15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਡਿਪਟੀ ਕਮਿਸ਼ਨਰ ਵਲੋਂ ਡਰੱਗ ਹੋਟ ਸਪੋਟਸ ’ ਤੇ ਲਗਾਤਾਰ ਨਿਗਰਾਨੀ ਤੇ ਵਧੇਰੇ ਚੌਕਸੀ ਵਰਤਣ ਦੇ ਨਿਰਦੇਸ਼

ਜਲੰਧਰ, 14 ਅਕਤੂਬਰ (ਜਤਿੰਦਰ ਪੰਮੀ)-‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜ਼ਿਲ੍ਹੇ ਵਿੱਚ ਡਰੱਗ ਹੋਟ ਸਪੋਟਸ ’ਤੇ ਲਗਾਤਾਰ ਨਿਗਰਾਨੀ ਰੱਖਣ ਅਤੇ ਵਧੇਰੇ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ। ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐੱਸ.

ਅਜੀਤ ਡੈਸਕ 15-10-2026
ਜਲੰਧਰ, 14 ਅਕਤੂਬਰ (ਜਤਿੰਦਰ ਪੰਮੀ)-‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜ਼ਿਲ੍ਹੇ ਵਿੱਚ ਡਰੱਗ ਹੋਟ ਸਪੋਟਸ ’ਤੇ ਲਗਾਤਾਰ ਨਿਗਰਾਨੀ ਰੱਖਣ ਅਤੇ ਵਧੇਰੇ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ। ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐੱਸ.ਐੱਸ.ਪੀ. (ਦਿਹਾਤੀ) ਹਰਵਿੰਦਰ ਸਿੰਘ ਵਿਰਕ ਸਮੇਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਡਰੱਗ ਹਾਟ ਸਪਾਟ ਖੇਤਰਾਂ ਦਾ ਦੌਰਾ ਕਰਕੇ ਨਸ਼ਿਆਂ ਦੀ ਰੋਕਥਾਮ ਲਈ ਪੂਰੀ ਮੁਸਤੈਦੀ ਨਾਲ ਕੰਮ ਕੀਤਾ ਜਾਵੇ। ਇਸ ਮੌਕੇ ਡੀ.ਸੀ.ਪੀ. ਆਦਿੱਤਿਆ ਵਾਰੀਅਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਯਾ ਪੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ, ਨਸ਼ਾ ਮੁਕਤੀ ਮੋਰਚਾ ਦੇ ਦੋਆਬਾ ਕੋਆਰਡੀਨੇਟਰ ਅਤਿਨ ਅਗਨੀਹੋਤਰੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੂੰ ਦਵਾਈਆਂ ਦੀਆਂ ਦੁਕਾਨਾਂ, ਖਾਲੀ ਇਮਾਰਤਾਂ ਅਤੇ ਖਾਲੀ ਥਾਵਾਂ ਦੀ ਨਿਗਰਾਨੀ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਖਾਲੀ ਥਾਵਾਂ ’ਤੇ ਰੌਸ਼ਨੀ ਦਾ ਪ੍ਰਬੰਧ, ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਨਾਲ-ਨਾਲ ਪੁਲਿਸ ਗਸ਼ਤ ਵਧਾਈ ਜਾਵੇ। ਇਸ ਤੋਂ ਇਲਾਵਾ ਦਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਯਕੀਨੀ ਬਣਾਉਣ ਦੇ ਨਾਲ-ਨਾਲ ਹਾਟ ਸਪਾਟ ਖੇਤਰਾਂ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਅਚਨਚੇਤ ਚੈਕਿੰਗ, ਸਰਚ ਓਪਰੇਸ਼ਨ ਅਤੇ ਪੱਕੇ ਨਾਕੇ ਆਦਿ ਲਗਾਏ ਜਾਣ। ਐੱਸ.ਐੱਸ.ਪੀ. (ਦਿਹਾਤੀ) ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਗਈ ਹੈ ਅਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਡੀ.ਸੀ.ਪੀ. ਆਦਿੱਤਿਆ ਵਾਰੀਅਰ ਨੇ ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਕਾਸੋ ਆਪ੍ਰੇਸ਼ਨ ਚਲਾਉਣ ਤੋਂ ਇਲਾਵਾ ਨਸ਼ਿਆਂ ਦੇ ਕਾਰੋਬਾਰ ਨਾਲ ਬਣਾਈਆਂ ਜਾਇਦਾਦਾਂ ਨੂੰ ਜ਼ਬਤ ਵੀ ਕੀਤਾ ਗਿਆ ਹੈ। ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਨਸ਼ਾ ਮੁਕਤੀ ਮੋਰਚਾ (ਦਿਹਾਤੀ) ਅਜੇ ਭੀਲ, ਜ਼ਿਲ੍ਹਾ ਪ੍ਰਧਾਨ ਨਸ਼ਾ ਮੁਕਤੀ ਮੋਰਚਾ (ਸ਼ਹਿਰੀ) ਸ਼ੈਂਕੀ ਭਗਤ, ਸਮੂਹ ਐਸ.ਡੀ.ਐਮਜ਼, ਡੀ.ਐਸ.ਪੀਜ਼, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਵੀ ਮੌਜੂਦ ਸਨ।
ਪਿਛਲੀ ਖ਼ਬਰ ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਵਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਅਗਲੀ ਖ਼ਬਰ ਸੁਆਮੀ ਸੰਤ ਦਾਸ ਪਬਲਿਕ ਸਕੂਲ ਵਿਖੇ ਸਾਈਬਰ ਸੁਰੱਖਿਆ ਅਤੇ ਜਾਗਰੂਕਤਾ ਵਰਕਸ਼ਾਪ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।