18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਦੂਨ ਵਰਲਡ ਸਕੂਲ ਮਲਸੀਆਂ ’ਚ ਸਮੋਕਲੈੱਸ ਕੁਕਿੰਗ ਮਾਸਟਰ ਸ਼ੈੱਫ ਮੁਕਾਬਲੇ ਕਰਵਾਏ

ਮਲਸੀਆਂ, 17 ਅਕਤੂਬਰ (ਦਲਜੀਤ ਸਿੰਘ ਸਚਦੇਵਾ)- ਦੂਨ ਵਰਲਡ ਸਕੂਲ ਮਲਸੀਆਂ ’ਚ ਪਹਿਲੀ ਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਵਿਚਾਲੇ ਸਮੋਕਲੈੱਸ ਕੁਕਿੰਗ (ਬਿਨਾਂ ਅੱਗ ਦੇ ਖਾਣਾ ਤਿਆਰ ਕਰਨ) ਮਾਸਟਰ ਸ਼ੈੱਫ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਵਿਚ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਬੜੇ ਉਤਸ਼ਾਹ ਤੇ ਜੋਸ਼ ਨਾਲ ਭਾਗ ਲਿਆ।

ਅਜੀਤ ਡੈਸਕ 18-10-2026
ਮਲਸੀਆਂ, 17 ਅਕਤੂਬਰ (ਦਲਜੀਤ ਸਿੰਘ ਸਚਦੇਵਾ)- ਦੂਨ ਵਰਲਡ ਸਕੂਲ ਮਲਸੀਆਂ ’ਚ ਪਹਿਲੀ ਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਵਿਚਾਲੇ ਸਮੋਕਲੈੱਸ ਕੁਕਿੰਗ (ਬਿਨਾਂ ਅੱਗ ਦੇ ਖਾਣਾ ਤਿਆਰ ਕਰਨ) ਮਾਸਟਰ ਸ਼ੈੱਫ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਵਿਚ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਬੜੇ ਉਤਸ਼ਾਹ ਤੇ ਜੋਸ਼ ਨਾਲ ਭਾਗ ਲਿਆ। ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਇਸ ਗਤੀਵਿਧੀ ਲਈ ਅਜਿਹੀਆਂ ਖਾਣ-ਪੀਣ ਦੀਆਂ ਵਸਤੂਆਂ ਦੀ ਚੋਣ ਕੀਤੀ ਗਈ, ਜਿਨ੍ਹਾਂ ਨੂੰ ਗੈਸ, ਅੱਗ ਜਾਂ ਗਰਮ ਉਪਕਰਨਾਂ ਦੀ ਵਰਤੋਂ ਕੀਤੇ ਬਿਨਾਂ ਤਿਆਰ ਤੇ ਸਜਾਇਆ ਜਾ ਸਕੇ। ਇਸ ਮੁਕਾਬਲੇ ਦਾ ਮੁੱਖ ਉਦੇਸ਼ ਬੱਚਿਆਂ ਵਿਚ ਰਚਨਾਤਮਕਤਾ, ਆਤਮ-ਵਿਸ਼ਵਾਸ, ਸਵੈ-ਨਿਰਭਰਤਾ ਅਤੇ ਵਿਹਾਰਕ ਹੁਨਰਾਂ ਦਾ ਵਿਕਾਸ ਕਰਨਾ ਸੀ। ਵਿਦਿਆਰਥੀਆਂ ਨੇ ਵੱਖ-ਵੱਖ ਖਾਣ-ਪੀਣ ਦੀਆਂ ਵਸਤੂਆਂ ਨੂੰ ਸੁੰਦਰ ਤੇ ਆਕਰਸ਼ਕ ਢੰਗ ਨਾਲ ਸਜਾ ਕੇ ਆਪਣੀ ਕਲਾਤਮਕ ਯੋਗਤਾ ਦਾ ਪ੍ਰਦਰਸ਼ਨ ਕੀਤਾ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜਸਵੰਤ ਸਿੰਘ ਦਾਨੀਆ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
ਪਿਛਲੀ ਖ਼ਬਰ ਸੰਗਰਾਂਦ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਇੰਸਪੈਕਟਰ ਹਰਦੀਪ ਸਿੰਘ ਨੇ ਨਕੋਦਰ ਸਦਰ ਥਾਣੇ ਦਾ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।