24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

26 ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਅਰਜਨ ਨਗਰ ’ਚ ਹੋਵੇਗੀ ਦੀਪਮਾਲਾ

ਜਲੰਧਰ, 23 ਅਕਤੂਬਰ (ਸ਼ਿਵ)-ਸ੍ਰਿਸ਼ਟੀਕਰਤਾ ਭਗਵਾਨ ਵਾਲਮੀਕਿ ਧਰਮਸ਼ਾਲਾ ਪ੍ਰਬੰਧਕ ਕਮੇਟੀ ਅਰਜਨ ਨਗਰ, 40 ਕਵਾਟਰ ਜਲੰਧਰ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ 26 ਅਕਤੂਬਰ ਨੂੰ ਸ਼ਾਮ 7 ਵਜੇ ਮੰਦਰ ਵਿਚ ਦੀਪਮਾਲਾ ਕੀਤੀ ਜਾਵੇਗੀ ਤੇ ਇਸ ਸਮਾਗਮ ਦਾ ਸੱਦਾ ਸਿਟੀ ਵਾਲਮੀਕਿ ਸਭਾ ਦੇ ਚੇਅਰਮੈਨ ਰਾਜ ਕੁਮਾਰ ਰਾਜੂ ਦੀ ਅਗਵਾਈ ਵਿਚ ਡੀ. ਸੀ.

ਅਜੀਤ ਡੈਸਕ 24-10-2026
ਜਲੰਧਰ, 23 ਅਕਤੂਬਰ (ਸ਼ਿਵ)-ਸ੍ਰਿਸ਼ਟੀਕਰਤਾ ਭਗਵਾਨ ਵਾਲਮੀਕਿ ਧਰਮਸ਼ਾਲਾ ਪ੍ਰਬੰਧਕ ਕਮੇਟੀ ਅਰਜਨ ਨਗਰ, 40 ਕਵਾਟਰ ਜਲੰਧਰ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ 26 ਅਕਤੂਬਰ ਨੂੰ ਸ਼ਾਮ 7 ਵਜੇ ਮੰਦਰ ਵਿਚ ਦੀਪਮਾਲਾ ਕੀਤੀ ਜਾਵੇਗੀ ਤੇ ਇਸ ਸਮਾਗਮ ਦਾ ਸੱਦਾ ਸਿਟੀ ਵਾਲਮੀਕਿ ਸਭਾ ਦੇ ਚੇਅਰਮੈਨ ਰਾਜ ਕੁਮਾਰ ਰਾਜੂ ਦੀ ਅਗਵਾਈ ਵਿਚ ਡੀ. ਸੀ. ਵਰਜਿਤ ਵਾਲੀਆ ਤੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੂੰ ਦਿੱਤਾ ਗਿਆ। ਇਸ ਮੌਕੇ ਰਾਜ ਕੁਮਾਰ ਰਾਜੂ ਨੇ ਦੱਸਿਆ ਕਿ 26 ਅਕਤੂਬਰ ਨੂੰ ਆਕਰਸ਼ਕ ਦੀਪਮਾਲਾ ਕੀਤੀ ਜਾਵੇਗੀ ਤੇ ਇਸ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂ ਪੁੱਜਣਗੇ। ਸ੍ਰੀ ਰਾਜੂ ਨੇ ਦੱਸਿਆ ਕਿ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ 24 ਅਕਤੂਬਰ ਨੂੰ ਸ੍ਰੀ ਰਾਮ ਚੌਕ ਕੰਪਨੀ ਬਾਗ ਤੋਂ 40ਵੀਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾ ਰਹੀ ਜਿਸ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂ ਸ਼ਾਮਿਲ ਹੋਣਗੇ। ਸੱਦਾ ਪੱਤਰ ਦੇਣ ਮੌਕੇ ਰਿਚੀ ਭਾਟੀਆ, ਪੰਕਜ ਸਹੋਤਾ, ਨਨੂੰ ਭਾਟੀਆ ਹਾਜ਼ਰ ਸਨ।
ਪਿਛਲੀ ਖ਼ਬਰ ਲਾਵਾਰਸ ਕੁੱਤਿਆਂ ਦੀ ਦਹਿਸ਼ਤ: ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਝਪਟ ਰਹੇ ਝੁੰਡ ਅਗਲੀ ਖ਼ਬਰ ਅੰਤਰ ਕਾਲਜ ਹਾਕੀ ਟੂਰਨਾਮੈਂਟ ਖ਼ਾਲਸਾ ਕਾਲਜ ਜਲੰਧਰ ਨੇ ਡੀ.ਏ.ਵੀ. ਕਾਲਜ ਨੂੰ ਹਰਾ ਕੇ ਜਿੱਤਿਆ ਖ਼ਿਤਾਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।