16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਖੇਤੀਬਾੜੀ ਸਹਿਕਾਰੀ ਸਟਾਫ਼ ਸਿਖਲਾਈ ਸੰਸਥਾ ਵਲੋਂ 40ਵੀਂ ਵਰ੍ਹੇਗੰਢ ਮੌਕੇ ਸਮਾਗਮ

ਜਲੰਧਰ, 15 ਅਕਤੂਬਰ (ਜਸਪਾਲ ਸਿੰਘ)-ਖੇਤੀਬਾੜੀ ਸਹਿਕਾਰੀ ਸਟਾਫ਼ ਸਿਖਲਾਈ ਸੰਸਥਾ (ਏ. ਸੀ.

ਅਜੀਤ ਡੈਸਕ 16-10-2026
ਜਲੰਧਰ, 15 ਅਕਤੂਬਰ (ਜਸਪਾਲ ਸਿੰਘ)-ਖੇਤੀਬਾੜੀ ਸਹਿਕਾਰੀ ਸਟਾਫ਼ ਸਿਖਲਾਈ ਸੰਸਥਾ (ਏ.ਸੀ.ਐੱਸ.ਟੀ.ਆਈ.), ਜਲੰਧਰ ਵੱਲੋਂ ਆਪਣਾ 40ਵਾਂ ਸਥਾਪਨਾ ਦਿਵਸ ਬੜੇ ਉਤਸ਼ਾਹ ਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਸ ਮੌਕੇ ਸਹਿਕਾਰੀ ਬੈਂਕਿੰਗ ਖੇਤਰ ਵਿੱਚ ਸੰਸਥਾ ਦੇ ਚਾਰ ਦਹਾਕਿਆਂ ਦੇ ਯੋਗਦਾਨ ਨੂੰ ਯਾਦ ਕਰਦਿਆਂ ਸਿਖਲਾਈ ਪ੍ਰਾਪਤੀਆਂ ਅਤੇ ਸਹਿਕਾਰੀ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਸਬੰਧੀ ਵਿਚਾਰ ਸਾਂਝੇ ਕੀਤੇ ਗਏ । ਸਮਾਗਮ ’ਚ ਰਜਿਸਟਰਾਰ, ਸਹਿਕਾਰੀ ਸਭਾਵਾਂ, ਪੰਜਾਬ ਅਤੇ ਮੈਨੇਜਿੰਗ ਡਾਇਰੈਕਟਰ ਪੰਜਾਬ ਰਾਜ ਸਹਿਕਾਰੀ ਬੈਂਕ ਲਿਮਿ: ਚੰਡੀਗੜ੍ਹ ਸ਼੍ਰੀ ਸੰਯਮ ਅਗਰਵਾਲ, ਆਈ. ਏ. ਐਸ, ਸੰਯੁਕਤ ਰਜਿਸਟਰਾਰ ਸਹਿਕਾਰੀ ਸਭਾਵਾਂ, ਡਵੀਜਨ ਜਲੰਧਰ ਸ਼੍ਰੀ ਉਮੇਸ਼ ਵਰਮਾ, ਜਨਰਲ ਮੈਨੇਜਰ ਸ੍ਰੀ ਅਮਨਪ੍ਰੀਤ ਸਿੰਘ ਬਰਾੜ, ਉਪ-ਰਜਿਸਟਰਾਰ, ਸਹਿਕਾਰੀ ਸਭਾਵਾਂ ਜਲੰਧਰ ਸ੍ਰੀ ਗੁਰਵਿੰਦਰ ਸਿੰਘ ਤੇ ਡੀ.ਡੀ.ਐਮ. ਨਾਬਾਰਡ, ਜਲੰਧਰ ਸ਼੍ਰੀਮਤੀ ਸਵਿਤਾ ਸਿੰਘ ਵਲੋਂ ਸਿਰਕਤ ਕੀਤੀ ਗਈ। ਸੰਸਥਾ ਦੇ ਪ੍ਰਿੰਸੀਪਲ ਡਾ: ਬਲਵਿੰਦਰ ਸਿੰਘ ਨੇ ਸਵਾਗਤੀ ਸੰਬੋਧਨ ਵਿੱਚ ਸੰਸਥਾ ਦੇ ਕੰਮ-ਕਾਜ, ਪ੍ਰਾਪਤੀਆਂ ਅਤੇ ਪਹਿਲਕਦਮੀਆਂ ਦਾ ਜਿਕਰ ਕਰਦੇ ਪੰਜਾਬ ਰਾਜ ਦੇ ਸਹਿਕਾਰੀ ਅਦਾਰਿਆਂ ਦੇ ਕਰਮਚਾਰੀਆਂ ਲਈ ਸਿਖਲਾਈ ਪ੍ਰਬੰਧਾਂ ਦੀ ਜਾਣਕਾਰੀ ਦਿੱਤੀ। ਵੱਖ ਵੱਖ ਬੁਲਾਰਿਆਂ ਨੇ ਸਹਿਕਾਰੀ ਬੈਂਕਿੰਗ ਖੇਤਰ ਵਿੱਚ ਆਧੁਨਿਕ ਤਕਨੀਕਾਂ, ਪੇਸ਼ੇਵਰ ਸਿਖਲਾਈ ਅਤੇ ਕਰਮਚਾਰੀਆਂ ਦੀ ਸਮਰੱਥਾ ਵਧਾਉਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ । ਸ਼੍ਰੀ ਸੰਯਮ ਅਗਰਵਾਲ, ਆਈ. ਏ. ਐਸ. ਵਲੋਂ ਸੰਸਥਾ ਦੇ ਕੰਮ-ਕਾਜ ਦੀ ਸਲਾਘਾ ਕੀਤੀ ਗਈ । ਇਸ ਮੋਕੇ ਸੰਸਥਾ ਵਲੋਂ ਕਰਵਾਏ ਗਏ ਇੰਟਰ ਬੈਂਕ ਕੁਇਜ ਮੁਕਾਬਲਿਆਂ ਦੀਆਂ ਜੇਤੂ ਟੀਮਾਂ ਨੂੰ ਇਨਾਮ ਵੰਡੇ ਗਏ। ਕੁਇਜ ਮੁਕਾਬਲੇ ਦੀ ਜੇਤੁ ਟੀਮ ਦੀ ਟਰਾਫੀ ਪੰਜਾਬ ਰਾਜ ਸਹਿਕਾਰੀ ਬੈਂਕ ਲਿਮਿ: ਚੰਡੀਗੜ੍ਹ ਦੇ ਜਨਰਲ ਮੈਨੇਜਰ ਸ਼੍ਰੀ ਅਮਨਪ੍ਰੀਤ ਸਿੰਘ ਬਰਾੜ ਵਲੋਂ ਪ੍ਰਾਪਤ ਕੀਤੀ ਗਈ ਅਤੇ ਦੁਸਰੇ ਨੰਬਰ ਤੇ ਰਹੀ ਜੇਤੁ ਟੀਮ ਦੀ ਟਰਾਫੀ ਸ਼੍ਰੀ ਹਰਿੰਦਰ ਸਿੰਘ, ਜਿਲ੍ਹਾ ਮੈਨੇਜਰ ਗੁਰਦਾਸਪੁਰ ਕੇਂਦਰੀ ਸਹਿਕਾਰੀ ਬੈਂਕ ਲਿਮਿ: ਵਲੋਂ ਪ੍ਰਾਪਤ ਕੀਤੀ ਗਈ। ਇਸ ਮੋਕੇ ਤੇ ਸ਼੍ਰੀ ਸੰਯਮ ਅਗਰਵਾਲ, ਆਈ. ਏ. ਐਸ. ਅਤੇ ਹੋਰ ਮਹਿਮਾਨਾਂ ਵਲੋਂ ਜਲੰਧਰ ਕੇਂਦਰੀ ਸਹਿਕਾਰੀ ਬੈਂਕ ਲਿਮਿ: ਦਾ ਦੋਰਾ ਵੀ ਕੀਤਾ ਗਿਆ ਅਤੇ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀਮਤੀ ਗੁਰਬਖਸ਼ ਕੋਰ ਅਤੇ ਜ਼ਿਲ੍ਹਾ ਮੈਨੇਜਰ ਸ਼੍ਰੀ ਰਾਜੀਵ ਸ਼ਰਮਾ ਵਲੋਂ ਬੈਂਕ ਦੀਆਂ ਵਿੱਤੀ ਅਤੇ ਹੋਰ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ ਗਈ । ਸਮਾਗਮ ਦੇ ਅਖੀਰ ’ਚ ਪ੍ਰਿੰਸੀਪਲ, ਡਾ: ਬਲਵਿੰਦਰ ਸਿੰਘ ਨੇ ਮੁੱਖ ਮਹਿਮਾਨ ਸਮੇਤ ਸਾਰੀਆਂ ਪ੍ਰਮੁੱਖ ਸ਼ਖਸੀਅਤਾਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਬੰਦ ਦੇ ਸੱਦੇ ਅਤੇ ਸੁਰੱਖਿਆ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਪੁਲਿਸ ਵਲੋਂ ਚਲਾਈ ਤਲਾਸ਼ੀ ਮੁਹਿੰਮ ਅਗਲੀ ਖ਼ਬਰ ਗੁਰਦੁਆਰਾ ਚਰਨ ਕੰਵਲ ਵਿਖੇ ਨਤਮਸਤਕ ਹੋਏ ਲਵਲੀ ਗਰੁੱਪ ਦੇ ਚੇਅਰਮੈਨ ਰਮੇਸ਼ ਮਿੱਤਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।