23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਜਲੰਧਰ ’ਚ ਮੁਲਾਜ਼ਮਾਂ ਦੀ ਹੜਤਾਲ ਕਾਰਨ ਦੂਸਰੇ ਦਿਨ ਵੀ ਨਹੀਂ ਚੱਲੀਆਂ ਬੱਸਾਂ, ਲੋਕ ਹੋਏ ਖੱਜਲ-ਖੁਆਰ

ਜਲੰਧਰ, 22 ਅਕਤੂਬਰ (ਜਸਪਾਲ ਸਿੰਘ)-ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ.

ਅਜੀਤ ਡੈਸਕ 23-10-2026
ਜਲੰਧਰ, 22 ਅਕਤੂਬਰ (ਜਸਪਾਲ ਸਿੰਘ)-ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਕਾਰਨ ਅੱਜ ਦੂਸਰੇ ਦਿਨ ਵੀ ਜਲੰਧਰ ’ਚ ਸਰਕਾਰੀ ਬੱਸ ਸੇਵਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਬੱਸਾਂ ਦੀ ਘਾਟ ਕਾਰਨ ਬੱਸ ਅੱਡੇ ’ਤੇ ਪਹੁੰਚੇ ਯਾਤਰੀਆਂ ਨੂੰ ਲੰਮਾ ਸਮਾਂ ਉਡੀਕ ਕਰਨੀ ਪਈ ਅਤੇ ਕਈ ਯਾਤਰੀਆਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ ਲਈ ਨਿੱਜੀ ਬੱਸਾਂ, ਆਟੋ ਅਤੇ ਹੋਰ ਸਾਧਨਾਂ ਦਾ ਸਹਾਰਾ ਲੈਣਾ ਪਿਆ। ਖ਼ਾਸ ਕਰਕੇ ਰੋਜ਼ਾਨਾ ਕੰਮਕਾਜ ਲਈ ਸਫ਼ਰ ਕਰਨ ਵਾਲੇ ਲੋਕਾਂ ਅਤੇ ਸਰਕਾਰੀ ਬੱਸਾਂ ’ਚ ਮੁਫ਼ਤ ਸਫ਼ਰ ਦੀ ਸਹੂਲਤ ਲੈਣ ਵਾਲੀਆਂ ਔਰਤਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ । ਜਲੰਧਰ ਦੇ ਰੋਡਵੇਜ਼ ਡਿਪੂ ਨੰਬਰ ਇਕ ਅਤੇ ਦੋ ਵਿੱਚ ਠੇਕਾ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਚੇਅਰਮੈਨ ਬਲਵਿੰਦਰ ਸਿੰਘ, ਪ੍ਰਧਾਨ ਬਿਕਰਮਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਬਾਬਾ ਜਸਵੰਤ ਸਿੰਘ, ਡੀਪੂ ਸੈਕਟਰੀ ਚਾਨਣ ਸਿੰਘ, ਪ੍ਰਾਪੇਗੰਡਾ ਸੈਕਟਰੀ ਦਵਿੰਦਰ ਸਿੰਘ ਅਤੇ ਮੁੱਖ ਸਲਾਹਕਾਰ ਨਿਸ਼ਾਨ ਸਿੰਘ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਬਾਰੇ ਲਿਖਤੀ ਫ਼ੈਸਲਾ ਜਾਰੀ ਕਰਕੇ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਜਾਂਦਾ, ਉਦੋਂ ਤੱਕ ਹੜਤਾਲ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਕਈ ਮੀਟਿੰਗਾਂ ਦੇ ਬਾਵਜੂਦ ਮੰਗਾਂ ਦਾ ਹੱਲ ਨਾ ਨਿਕਲਣ ਕਾਰਨ ਮੁਲਾਜ਼ਮਾਂ ਵਿੱਚ ਰੋਸ ਵਧ ਰਿਹਾ ਹੈ । ਇਸ ਦੌਰਾਨ ਹੜਤਾਲੀ ਮੁਲਾਜ਼ਮਾਂ ਵਲੋਂ 23 ਅਕਤੂਬਰ ਨੂੰ ਵਿਧਾਨ ਸਭਾ ਦੇ ਘਿਰਾਓ ਦਾ ਪ੍ਰੋਗਰਾਮ ਦਿੱਤੇ ਜਾਣ ਕਾਰਨ ਸ਼ੁਕਰਵਾਰ ਨੂੰ ਵੀ ਬੱਸ ਸੇਵਾਵਾਂ ਠੱਪ ਰਹਿਣ ਦੀ ਸੰਭਾਵਨਾ ਹੈ।
ਪਿਛਲੀ ਖ਼ਬਰ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਦੇਸੀ ਕੱਟਿਆਂ ਸਮੇਤ ਕੀਤਾ ਗ੍ਰਿਫ਼ਤਾਰ ਅਗਲੀ ਖ਼ਬਰ ਤੇਜ਼ ਰਫ਼ਤਾਰ ਕਾਰ ਦਰੱਖਤ ਨਾਲ ਟਕਰਾਈ ਨੌਜਵਾਨ ਦੀ ਮੌਤ, ਦੋਸਤ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।