15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

‘ਝੋਟੇ’ ਦੇ ਕਤਲ ਲਈ ਪੰਜਾਬ ਸਰਕਾਰ ਜ਼ਿੰਮੇਵਾਰ, ਮੁੱਖ ਮੰਤਰੀ ਦੇਣ ਅਸਤੀਫ਼ਾ - ਸਿੱਖ ਤਾਲਮੇਲ ਕਮੇਟੀ

ਜਲੰਧਰ, 14 ਅਕਤੂਬਰ (ਐੱਮ. ਐੱਸ.

ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ ਅਤੇ ਪਰਮਪ੍ਰੀਤ ਸਿੰਘ ਵਿੱਟੀ ਜਾਣਕਾਰੀ ਦਿੰਦੇ ਹੋਏ। ਤਸਵੀਰ : ਮੁਨੀਸ਼ 15-10-2026
ਜਲੰਧਰ, 14 ਅਕਤੂਬਰ (ਐੱਮ. ਐੱਸ. ਲੋਹੀਆ)-ਪੰਜਾਬ ’ਚੋਂ ਨਸ਼ਿਆਂ ਦੇ ਖ਼ਾਤਮੇ ਲਈ ਵੱਡੀ ਮੁਹਿੰਮ ਤਹਿਤ ਨਸ਼ਾ ਕਾਰੋਬਾਰੀਆਂ ਖਿਲਾਫ਼ ਜੰਗ ਲੜ ਰਹੇ ਪਰਵਿੰਦਰ ਸਿੰਘ ‘ਝੋਟਾ’ ਦੀ ਕੈਮਿਸਟ ਵਲੋਂ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੇ ਮਾਮਲੇ ’ਚ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਸਿੱਖ ਤਾਲਮੇਲ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਕਮੇਟੀ ਦੇ ਆਗੂ ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ ਅਤੇ ਪਰਮਪ੍ਰੀਤ ਸਿੰਘ ਵਿੱਟੀ ਨੇ ਕਿਹਾ ਕਿ ਪਿੱਛਲੇ ਲੰਮੇ ਸਮੇਂ ਤੋਂ ਕਿੰਨੇ ਹੀ ਨੌਜਵਾਨਾਂ ਨੂੰ ਨਸ਼ੇ ਦੀ ਦਲ-ਦਲ ’ਚੋਂ ਕੱਢਕੇ ਨਵੀਂ ਜ਼ਿੰਦਗੀ ਦੇਣ ਵਾਲੇ ‘ਝੋਟੇ’ ਦੀ ਨਸ਼ੇ ਦੇ ਸੌਦਾਗਰਾਂ ਹਥੋਂ ਹੋਈ ਹੱਤਿਆ ਦੀ ਵਾਰਦਾਤ, ਇਹ ਸਿੱਧ ਕਰਦੀ ਹੈ ਕਿ ਸੂਬਾ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਪੂਰੀ ਤਰ੍ਹਾਂ ਫੇਲ੍ਹ ਹੋ ਗਈ ਹੈ। ਆਗੂਆਂ ਨੇ ਕਿਹਾ ਕਿ ਜਦੋਂ ਦੀ ਪੰਜਾਬ ਸਰਕਾਰ ਬਣੀ ਹੈ, ਸਮਾਜ ਵਿਰੋਧੀ ਅਨਸਰਾਂ ਵਲੋਂ ਪੰਜਾਬੀ ਪੁੱਤਾਂ ਨੂੰ ਇਕ-ਇਕ ਕਰਕੇ ਮਾਰਿਆ ਜਾ ਰਿਹਾ ਹੈ, ਜਿਨ੍ਹਾਂ ’ਚ ਸਿੱਧੂ ਮੁਸੇਵਾਲਾ, ਸੰਦੀਪ ਨੰਗਲ ਅੰਬੀਆਂ ਵਰਗੇ ਹੀਰੇ ਤੇ ਹੁਣ ਪਰਵਿੰਦਰ ਸਿੰਘ ‘ਝੋਟਾ’ ਵਰਗਾ ਸ਼ੇਰ ਪੁੱਤਰ ਆਪਣੀ ਜਾਨ ਗਵਾ ਬੈਠਾ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ’ਚ ਪੂਰੀ ਤਰ੍ਹਾਂ ਅਸਫ਼ਲ ਸਾਬਤ ਹੋ ਰਹੀ ਹੈ। ਇਸ ਲਈ ਮੁੱਖ ਮੰਤਰੀ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ।
ਪਿਛਲੀ ਖ਼ਬਰ ਸਿੱਖ ਯੂਥ ਕਾਫਲੇ ਵਲੋਂ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਸੁਖਵਿੰਦਰ ਸਿੰਘ ਰਾਜੂ ਮੱਕੜ ਦਾ ਸਨਮਾਨ ਅਗਲੀ ਖ਼ਬਰ ਝੋਟੇ ਦੇ ਕਤਲ ਦੀ ਭਾਜਪਾ ਆਗੂ ਸਤਨਾਮ ਬਿੱਟਾ ਤੇ ਕਰਨੈਲ ਸਿੰਘ ਢਿੱਲੋਂ ਵਲੋਂ ਸਖਤ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।