾ,13 ਅਕਤੂਬਰ (ਨਰਿੰਦਰ ਲਾਗੂ)-ਸਥਾਨਕ ਮੁਹੱਲਾ ਚੁਗਿੱਟੀ ਵਿਖੇ 26 ਅਕਤੂਬਰ ਨੂੰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਭਗਵਾਨ ਵਾਲਮੀਕਿ ਧਰਮਸ਼ਾਲਾ ਕਮੇਟੀ, ਚੁਗਿੱਟੀ ਦੇ ਪ੍ਰਬੰਧਕਾਂ ਵਲੋਂ ਇੱਕ ਬੈਠਕ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਸਮਾਜ ਸੇਵੀ ਚਮਨ ਲਾਲ ਸਹੋਤਾ ਅਤੇ ਦਿਲਦਾਰ ਸਹੋਤਾ ਨੇ ਦੱਸਿਆ ਕਿ ਇਸ ਸਬੰਧੀ ਪ੍ਰਭਾਤ ਫੇਰੀਆਂ ਦੀ ਸ਼ੁਰੂਆਤ 14 ਅਕਤੂਬਰ ਤੋਂ ਕੀਤੀ ਜਾਵੇਗੀ।
ਅਜੀਤ ਡੈਸਕ
14-10-2026