18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਇਕ ਵਿਅਕਤੀ ਦੀ ਮੌਤ ਤੋਂ ਬਾਅਦ ਵੀ ਨਹੀਂ ਜਾਗਿਆ ਪ੍ਰਸ਼ਾਸਨ...!

ਮਕਸੂਦਾਂ, 17 ਅਕਤੂਬਰ (ਸੌਰਵ ਮਹਿਤਾ)-ਸੜਕਾਂ ਲੋਕਾਂ ਨੂੰ ਮੰਜ਼ਿਲ ਤੱਕ ਪਹੁੰਚਾਉਣ ਲਈ ਬਣਾਈਆਂ ਜਾਂਦੀਆਂ ਹਨ, ਪਰ ਜਦੋਂ ਇਨ੍ਹਾਂ ਸੜਕਾਂ ਦੀ ਬਦਹਾਲੀ ਹੀ ਲੋਕਾਂ ਦੀ ਜਾਨ ਲਈ ਖ਼ਤਰਾ ਬਣ ਜਾਵੇ ਤਾਂ ਸਵਾਲ ਸਿਰਫ਼ ਸੜਕ ਦੀ ਮੁਰੰਮਤ ਦਾ ਨਹੀਂ, ਸਗੋਂ ਪੂਰੇ ਪ੍ਰਸ਼ਾਸਨਿਕ ਤੰਤਰ ਦੀ ਜਵਾਬਦੇਹੀ ਦਾ ਬਣ ਜਾਂਦਾ ਹੈ। ਟਰਾਂਸਪੋਰਟ ਨਗਰ ਤੋਂ ਪਠਾਨਕੋਟ ਚੌਕ ਵੱਲ ਜਾਂਦੇ ਰਸਤੇ ’ਤੇ ਸੰਤ ਸੋਲਵ ਫੈਕਟਰੀ ਨੇੜੇ ਬਣੇ ਹਾਲਾਤ ਪ੍ਰਸ਼ਾਸਨ ਦੇ ਵਿਕਾਸ ਦੇ ਦਾਅਵਿਆਂ ਦੀ ਪੋਲ ਖੋਲ੍ਹ ਰਹੇ ਹਨ।

ਟਰਾਂਸਪੋਰਟ ਨਗਰ ਤੋਂ ਪਠਾਨਕੋਟ ਚੌਕ ਵੱਲ ਜਾਂਦੇ ਰਸਤੇ ਦੀ ਬਦਹਾਲੀ ਨੇ ਖੋਲ੍ਹੀ ਵਿਕਾਸ ਦੇ ਦਾਅਵਿਆਂ ਦੀ ਪੋਲ 18-10-2026
ਮਕਸੂਦਾਂ, 17 ਅਕਤੂਬਰ (ਸੌਰਵ ਮਹਿਤਾ)-ਸੜਕਾਂ ਲੋਕਾਂ ਨੂੰ ਮੰਜ਼ਿਲ ਤੱਕ ਪਹੁੰਚਾਉਣ ਲਈ ਬਣਾਈਆਂ ਜਾਂਦੀਆਂ ਹਨ, ਪਰ ਜਦੋਂ ਇਨ੍ਹਾਂ ਸੜਕਾਂ ਦੀ ਬਦਹਾਲੀ ਹੀ ਲੋਕਾਂ ਦੀ ਜਾਨ ਲਈ ਖ਼ਤਰਾ ਬਣ ਜਾਵੇ ਤਾਂ ਸਵਾਲ ਸਿਰਫ਼ ਸੜਕ ਦੀ ਮੁਰੰਮਤ ਦਾ ਨਹੀਂ, ਸਗੋਂ ਪੂਰੇ ਪ੍ਰਸ਼ਾਸਨਿਕ ਤੰਤਰ ਦੀ ਜਵਾਬਦੇਹੀ ਦਾ ਬਣ ਜਾਂਦਾ ਹੈ। ਟਰਾਂਸਪੋਰਟ ਨਗਰ ਤੋਂ ਪਠਾਨਕੋਟ ਚੌਕ ਵੱਲ ਜਾਂਦੇ ਰਸਤੇ ’ਤੇ ਸੰਤ ਸੋਲਵ ਫੈਕਟਰੀ ਨੇੜੇ ਬਣੇ ਹਾਲਾਤ ਪ੍ਰਸ਼ਾਸਨ ਦੇ ਵਿਕਾਸ ਦੇ ਦਾਅਵਿਆਂ ਦੀ ਪੋਲ ਖੋਲ੍ਹ ਰਹੇ ਹਨ। ਹੈਰਾਨੀ ਦੀ ਗੱਲ ਹੈ ਕਿ ਇਸੇ ਸੜਕ ’ਤੇ ਇਕ ਵਿਅਕਤੀ ਦੀ ਮੌਤ ਹੋਣ ਦੇ ਬਾਵਜੂਦ ਹਾਲਾਤ ਸੁਧਰਨ ਦੀ ਬਜਾਏ ਅੱਜ ਵੀ ਲੋਕਾਂ ਦੀ ਜਾਨ ਨੂੰ ਖ਼ਤਰਾ ਬਣਿਆ ਹੋਇਆ ਹੈ। ਪੁਲ ਖ਼ਤਮ ਹੋਣ ਵਾਲੀ ਥਾਂ ’ਤੇ ਪਾਣੀ ਖੜ੍ਹਾ ਹੈ, ਜਦਕਿ ਪੁਲ ਤੋਂ ਉਤਰਦੇ ਤੇਜ਼ ਰਫ਼ਤਾਰ ਵਾਹਨਾਂ ਵਿਚਕਾਰ ਦੋਪਹੀਆ ਵਾਹਨ ਚਾਲਕਾਂ ਨੂੰ ਲੰਘਣ ਲਈ ਜਗ੍ਹਾ ਲੱਭਣੀ ਪੈਂਦੀ ਹੈ। ਫੋਕਲ ਪੁਆਇੰਟ ਅਤੇ ਟਰਾਂਸਪੋਰਟ ਨਗਰ ਵਲੋਂ ਆਉਣ ਵਾਲੇ ਵਾਹਨ ਚਾਲਕਾਂ ਨੂੰ ਖੜ੍ਹੇ ਪਾਣੀ ਕਾਰਨ ਮੁੱਖ ਸੜਕ ’ਤੇ ਚੜ੍ਹਨ ਲਈ ਮਜਬੂਰ ਹੋਣਾ ਪੈਂਦਾ ਹੈ। ਉੱਪਰੋਂ ਉੱਡਦੀ ਮਿੱਟੀ ਅੱਖਾਂ ਸਾਹਮਣੇ ਹਨੇਰਾ ਕਰ ਦਿੰਦੀ ਹੈ। ਅਜਿਹੇ ਹਾਲਾਤ ਵਿਚ ਕਿਸੇ ਹਾਦਸੇ ਦੀ ਸੰਭਾਵਨਾ ਨੂੰ ਨਜ਼ਰਅੰਦਾਜ਼ ਕਰਨਾ ਲੋਕਾਂ ਦੀ ਸੁਰੱਖਿਆ ਨਾਲ ਖਿਲਵਾੜ ਕਰਨ ਦੇ ਬਰਾਬਰ ਹੈ। ਵਿਭਾਗਾਂ ਦੀ ਜ਼ਿੰਮੇਵਾਰੀ ਤੈਅ ਕਰਨ ਵਾਲਾ ਕੋਈ ਨਹੀਂ ਸੜਕਾਂ ਦੀ ਮਾੜੀ ਹਾਲਤ ਦੀ ਗੱਲ ਆਉਂਦੀ ਹੈ ਤਾਂ ਨਗਰ ਨਿਗਮ, ਨੈਸ਼ਨਲ ਹਾਈਵੇਅ ਅਤੇ ਲੋਕ ਨਿਰਮਾਣ ਵਿਭਾਗ ਦੀ ਜ਼ਿੰਮੇਵਾਰੀ ਨੂੰ ਲੈ ਕੇ ਸਵਾਲ ਉੱਠਦੇ ਹਨ ਪਰ ਆਮ ਲੋਕਾਂ ਨੂੰ ਇਸ ਗੱਲ ਨਾਲ ਕੋਈ ਸਰੋਕਾਰ ਨਹੀਂ ਕਿ ਸੜਕ ਕਿਸ ਵਿਭਾਗ ਦੇ ਅਧੀਨ ਹੈ। ਲੋਕਾਂ ਨੂੰ ਸੁਰੱਖਿਅਤ ਰਸਤਾ ਦੇਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਜੇਕਰ ਵਿਭਾਗਾਂ ਵਿਚਕਾਰ ਤਾਲਮੇਲ ਦੀ ਘਾਟ ਹੈ ਤਾਂ ਇਸ ਦਾ ਖ਼ਮਿਆਜ਼ਾ ਆਮ ਜਨਤਾ ਕਿਉਂ ਭੁਗਤੇ? ਸਵਾਲ ਇਹ ਵੀ ਹੈ ਕਿ ਜੇਕਰ ਸਬੰਧਿਤ ਅਧਿਕਾਰੀ ਆਪਣੇ ਅਧੀਨ ਆਉਂਦੇ ਇਲਾਕਿਆਂ ਦੀਆਂ ਅਜਿਹੀਆਂ ਗੰਭੀਰ ਸਮੱਸਿਆਵਾਂ ਨੂੰ ਹੀ ਹੱਲ ਨਹੀਂ ਕਰ ਸਕਦੇ ਤਾਂ ਉਨ੍ਹਾਂ ਦੀ ਜਵਾਬਦੇਹੀ ਕਿਸ ਪ੍ਰਤੀ ਹੈ?
ਪਿਛਲੀ ਖ਼ਬਰ ਅਮਰੀ ਤੇ ਭੰਡਾਰੀ ਨੇ ਡਾ. ਸਤੀਸ਼ ਪੂਨੀਆ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ 45 ਸਾਲ ਬਾਅਦ ਰਸਤੇ ਮੁਹੱਲੇ ਦੀਆਂ ਗਲੀਆਂ ਦੀ ਸੁਧਰੇਗੀ ਹਾਲਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।