16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਗੁਰਾਇਆ, 15 ਅਕਤੂਬਰ (ਚਰਨਜੀਤ ਸਿੰਘ ਦੁਸਾਂਝ)-ਅੱਜ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਵੱਲੋਂ ਪਿੰਡ ਰੁੜਕਾ ਕਲਾਂ ਵਿਖੇ ਨਸ਼ਿਆਂ ਦੇ ਮੁੱਦੇ ਤੇ ਪੰਜਾਬ ਸਰਕਾਰ ਦੀ ਨਲਾਇਕੀ ਕਾਰਨ ਉਪਜੇ ਹਲਾਤ ਦੇ ਵਿਰੋਧ ਵਿੱਚ ਪੰਜਾਬ ਦੇ ਮੁੱਖ ਮੰਤਰੀ ਅਤੇ ਪੁਲਿਸ ਮੁਖੀ ਦਾ ਪੁਤਲਾ ਫੂਕ ਮੁਜ਼ਹਾਰਾ ਕੀਤਾ ਗਿਆ। ਇਸ ਦੀ ਅਗਵਾਈ ਜਸਵੀਰ ਢੇਸੀ, ਲੱਬੂ ਰੁੜਕੀ ਅਤੇ ਅਮਰੀਕ ਰੁੜਕਾ ਨੇ ਕੀਤੀ।

ਅਜੀਤ ਡੈਸਕ 16-10-2026
ਗੁਰਾਇਆ, 15 ਅਕਤੂਬਰ (ਚਰਨਜੀਤ ਸਿੰਘ ਦੁਸਾਂਝ)-ਅੱਜ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਵੱਲੋਂ ਪਿੰਡ ਰੁੜਕਾ ਕਲਾਂ ਵਿਖੇ ਨਸ਼ਿਆਂ ਦੇ ਮੁੱਦੇ ਤੇ ਪੰਜਾਬ ਸਰਕਾਰ ਦੀ ਨਲਾਇਕੀ ਕਾਰਨ ਉਪਜੇ ਹਲਾਤ ਦੇ ਵਿਰੋਧ ਵਿੱਚ ਪੰਜਾਬ ਦੇ ਮੁੱਖ ਮੰਤਰੀ ਅਤੇ ਪੁਲਿਸ ਮੁਖੀ ਦਾ ਪੁਤਲਾ ਫੂਕ ਮੁਜ਼ਹਾਰਾ ਕੀਤਾ ਗਿਆ। ਇਸ ਦੀ ਅਗਵਾਈ ਜਸਵੀਰ ਢੇਸੀ, ਲੱਬੂ ਰੁੜਕੀ ਅਤੇ ਅਮਰੀਕ ਰੁੜਕਾ ਨੇ ਕੀਤੀ। ਇਸ ਮੌਕੇ ਸਭਾ ਦੇ ਸੂਬਾ ਪ੍ਰਧਾਨ ਮਨਜਿੰਦਰ ਸਿੰਘ ਢੇਸੀ ਅਤੇ ਤਹਿਸੀਲ ਪ੍ਰਧਾਨ ਮੱਖਣ ਸੰਗਰਾਮੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਸ਼ੇ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਰਹੀ ਹੈ। ਪੰਜਾਬ ਅੰਦਰ ਨਸ਼ੇ ਦੇ ਸੌਦਾਗਰ ਸ਼ਰੇਆਮ ਨਸ਼ੇ ਨਾਲ ਜਵਾਨੀ ਨੂੰ ਖਤਮ ਕਰ ਰਹੇ ਹਨ, ਦੂਜੇ ਪਾਸੇ ਪੰਜਾਬ ਦੀ ਸਰਕਾਰ ਅਤੇ ਪੁਲਿਸ ਗੂੜੀ ਨੀਂਦ ਸੁੱਤੀ ਪਈ ਹੈ। ਆਗੂਆਂ ਨੇ ਕਿਹਾ ਕਿ ਨਸ਼ੇ ‘ਚ ਲੱਗੇ ਨੌਜਵਾਨਾਂ ਦੀਆਂ ਜਾਨਾਂ ਬਚਾਉਣ ਲਈ ਪੰਜਾਬ ਸਰਕਾਰ ਕੋਲ ਕੋਈ ਪ੍ਰੋਗਰਾਮ ਨਹੀਂ ਹੈ, ਜਿਸ ਦੇ ਸਿੱਟੇ ਵਜੋਂ ਨਸ਼ੇ ‘ਚ ਲੱਗੇ ਨੌਜਵਾਨ ਕਦੇ ਗੋਲੀਆਂ ਦਾ ਅਤੇ ਕਦੇ ਟੀਕਿਆਂ ਦਾ ਸਹਾਰਾ ਲੈਂਦੇ ਹਨ। ਜਿਸ ਨਾਲ ਨਾੜਾਂ ਗਲਣ ਕਾਰਨ ਅਤੇ ਇੱਧਰ ਉਧਰ ਦੀਆਂ ਦਵਾਈਆਂ ਲੈਣ ਨਾਲ ਪੰਜਾਬ ਦੀ ਜਵਾਨੀ ਦਾ ਨੁਕਸਾਨ ਹੋ ਰਿਹਾ ਹੈ। ਇਸ ਮੌਕੇ ਗੈਰੀ ਗਿੱਲ, ਜੱਸਾ ਰੁੜਕਾ, ਇੰਦਰਜੀਤ ਜੰਡੇ, ਰਾਜੂ, ਜੱਗੀ ਰੁੜਕੀ, ਜਸਬੀਰ ਸਿੰਘ, ਗੁਰਪ੍ਰੀਤ ਗੋਪੀ, ਸ਼ਾਲੂ ਢੇਸੀਆ ਕਾਹਨਾ, ਜੀਤਾ ਪਾਲੀ, ਸੂਰਜ ਰੁੜਕਾ, ਮੱਖਣ, ਪੰਮਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਕਿਸਾਨ ਯੂਨੀਅਨ ਵਲੋਂ ਰੋਸ ਮਾਰਚ ਤੇ ਧਰਨਾ ਅਗਲੀ ਖ਼ਬਰ ਜਥੇਬੰਦੀਆਂ ਦੇ ਰੋਸ ਕਾਰਨ ਕਰਤਾਰਪੁਰ ਰਿਹਾ ਮੁਕੰਮਲ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।