17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਢਿਲਵਾਂ ਰੋਡ ’ਤੇ ਨਗਰ ਨਿਗਮ ਨੇ ਹਟਾਏ ਨਾਜਾਇਜ਼ ਕਬਜ਼ੇ ਸੀਨੀਅਰ ਡਿਪਟੀ ਮੇਅਰ ਅਤੇ ਹਲਕਾ ਇੰਚਾਰਜ ਵੀ ਪਹੁੰਚੇ ਮੌਕੇ ’ਤੇ

ਚੁਗਿੱਟੀ/ਜੰਡੂ ਸਿੰਘਾ,16 ਅਕਤੂਬਰ (ਨਰਿੰਦਰ ਲਾਗੂ)-ਸਥਾਨਕ ਢਿਲਵਾਂ ਰੋਡ ’ਤੇ ਨਾਜਾਇਜ਼ ਕਬਜ਼ੇ ਨਗਰ ਨਿਗਮ ਵਲੋਂ ਅੱਜ ਕਾਰਵਾਈ ਕਰਦੇ ਹੋਏ ਹਟਾ ਦਿੱਤੇ ਗਏ। ਦੱਸਿਆ ਜਾ ਰਿਹਾ ਹੈ ਕਿ ਨਗਰ ਨਿਗਮ ਦੀ ਉਕਤ ਥਾਂ ’ਤੇ ਕਈ ਲੋਕਾਂ ਵਲੋਂ ਨਾਜਾਇਜ਼ ਕਬਜ਼ੇ ਕੀਤੇ ਹੋਏ ਸਨ ਜਿਸ ਕਾਰਨ ਆਉਣ-ਜਾਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ।

ਅਜੀਤ ਡੈਸਕ 17-10-2026
ਚੁਗਿੱਟੀ/ਜੰਡੂ ਸਿੰਘਾ,16 ਅਕਤੂਬਰ (ਨਰਿੰਦਰ ਲਾਗੂ)-ਸਥਾਨਕ ਢਿਲਵਾਂ ਰੋਡ ’ਤੇ ਨਾਜਾਇਜ਼ ਕਬਜ਼ੇ ਨਗਰ ਨਿਗਮ ਵਲੋਂ ਅੱਜ ਕਾਰਵਾਈ ਕਰਦੇ ਹੋਏ ਹਟਾ ਦਿੱਤੇ ਗਏ। ਦੱਸਿਆ ਜਾ ਰਿਹਾ ਹੈ ਕਿ ਨਗਰ ਨਿਗਮ ਦੀ ਉਕਤ ਥਾਂ ’ਤੇ ਕਈ ਲੋਕਾਂ ਵਲੋਂ ਨਾਜਾਇਜ਼ ਕਬਜ਼ੇ ਕੀਤੇ ਹੋਏ ਸਨ ਜਿਸ ਕਾਰਨ ਆਉਣ-ਜਾਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਦੇ ਚੱਲਦਿਆਂ ਉਨ੍ਹਾਂ ਵਲੋਂ ਸਬੰਧਤ ਮਹਿਕਮੇ ਦੇ ਅਧਿਕਾਰੀਆਂ ਨੂੰ ਇਨ੍ਹਾਂ ਕਬਜ਼ਿਆਂ ਨੂੰ ਹਟਵਾਉਣ ਲਈ ਅਪੀਲ ਕੀਤੀ ਗਈ ਸੀ। ਉਸ ਦੇ ਮੱਦੇਨਜ਼ਰ ਸ਼ੁੱਕਰਵਾਰ ਨੂੰ ਤਹਿਬਾਜ਼ਾਰੀ ਬ੍ਰਾਂਚ ਦੇ ਕਰਮਚਾਰੀਆਂ ਵਲੋਂ ਸੀਨੀਅਰ ਅਧਿਕਾਰੀਆਂ ਦੀ ਰਹਿਨੁਮਾਈ ਹੇਠ ਕੰਮ ਕਰਦੇ ਹੋਏ ਵੱਡੀ ਗਿਣਤੀ ’ਚ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾ ਦਿੱਤਾ ਗਿਆ। ਉਧਰ ਇਸ ਸੰਬੰਧੀ ਗੱਲਬਾਤ ਕਰਦਿਆਂ ਸੀਨੀਅਰ ਡਿਪਟੀ ਮੇਅਰ ਬਲਵੀਰ ਸਿੰਘ ਢਿੱਲੋਂ (ਬਿੱਟੂ) ਨੇ ਦੱਸਿਆ ਕਿ ਉਕਤ ਥਾਂ ਨਗਰ ਨਿਗਮ ਜਲੰਧਰ ਦੀ ਹੈ ਜਿਥੇ ਕਿ ਵੱਖ -ਵੱਖ ਲੋਕਾਂ ਵਲੋਂ ਪਿਛਲੇ ਲੰਬੇ ਸਮੇਂ ਤੋਂ ਨਾਜਾਇਜ਼ ਕਬਜ਼ੇ ਕੀਤੇ ਹੋਏ ਸਨ , ਜਿਨ੍ਹਾਂ ਨੂੰ ਹਟਾਉਣ ਲਈ ਇਲਾਕਾ ਨਿਵਾਸੀਆਂ ਵਲੋਂ ਉਨ੍ਹਾਂ ਨੂੰ ਕਿਹਾ ਜਾ ਰਿਹਾ ਸੀ। ਜਿਸ ਨੂੰ ਸਾਹਮਣੇ ਰੱਖ ਕੇ ਅੱਜ ਇਸ ਮਸਲੇ ਦਾ ਹੱਲ ਕਰਦੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਹਟਵਾਉਣ ਲਈ ਢੁਕਵੀਂ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਇਲਾਕਾ ਨਿਵਾਸੀਆਂ ਅਤੇ ਰਾਹਗੀਰਾਂ ਨੂੰ ਰਾਹਤ ਮਿਲੇਗੀ। ਦੱਸਿਆ ਜਾ ਰਿਹਾ ਹੈ ਕਿ ਇਸ ਮੌਕੇ ਭਾਰੀ ਪੁਲਿਸ ਫੋਰਸ ਵੀ ਮੌਜੂਦ ਰਹੀ ਜਿਸ ਵਲੋਂ ਮਾਹੌਲ ’ਤੇ ਗੰਭੀਰਤਾ ਨਾਲ ਨਿਗਾ ਰੱਖੀ ਗਈ।
ਪਿਛਲੀ ਖ਼ਬਰ ਸਨੀ ਸ਼ਰਮਾ ਨੇ ਹੇਅਰ ਨੂੰ ਭਾਜਪਾ ਐਨ. ਆਰ. ਆਈ. ਸੈੱਲ ਦਾ ਸੂਬਾ ਕਨਵੀਨਰ ਬਣਨ ’ਤੇ ਦਿੱਤੀ ਵਧਾਈ ਅਗਲੀ ਖ਼ਬਰ ਹੇਅਰ ਵਲੋਂ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਐੱਨ. ਆਰ. ਆਈ. ਸੈੱਲ ਦੀ ਜ਼ਿੰਮੇਵਾਰੀ ਸੌਂਪਣ ’...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।