17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਹੈਰੋਇਨ ਤੇ ਨਸ਼ੀਲੇ ਕੈਪਸੂਲਾਂ ਸਮੇਤ 2 ਕਾਬੂ

ਮਕਸੂਦਾਂ, 16 ਅਕਤੂਬਰ (ਸੌਰਵ ਮਹਿਤਾ)-ਜਲੰਧਰ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਤਹਿਤ ਦੋ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਹੈਰੋਇਨ ਅਤੇ ਨਸ਼ੀਲੇ ਕੈਪਸੂਲਾਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਨੰਬਰ ਇਕ ਦੀ ਪੁਲਿਸ ਦੇ ਏ.

ਅਜੀਤ ਡੈਸਕ 17-10-2026
ਮਕਸੂਦਾਂ, 16 ਅਕਤੂਬਰ (ਸੌਰਵ ਮਹਿਤਾ)-ਜਲੰਧਰ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਤਹਿਤ ਦੋ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਹੈਰੋਇਨ ਅਤੇ ਨਸ਼ੀਲੇ ਕੈਪਸੂਲਾਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਨੰਬਰ ਇਕ ਦੀ ਪੁਲਿਸ ਦੇ ਏ.ਐੱਸ.ਆਈ. ਗੁਰਜੀਤ ਸਿੰਘ ਨੇ ਜਲੰਧਰ-ਅੰਮ੍ਰਿਤਸਰ ਹਾਈਵੇ ’ਤੇ ਸਥਿਤ ਮਿਊਰੀ ਰੈਸਟੋਰੈਂਟ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੈਦਲ ਆ ਰਿਹਾ ਇਕ ਨੌਜਵਾਨ ਪੁਲਿਸ ਨੂੰ ਦੇਖ ਕੇ ਪਿੱਛੇ ਮੁੜਨ ਲੱਗਾ ਤਾਂ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਬਲਜੀਤ ਸਿੰਘ ਉਰਫ਼ ਬੱਬਲੂ ਪੁੱਤਰ ਕੰਵਲਜੀਤ ਸਿੰਘ ਵਾਸੀ ਨਿਊ ਗੌਤਮ ਨਗਰ ਵਜੋਂ ਹੋਈ ਹੈ। ਇਸੇ ਤਰ੍ਹਾਂ ਥਾਣਾ ਨੰਬਰ ਅੱਠ ਦੀ ਪੁਲਿਸ ਨੇ ਟਰਾਂਸਪੋਰਟ ਨਗਰ ਵਿਖੇ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 40 ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕੀਤਾ। ਸਬ-ਇੰਸਪੈਕਟਰ ਸੁਖਵੰਤ ਸਿੰਘ ਵਲੋਂ ਕੀਤੀ ਗਈ ਕਾਰਵਾਈ ਦੌਰਾਨ ਫੜੇ ਗਏ ਮੁਲਜ਼ਮ ਦੀ ਪਛਾਣ ਕੁਲਦੀਪ ਸਿੰਘ ਉਰਫ਼ ਕਾਕਾ ਪੁੱਤਰ ਜੀਤ ਲਾਲ ਵਾਸੀ ਚੱਕ ਜਿੰਦਾ ਵਜੋਂ ਹੋਈ ਹੈ। ਪੁਲਿਸ ਦੋਵਾਂ ਮਾਮਲਿਆਂ ਦੀ ਜਾਂਚ ਕਰ ਰਹੀ ਹੈ।
ਪਿਛਲੀ ਖ਼ਬਰ – ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4– ਟੇਬਲ ਟੈਨਿਸ ਮੁਕਾਬਲਿਆਂ ’ਚ ਜਲੰਧਰ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇੱਕ... ਅਗਲੀ ਖ਼ਬਰ ਨਗਰ ਨਿਗਮ ’ਤੇ ਪਿਆ ਜਯੋਤੀ ਨਗਰ ਤੇ ਵਿਕਾਸ ਪੁਰੀ ਡੰਪ ਨੂੰ ਬੰਦ ਕਰਨ ਦਾ ਦਬਾਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।