22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਬੱਸਾਂ ਦੀ ਹੜਤਾਲ ਕਾਰਨ ਸੁੰਨਸਾਨ ਪਿਆ ਜਲੰਧਰ ਦਾ ਮੁੱਖ ਬੱਸ ਅੱਡਾ ਬੱਸਾਂ ਦੀ ਹੜਤਾਲ ਕਾਰਨ ਲੋਕ ਹੋਏ ਖੱਜਲ-ਖੁਆਰ ਮੁਲਾਜ਼ਮਾਂ ਨੇ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਕੀਤਾ ਐਲਾਨ

ਜਲੰਧਰ, 21 ਅਕਤੂਬਰ (ਜਸਪਾਲ ਸਿੰਘ)-ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ.

ਅਜੀਤ ਡੈਸਕ 22-10-2026
ਜਲੰਧਰ, 21 ਅਕਤੂਬਰ (ਜਸਪਾਲ ਸਿੰਘ)-ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸ਼ੁਰੂ ਕੀਤੀ ਗਈ ਅਣਮਿੱਥੇ ਸਮੇਂ ਦੀ ਹੜਤਾਲ ਕਾਰਨ ਸਰਕਾਰੀ ਬੱਸ ਸੇਵਾਵਾਂ ਪ੍ਰਭਾਵਿਤ ਹੋਈਆਂ, ਜਿਸ ਨਾਲ ਰੋਜ਼ਾਨਾ ਸਫ਼ਰ ਕਰਨ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਬੱਸਾਂ ਦੀ ਉਡੀਕ ਕਰ ਰਹੇ ਲੋਕਾਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ ਲਈ ਹੋਰ ਸਾਧਨਾਂ ਦਾ ਸਹਾਰਾ ਲੈਣਾ ਪਿਆ। ਹੜਤਾਲੀ ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਆਊਟਸੋਰਸਿੰਗ ਪ੍ਰਣਾਲੀ ਖ਼ਤਮ ਕਰਨਾ, ਠੇਕਾ ਮੁਲਾਜ਼ਮਾਂ ਲਈ ਸਰਵਿਸ ਰੂਲ ਲਾਗੂ ਕਰਨਾ ਅਤੇ ਮੁਲਾਜ਼ਮਾਂ ਵਿਰੁੱਧ ਦਰਜ ਪੁਲੀਸ ਕੇਸ ਰੱਦ ਕਰਨਾ ਸ਼ਾਮਲ ਹਨ। ਮੁਲਾਜ਼ਮ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਵਲੋਂ ਮੰਗਾਂ ਦੇ ਹੱਲ ਲਈ ਭਰੋਸੇ ਦਿੱਤੇ ਜਾਣ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਇਸ ਕਾਰਨ ਉਨ੍ਹਾਂ ਨੂੰ ਹੜਤਾਲ ਦਾ ਰਾਹ ਅਖ਼ਤਿਆਰ ਕਰਨਾ ਪਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਮੰਗਾਂ ਸੰਬੰਧੀ ਠੋਸ ਫ਼ੈਸਲਾ ਨਹੀਂ ਲਿਆ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਹੜਤਾਲ ਦਾ ਅਸਰ ਜਲੰਧਰ ਦੇ ਬੱਸ ਅੱਡੇ ’ਤੇ ਵੀ ਦੇਖਣ ਨੂੰ ਮਿਲਿਆ। ਸਰਕਾਰੀ ਬੱਸਾਂ ਦੀ ਆਵਾਜਾਈ ਪ੍ਰਭਾਵਿਤ ਹੋਣ ਕਾਰਨ ਦਫ਼ਤਰਾਂ, ਵਿਦਿਅਕ ਸੰਸਥਾਵਾਂ ਅਤੇ ਹੋਰ ਕੰਮਾਂ ਲਈ ਸਫ਼ਰ ਕਰਨ ਵਾਲੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਹੜਤਾਲ ਕਾਰਨ ਬੱਸ ਸੇਵਾਵਾਂ ’ਚ ਆਈ ਰੁਕਾਵਟ ਨੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਇਸ ਦੌਰਾਨ ਬੱਸ ਅੱਡੇ ’ਤੇ ਸੁੰਨਸਾਨ ਪਸਰੀ ਰਹੀ। ਮੁਲਾਜ਼ਮਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਕਰਕੇ ਬੱਸ ਸੇਵਾਵਾਂ ਆਮ ਵਾਂਗ ਚਲਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ ।
ਪਿਛਲੀ ਖ਼ਬਰ ਮੁਲਾਜ਼ਮਾਂ ਦੇ ਸਮੂਹਿਕ ਛੁੱਟੀ ’ਤੇ ਜਾਣ ਕਾਰਨ ਸਰਕਾਰੀ ਦਫ਼ਤਰਾਂ ’ਚ ਕੰਮਕਾਜ ਬੁਰੀ ਤਰ੍ਹਾਂ ਹੋਇਆ ਪ੍ਰਭਾਵਿਤ ਅਗਲੀ ਖ਼ਬਰ ਟਰਾਂਸਪੋਰਟ ਨਗਰ ’ਚ ਕੈਂਟਰ ਹੇਠਾਂ ਆਉਣ ਨਾਲ ਚਾਰ ਸਾਲਾ ਬੱਚੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।